*ਡੀ.ਈ.ਓ. ਪ੍ਰਾਇਮਰੀ ਵੱਲੋਂ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ *
* ਸਰਕਾਰ ਸਿੱਖਿਆ ਸੁਧਾਰ ਲਈ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ : ਡੀ.ਈ.ਓ. ਭਾਟੀਆ *
*ਗੁਰਦਾਸਪੁਰ 10 ਅਕਤੂਬਰ (ਗਗਨਦੀਪ ਸਿੰਘ ) *
* ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਵਿੱਚ ਸੁਧਾਰ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਸੁਹਿਰਦਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਵੱਲੋਂ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਬੱਚਿਆਂ ਅਤੇ ਅਧਿਆਪਕਾਂ ਨਾਲ ਗੱਲ-ਬਾਤ ਕੀਤੀ । ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ.ਈ.ਓ. ਐਲੀ: ਭਾਟੀਆ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਬਰਿਆਰ , ਸਰਕਾਰੀ ਪ੍ਰਾਇਮਰੀ ਸਕੂਲ ਮਚਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਿਆਰ ,ਸਰਕਾਰੀ ਪ੍ਰਾਇਮਰੀ ਸਕੂਲ ਪਨਿਆੜ( ਮੁੰਡੇ ) ਅਤੇ ਦਫਤਰ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਦੀਨਾਨਗਰ-2 ਆਦਿ ਵਿਜਟ ਕੀਤੇ ਹਨ । ਉਨ੍ਹਾਂ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਸਿੱਖਿਆ ਦੀ ਗੁਣਵੰਨਤਾ ਵਿੱਚ ਸੁਧਾਰ ਲਿਆਉਣ ਲਈ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਸਮੂਹ ਸਮਾਜਿਕ ਭਾਈਚਾਰੇ ਤੇ ਬੱਚਿਆਂ ਅਤੇ ਮਾਤਾ ਪਿਤਾ ਨੂੰ ਬੇਨਤੀ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਮੁਹੱਈਆ ਕਰਵਾਈਆਂ ਜਾਂਦੀਆਂ ਸਹੂਲਤਾਂ ਪ੍ਰਾਪਤ ਕਰਨ ਲਈ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਓ। ਇਸ ਦੌਰਾਨ ਉਹਨਾਂ ਨਾਲ ਸੀਨੀਅਰ ਸਹਾਇਕ ਰਾਜ ਕੁਮਾਰ ਹਾਜ਼ਰ ਸਨ। *