ਜਿਲ੍ਹਾ ਮੈਜਿਸਟ੍ਰੇਟ ਵੱਲੋ 21 ਅਤੇ 22 ਅਕਤੂਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਤੇ ਲੜਕੀਆਂ (ਨੰਗਲ) ਵਿਚ ਛੁੱਟੀ ਦੇ ਹੁਕਮ ਜਾਰੀ
ਫਲਾਈ ਓਵਰ ਦੇ ਨਿਰਮਾਣ ਕਾਰਣ ਤਿਉਹਾਰਾ ਦੌਰਾਨ ਟਰੈਫਿਕ ਦੀ ਸਮੱਸਿਆ ਕਾਰਨ ਦੋਵੇਂ ਸਕੂਲਾਂ ਵਿਚ ਰਹੇਗੀ ਛੁੱਟੀ
ਨੰਗਲ 20 ਅਕਤੂਬਰ ()
ਨੰਗਲ ਸ਼ਹਿਰ ਦੇ ਵਿੱਚ ਬਣ ਰਹੇ ਫਲਾਈਓਵਰ ਕਾਰਨ ਅਕਸਰ ਟ੍ਰੈਫਿਕ ਜਾਮ ਰਹਿੰਦਾ ਹੈ ਅਤੇ ਇਸੇ ਕਾਰਨ ਲੋਕਾਂ ਦੇ ਨਾਲ ਨਾਲ ਨੰਗਲ ਸ਼ਹਿਰ ਵਿਚ ਪੜ੍ਹਨ ਲਈ ਆਉਂਦੇ ਸਕੂਲੀ ਵਿਦਿਆਰਥੀਆਂ ਨੂੰ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਦੀਵਾਲੀ ਦੇ ਤਿਉਹਾਰ ਤੇ ਇਹ ਜਾਮ ਹੋਰ ਵੀ ਵਧਣ ਦਾ ਖਦਸ਼ਾ ਹੈ, ਨੰਗਲ ਸ਼ਹਿਰ ਵਿੱਚ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਨੰਗਲ ਵਿਚ ਆਸ ਪਾਸ ਦੇ ਪਿੰਡਾਂ ਦੇ ਬੱਚੇ ਪੜ੍ਹਨ ਲਈ ਆਉਂਦੇ ਹਨ ਅਤੇ ਨੰਗਲ ਸ਼ਹਿਰ ਵਿਚ ਲੱਗਣ ਵਾਲੇ ਟ੍ਰੈਫਿਕ ਜਾਮ ਕਾਰਨ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਦਿੱਕਤਾਂ ਨੂੰ ਦੇਖਦੇ ਹੋਏ ਜਿਲ੍ਹਾ ਮੈਜਿਸਟ੍ਰੇਟ ਰੂਪਨਗਰ ਵੱਲੋਂ 21 ਅਤੇ 22 ਅਕਤੂਬਰ ਨੂੰ ਇਨ੍ਹਾਂ ਦੋਵੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ ।
CTET DECEMBER 2022: ਅਧਿਸੂਚਨਾ ਜਾਰੀ ਆਨਲਾਈਨ ਅਰਜ਼ੀਆਂ ਦੀ ਮੰਗ
। ਇਹ ਜਾਣਕਾਰੀ ਉਪ ਮੰਡਲ ਮੈਜਿਸਟਰੇਟ ਸ੍ਰੀਮਤੀ ਕਿਰਨ ਸ਼ਰਮਾ ਵੱਲੋਂ ਦਿੱਤੀ ਗਈ ਉਨ੍ਹਾਂ ਨੇ ਕਿਹਾ ਕਿ ਦੋ ਦਿਨ ਸਰਕਾਰੀ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।