ਅਧਿਆਪਕ ਨਾਲ ਦੁਰਵਿਹਾਰ ਕਰਨ ਅਤੇ ਵੀਡੀਓ ਅਪਲੋਡ ਵਾਲੇ ਸਰਪੰਚ, ਬਲਾਕ ਇੰਚਾਰਜ ਅਤੇ ਕਈ ਲੋਕਾਂ ਵਿਰੁੱਧ ਮਾਮਲਾ ਦਰਜ

ਰੋਪੜ 4 ਅਕਤੂਬਰ :  ਪੁਲਿਸ ਨੇ ਇੱਕ ਸਕੂਲ ਅਧਿਆਪਕ ਨਾਲ ਕਥਿਤ ਤੌਰ 'ਤੇ ਦੁਰਵਿਵਹਾਰ ਕਰਨ ਅਤੇ ਘਟਨਾ ਦੀ ਵੀਡੀਓ ਅਪਲੋਡ ਕਰਨ ਦੇ ਦੋਸ਼ ਵਿੱਚ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਬਲਾਕ ਇੰਚਾਰਜ ਸਮੇਤ ਕਈ ਲੋਕਾਂ 'ਤੇ ਮਾਮਲਾ ਦਰਜ ਕੀਤਾ ਹੈ।



ਮੁਲਜ਼ਮਾਂ ਦੀ ਪਛਾਣ ਸਰਪੰਚ ਜਸਵੰਤ ਸਿੰਘ ਪਿੰਡ ਬੱਲਮਗੜ੍ਹ ਮੰਡਵਾੜਾ, ਆਪ ਦੇ ਬਲਾਕ ਇੰਚਾਰਜ ਕ੍ਰਿਸ਼ਨ ਕੁਮਾਰ ਉਰਫ਼ ਪੱਪੂ, ਲਖਮੀਰ ਸਿੰਘ ਅਤੇ ਬਿਕਰਮ ਸਿੰਘ ਵਜੋਂ ਹੋਈ ਹੈ। ਇਸ ਮਾਮਲੇ 'ਚ ਕਈ ਅਣਪਛਾਤੇ ਵਿਅਕਤੀਆਂ 'ਤੇ ਵੀ ਮਾਮਲਾ ਦਰਜ ਕੀਤਾ ਗਿਆ ਹੈ।  ਧਾਰਾ 341 ਅਤੇ 500 ਦੇ ਤਹਿਤ  ਮੁਲਾਜ਼ਮਾ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।

 

ਸ਼ਿਕਾਇਤਕਰਤਾ ਸੋਨੀਆ ਨੇ ਦੋਸ਼ ਲਾਇਆ ਕਿ 15 ਮਾਰਚ 2022 ਨੂੰ ਉਹ ਇੱਕ ਤਿਹਾਈ ਛੁੱਟੀ 'ਤੇ ਸੀ ਅਤੇ ਜਦੋਂ ਉਹ ਸਵੇਰੇ 8.50 ਵਜੇ ਸਕੂਲ ਪਹੁੰਚੀ ਤਾਂ ਵੱਡੀ ਗਿਣਤੀ 'ਚ ਲੋਕਾਂ ਨੇ ਹੈੱਡਮਾਸਟਰ ਰਮਨ ਲਾਲ ਮਿੱਤਲ ਨੂੰ ਸੰਸਥਾ 'ਚ ਦਾਖਲ ਹੋਣ ਤੋਂ ਰੋਕ ਦਿੱਤਾ। ਉਸ ਨੇ ਦਾਅਵਾ ਕੀਤਾ ਕਿ ਉਸ ਤੋਂ ਲੇਟ ਹੋਣ ਦਾ ਕਾਰਨ ਵੀ ਪੁੱਛਿਆ ਗਿਆ ਅਤੇ ਕਥਿਤ ਤੌਰ 'ਤੇ ਭੀੜ ਵਿੱਚੋਂ ਕਿਸੇ ਨੇ ਉਸ ਨੂੰ ਧੱਕਾ ਦਿੱਤਾ। ਸੋਨੀਆ ਨੇ ਕਿਹਾ ਕਿ ਇਕ ਦੋਸ਼ੀ ਨੇ ਵੀਡੀਓ ਰਿਕਾਰਡ ਕਰ ਕੇ ਅਪਲੋਡ ਕੀਤਾ। 

 ਸ਼ਿਕਾਇਤਕਰਤਾ ਸੋਨੀਆ ਨੇ ਕਿਹਾ ਕਿ ਪੁਲੀਸ ਅਤੇ ਕੌਮੀ ਮਹਿਲਾ ਕਮਿਸ਼ਨ ਕੋਲ ਸ਼ਿਕਾਇਤਾਂ ਦਰਜ ਕਰਵਾਉਣ ਦੇ ਬਾਵਜੂਦ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਉਸਨੇ ਕਿਹਾ, "ਆਖ਼ਰਕਾਰ, ਮੈਂ ਕੇਸ ਦਰਜ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ।"


ਰੋਪੜ ਦੇ ਐਸਐਸਪੀ ਸੰਦੀਪ ਗਰਗ ਨੇ ਮੁਲਜ਼ਮਾਂ ਦੇ ਪੱਖ ਵਿੱਚ ਹੋਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਜ਼ਿਲ੍ਹਾ ਅਟਾਰਨੀ ਤੋਂ ਕਾਨੂੰਨੀ ਰਾਏ ਲੈਣ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ। 


 


Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends