36 TH NATIONAL GAMES: ਪੰਜਾਬ ਨੇ 19 ਸੋਨੇ, 32 ਚਾਂਦੀ ਤੇ 25 ਕਾਂਸੀ ਦੇ ਤਮਗਿਆਂ ਨਾਲ ਕੁੱਲ 76 ਤਮਗੇ ਜਿੱਤੇ

 36ਵੀਂ ਕੌਮੀ ਖੇਡਾਂ ਦੇ ਆਖਰੀ ਦਿਨ ਮੁੱਕੇਬਾਜ਼ੀ ਵਿੱਚ ਪੰਜਾਬ ਨੇ ਇਕ ਸੋਨੇ, ਦੋ ਚਾਂਦੀ ਤੇ ਤਿੰਨ ਕਾਂਸੀ ਦੇ ਤਮਗੇ ਜਿੱਤੇ


ਪੰਜਾਬ ਨੇ 19 ਸੋਨੇ, 32 ਚਾਂਦੀ ਤੇ 25 ਕਾਂਸੀ ਦੇ ਤਮਗਿਆਂ ਨਾਲ ਕੁੱਲ 76 ਤਮਗੇ ਜਿੱਤੇ


*ਕੌਮੀ ਖੇਡਾਂ ਦੇ ਜੇਤੂ ਖਿਡਾਰੀ ਨਗਦ ਪੁਰਸਕਾਰ ਨਾਲ ਸਨਮਾਨਿਆ ਜਾਵੇਗਾ: ਮੀਤ ਹੇਅਰ *


 


ਚੰਡੀਗੜ੍ਹ, 12 ਅਕਤੂਬਰ



ਗੁਜਰਾਤ ਵਿਖੇ ਅੱਜ ਸੰਪੰਨ ਹੋਈਆਂ 36ਵੀਆਂ ਨੈਸ਼ਨਲ ਖੇਡਾਂ ਦੇ ਆਖ਼ਰੀ ਦਿਨ ਪੰਜਾਬ ਨੇ ਮੁੱਕੇਬਾਜ਼ੀ ਵਿੱਚ ਇਕ ਸੋਨੇ, ਦੋ ਚਾਂਦੀ ਤੇ ਤਿੰਨ ਕਾਂਸੀ ਦੇ ਤਮਗੇ ਜਿੱਤੇ। ਪੰਜਾਬ ਨੇ ਕੌਮੀ ਖੇਡਾਂ ਵਿੱਚ ਕੁੱਲ 19 ਸੋਨੇ, 32 ਚਾਂਦੀ ਤੇ 25 ਕਾਂਸੀ ਦੇ ਤਮਗਿਆਂ ਨਾਲ ਕੁੱਲ 76 ਤਮਗੇ ਜਿੱਤੇ।



ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਾਬਦ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਫ਼ੈਸਲੇ ਤਹਿਤ ਜਲਦ ਹੀ ਕੌਮੀ ਖੇਡਾਂ ਦੇ ਤਮਗ਼ਾ ਜੇਤੂ ਪੰਜਾਬੀ ਖਿਡਾਰੀਆਂ ਨੂੰ ਨਗਦ ਪੁਰਸਕਾਰ ਨਾਲ ਸਨਮਾਨਿਆ ਜਾਵੇਗਾ।ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਨੂੰ ਦਿੱਤੀ ਜਾ ਰਹੀ ਵਿਸ਼ੇਸ਼ ਤਰਜੀਹ ਸਦਕਾ ਅਗਲੇ ਸਾਲ ਗੋਆ ਵਿਖੇ ਹੋਣ ਵਾਲੀਆਂ 37ਵੀਆਂ ਕੌਮੀ ਖੇਡਾਂ ਵਿੱਚ ਪੰਜਾਬ ਦੇ ਖਿਡਾਰੀ ਹੋਰ ਵੀ ਵਧੀਆ ਪ੍ਰਦਰਸ਼ਨ ਕਰਨਗੇ। 


 


ਅੱਜ ਮੁਕਾਬਲਿਆਂ ਦੇ ਆਖ਼ਰੀ ਦਿਨ ਮੁੱਕੇਬਾਜ਼ੀ ਵਿੱਚ ਸਿਮਰਨਜੀਤ ਕੌਰ ਨੇ ਸੋਨੇ, ਮਨਦੀਪ ਕੌਰ ਤੇ ਵਿਜੇ ਕੁਮਾਰ ਨੇ ਚਾਂਦੀ ਅਤੇ ਸਪਰਸ਼ ਕੁਮਾਰ, ਕੋਮਲਪ੍ਰੀਤ ਕੌਰ ਤੇ ਕੰਵਰਪ੍ਰੀਤ ਸਿੰਘ ਨੇ ਕਾਂਸੀ ਦੇ ਤਮਗ਼ੇ ਜਿੱਤੇ

Featured post

DIRECT LINK PSEB CLASS 10 RESULT OUT: 10 ਵੀਂ ਜਮਾਤ ਦੇ ਨਤੀਜੇ ਦਾ ਐਲਾਨ

Link For Punjab Board  10th RESULT 2024  Download result here latest updates on Pbjobsoftoday  LIVE UPDATES: ਪੰਜਾਬ ਸਕੂਲ ਸਿੱਖਿਆ ਬੋਰਡ ਵੱਲ...

RECENT UPDATES

Trends