23 ਅਕਤੂਬਰ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਧਿਆਪਕਾਂ ਵੱਲੋਂ ਆਨੰਦਪੁਰ ਸਾਹਿਬ ਹੋਣ ਵਾਲੇ ਪੰਜਾਬ ਸਰਕਾਰ ਦੇ ਅਰਥੀ ਫੂਕ ਮੁਜ਼ਾਹਰੇ ਵਿੱਚ ਕੀਤੀ ਜਾਵੇਗੀ ਸ਼ਮੂਲੀਅਤ
6 ਨਵੰਬਰ ਨੂੰ ਆਨੰਦਪੁਰ ਸਾਹਿਬ ਵਿਖੇ ਕੀਤੀ ਜਾਵੇਗੀ ਸੂਬਾ ਪੱਧਰੀ ਇਨਸਾਫ਼ ਰੈਲੀ
17 ਨਵੰਬਰ, ਫ਼ਤਹਿਗੜ੍ਹ ਸਾਹਿਬ ( )ਓ ਡੀ ਐੱਲ ਅਧਿਆਪਕਾਂ ਦੇ ਪੈਂਡਿੰਗ ਰੈਗੂਲਰ ਆਰਡਰ ਜਾਰੀ ਕਰਵਾਉਣ ਅਤੇ 180 ਈ ਟੀ ਟੀ ਅਧਿਆਪਕਾਂ ਦੇ ਨਵੇਂ ਸਕੇਲ ਰੱਦ ਕਰਵਾ ਕੇ ਪੁਰਾਣੇ ਸਕੇਲ ਲਾਗੂ ਕਰਵਾਉਣ ਲਈ ਸੂਬਾ ਕਮੇਟੀ ਵੱਲੋਂ ਦਿੱਤੇ ਗਏ ਐਕਸ਼ਨਾਂ ਨੂੰ ਸਫ਼ਲ ਬਣਾਉਣ ਲਈ ਅੱਜ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਫ਼ਤਹਿਗੜ੍ਹ ਸਾਹਿਬ,ਓ ਡੀ ਐੱਲ ਅਧਿਆਪਕ ਯੂਨੀਅਨ, ਈ ਟੀ ਟੀ ਐਸੋਸੀਏਸ਼ਨ 6505 ਦੀ ਜਿਲ੍ਹਾ ਕਮੇਟੀ ਦੀ ਮੀਟਿੰਗ ਕੀਤੀ ਗਈ।
* ਡੈਮੋਕ੍ਰੇਟਿਕ ਟੀਚਰਜ਼ ਫਰੰਟ ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਅਤੇ ਈ ਟੀ ਟੀ ਅਧਿਆਪਕ ਐਸੋਸੀਏਸ਼ਨ 6505 ਦੇ ਆਗੂ ਪਰਦੀਪ ਸਿੰਘ ਨੇ ਕਿਹਾ ਕਿ ਸਿੱਖਿਆ ਮੰਤਰੀ ਵੱਲੋਂ ਸੰਘਰਸ਼ੀ ਧਿਰਾਂ ਨਾਲ ਗੰਭੀਰ ਗੱਲਬਾਤ ਚਲਾਉਣ ਦੀ ਥਾਂ ਕੇਵਲ ਡੰਗ ਟਪਾਈ ਕੀਤੀ ਜਾ ਰਹੀ ਹੈ। ਬੀਤੀ 12 ਅਕਤੂਬਰ ਨੂੰ ਡੀ ਟੀ ਐਫ਼,ਈ ਟੀ ਟੀ ਅਧਿਆਪਕ ਐਸੋਸੀਏਸ਼ਨ 6505 ਅਤੇ ਓ ਡੀ ਐੱਲ ਅਧਿਆਪਕ ਯੂਨੀਅਨ ਨਾਲ ਸਿੱਖਿਆ ਮੰਤਰੀ ਪੰਜਾਬ ਵੱਲੋਂ ਅਧਿਕਾਰੀਆਂ ਦੀ ਮੌਜੂਦਗੀ ਵਾਲ਼ੀ ਕੋਈ ਫੈਸਲਾਕੁੰਨ ਮੀਟਿੰਗ ਕਰਨ ਦੀ ਥਾਂ 40 ਦਿਨਾਂ ਬਾਅਦ ਦੁਬਾਰਾ ਮਿਲਣ ਦਾ ਲਾਰਾ ਲਗਾ ਕੇ ਮਹਿਜ਼ ਖ਼ਾਨਾਪੂਰਤੀ ਕੀਤੀ ਗਈ ਹੈ, ਉਨ੍ਹਾਂ ਦੱਸਿਆ ਕਿ ਇਸੇ ਆਮ ਆਦਮੀ ਪਾਰਟੀ ਦੇ ਆਗੂ ਸੱਤਾ ਵਿਚ ਆਉਣ ਤੋਂ ਪਹਿਲਾਂ ਵੱਖ-ਵੱਖ ਵਰਗਾਂ ਦੇ ਧਰਨਿਆਂ ਵਿੱਚ ਜਾ ਕੇ ਆਪਣੇ ਤੋਂ ਪਹਿਲੀਆਂ ਸਰਕਾਰਾਂ ਦੇ ਵਿਰੋਧ ਵਿਚ ਬੋਲਦੇ ਰਹੇ ਹਨ। ਪਰੰਤੂ ਹੁਣ ਆਪ ਸਰਕਾਰ ਵੀ ਅਕਾਲੀ-ਕਾਗਰਸੀ ਸਰਕਾਰਾਂ ਵਾਂਗ ਜਮਹੂਰੀ ਹੱਕਾਂ ਨੂੰ ਬੇਕਿਰਕੀ ਨਾਲ ਕੁਚਲ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਅਜਿਹੇ ਰਵੱਈਏ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਡੀ ਟੀ ਐਫ਼ ਜ਼ਿਲ੍ਹਾ ਜਨਰਲ ਸਕੱਤਰ ਜੋਸ਼ੀਲ ਤਿਵਾੜੀ ਅਤੇ ਸੂਬਾ ਕਮੇਟੀ ਮੈਂਬਰ ਹਰਿੰਦਰਜੀਤ ਸਿੰਘ ਨੇ ਦੱਸਿਆ ਅੱਜ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸੂਬਾ ਕਮੇਟੀ ਵੱਲੋਂ ਐਲਾਨੇ ਗਏ 23 ਅਕਤੂਬਰ ਨੂੰ 9 ਕੈਬਨਿਟ ਮੰਤਰੀਅਾਂ ਦੇ ਘਰਾਂ ਮੂਹਰੇ ਹੋਣ ਵਾਲੇ ਅਰਥੀ ਫੂਕ ਮੁਜ਼ਾਹਰੇ ਵਿੱਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵੱਲੋਂ ਆਨੰਦਪੁਰ ਸਾਹਿਬ ਵਿਖੇ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ ਅਤੇ 6 ਨਵੰਬਰ ਦੀ ਸੂਬਾ ਪੱਧਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੀ ਰੈਲੀ ਲਈ ਜਿਲ੍ਹਾ ਫ਼ਤਿਹਗੜ੍ਹ ਸਾਹਿਬ ਵਿੱਚ ਵੱਖ-ਵੱਖ ਸਕੂਲਾਂ ਵਿਚ ਜਾ ਕੇ ਰੈਲੀ ਦੀ ਤਿਆਰੀ ਲਈ ਮੁਹਿੰਮ ਚਲਾਈ ਜਾਵੇਗੀ ਤਾਂ ਜੋ 6 ਨਵੰਬਰ ਨੂੰ ਆਨੰਦਪੁਰ ਸਾਹਿਬ ਵਿਖੇ ਅਧਿਆਪਕਾਂ ਦਾ ਵੱਡਾ ਇਕੱਠ ਕਰਕੇ ਓ ਡੀ ਐਲ ਅਧਿਆਪਕਾਂ ਨੂੰ ਰੈਗੂਲਰ ਕਰਵਾਇਆ ਜਾਵੇ ਅਤੇ 180 ਈ ਟੀ ਟੀ ਅਧਿਆਪਕਾਂ ਦੇ ਬਣਦੇ ਮੁੱਢਲੀ ਭਰਤੀ ਦੇ ਲਾਭ ਬਹਾਲ ਕਰਵਾਏ ਜਾ ਸਕਣ।*
ਇਸ ਮੀਟਿੰਗ ਵਿੱਚ ਡੈਮੋਕ੍ਰੇਟਿਕ ਟੀਚਰਜ਼ ਫਰੰਟ ਫ਼ਤਹਿਗੜ੍ਹ ਸਾਹਿਬ ਵੱਲੋਂ ਸੁਖਜਿੰਦਰ ਸਿੰਘ, ਅਮਨਦੀਪ ਸਿੰਘ, ਧਰਮਿੰਦਰ ਸਿੰਘ, ਮਨਿੰਦਰਪਾਲ, ਚਰਨ ਸਿੰਘ, ਗਗਨਦੀਪ ਸਿੰਘ, 6505 ਈ ਟੀ ਟੀ ਜਥੇਬੰਦੀ ਵੱਲੋਂ ਸੁਖਚੈਨ ਸਿੰਘ ਮਾਨ ਅਤੇ ਓ ਡੀ ਐੱਲ ਜਥੇਬੰਦੀ ਵੱਲੋਂ ਮੈਡਮ ਮੀਨਾਕਸ਼ੀ ਸ਼ਰਮਾ ਹਾਜ਼ਰ ਰਹੇ।*