ਡੀ.ਏ. ਤੇ ਪੁਰਾਣੀ ਪੈਨਸ਼ਨ ਸਬੰਧੀ ਫ਼ੈਸਲੇ ਸੰਘਰਸ਼ਾਂ ਦੀ ਅੰਸ਼ਕ ਪ੍ਰਾਪਤੀ: ਸਾਂਝਾ ਫਰੰਟ

 ਡੀ.ਏ. ਤੇ ਪੁਰਾਣੀ ਪੈਨਸ਼ਨ ਸਬੰਧੀ ਫ਼ੈਸਲੇ ਸੰਘਰਸ਼ਾਂ ਦੀ ਅੰਸ਼ਕ ਪ੍ਰਾਪਤੀ: ਸਾਂਝਾ ਫਰੰਟ 


21 ਅਕਤੂਬਰ, ਚੰਡੀਗੜ੍ਹ ( ):


ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦਿੱਤੇ ਗਏ 6% ਡੀ.ਏ. ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਫੈਸਲੇ 'ਤੇ ਪ੍ਰਤੀਕਰਮ ਦਿੰਦੇ ਹੋਏ 'ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫ਼ਰੰਟ' ਨੇ ਇਸ ਨੂੰ ਸਾਂਝੇ ਸੰਘਰਸ਼ ਦੀ ਅੰਸ਼ਕ ਪ੍ਰਾਪਤੀ ਦੱਸਦਿਆਂ ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਰਹਿੰਦੀਆਂ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰਹੇਗਾ। 



ਸਾਂਝੇ ਫਰੰਟ ਦੇ ਕਨਵੀਨਰ ਜਰਮਨਜੀਤ ਸਿੰਘ, ਸਤੀਸ਼ ਰਾਣਾ, ਠਾਕੁਰ ਸਿੰਘ, ਰਣਜੀਤ ਸਿੰਘ ਰਾਣਵਾਂ, ਕੁਲਦੀਪ ਸਿੰਘ ਖੰਨਾਂ, ਕਰਮ ਸਿੰਘ ਧਨੋਆ, ਅਵਿਨਾਸ਼ ਚੰਦਰ ਸ਼ਰਮਾਂ, ਬਾਜ ਸਿੰਘ ਖਹਿਰਾ, ਸੁਖਦੇਵ ਸਿੰਘ ਸੈਣੀ, ਪ੍ਰੇਮ ਸਾਗਰ ਸ਼ਰਮਾਂ, ਜਸਵੀਰ ਤਲਵਾੜਾ ਅਤੇ ਸੁਖਜੀਤ ਸਿੰਘ ਨੇ ਕਿਹਾ ਕਿ ਪੈਨਸ਼ਨਰਾਂ ਦੀ 2.59 ਗੁਣਾਂਕ ਨਾਲ ਪੈਨਸ਼ਨ ਦੁਹਰਾਈ ਅਜੇ ਬਾਕੀ ਹੈ, ਆਸ਼ਾ ਅਤੇ ਮਿਡ-ਡੇ-ਮੀਲ ਵਰਕਰਾਂ 'ਤੇ ਘੱਟੋ ਘੱਟ ਤਨਖਾਹ ਲਾਗੂ ਨਹੀ ਕੀਤੀ ਗਈ, ਕੱਚੇ ਅਤੇ ਠੇਕਾ ਮੁਲਾਜਮਾਂ ਬਾਰੇ ਅਜੇ ਵੀ ਟਾਲਮਟੋਲ ਜਾਰੀ ਹੈ, 4% ਮਹਿੰਗਾਈ ਭੱਤੇ ਦਾ ਬਕਾਇਆ ਬਾਕੀ ਹੈ, ਪੇਂਡੂ ਭੱਤੇ ਅਤੇ ਬਾਰਡਰ ਭੱਤੇ ਸਮੇਤ 37 ਭੱਤੇ ਅਜੇ ਵੀ ਬੰਦ ਹਨ, ਪ੍ਰੋਬੇਸ਼ਨ ਸਮੇਂ ਦੌਰਾਨ ਪੂਰੀ ਤਨਖਾਹ ਨਹੀ ਦਿੱਤੀ ਜਾ ਰਹੀ, ਪੇ-ਕਮਿਸ਼ਨ ਦੇ ਬਣਦੇ ਗੁਣਾਂਕ ਨਹੀਂ ਦਿੱਤੇ ਗਏ, 17 ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ਨੂੰ ਕੇਂਦਰੀ ਤਨਖਾਹ ਸਕੇਲਾਂ ਨਾਲ ਨੂੜਿਆ ਹੋਇਆ ਹੈ, 2011 ਦੀ ਗ੍ਰੇਡ ਪੇ ਅਨਾਮਲੀਆਂ ਦੂਰ ਨਹੀ ਕੀਤੀਆਂ, ਏ.ਸੀ.ਪੀ. ਬੰਦ ਹੈ ਅਤੇ ਵਿਕਾਸ ਦੇ ਨਾਂ 'ਤੇ 200 ਰੁਪਏ ਜਜ਼ੀਆ ਟੈਕਸ ਚਾਲੂ ਹੈ।


ਉਕਤ ਆਗੂਆਂ ਨੇ ਕਿਹਾ ਕਿ ਰਹਿੰਦੀਆਂ ਮੰਗਾਂ ਲਈ ਸਾਂਝੇ ਫਰੰਟ ਵੱਲੋਂ 25 ਅਕਤੂਬਰ ਨੂੰ ਲੁਧਿਆਣਾ ਵਿਖੇ ਮੀਟਿੰਗ ਸੱਦ ਕੇ ਵਿੱਚ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends