ਸਿੱਖਿਆ ਬੋਰਡ ਨੇ ਲਿਖਤੀ ਪ੍ਰੀਖਿਆ ਅਤੇ ਪ੍ਰੈਕਟੀਕਲ ਦੇ ਨੰਬਰਾਂ ਵਿੱਚ ਕੀਤਾ ਵੱਡਾ ਬਦਲਾਅ

ਪੰਜਾਬ ਸਕੂਲ ਸਿੱਖਿਆ ਬੋਰਡ (PSEB ) ਨੇ 9ਵੀਂ ਤੋਂ 12ਵੀਂ ਜਮਾਤ ਦੇ ਦੋ ਵਿਸ਼ਿਆਂ ਦੇ ਅੰਕਾਂ ਦੀ ਵੰਡ ਨੂੰ ਬਦਲਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ । ਪੀਐਸਈਬੀ ਵਲੋਂ ਜਾਰੀ ਹੁਕਮਾਂ ਅਨੁਸਾਰ ਹੁਣ ਦੋ ਵਿਸ਼ਿਆਂ ਦੀ ਲਿਖਤੀ ਪ੍ਰੀਖਿਆ ਦੇ ਅੰਕ ਪ੍ਰੈਕਟੀਕਲ ਵਿਸ਼ੇ ਨਾਲੋਂ ਵੱਧ ਹੋਣਗੇ। ਪੰਜਾਬ ਸਕੂਲ ਸਿੱਖਿਆ ਬੋਰਡ (PSEB )  ਨੇ ਇਸ ਸਬੰਧੀ ਸਮੂਹ ਸਕੂਲਾਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ। 



ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 9ਵੀਂ ਅਤੇ 10ਵੀਂ ਦੀ ਸਿਹਤ ਅਤੇ ਸਰੀਰਕ ਸਿੱਖਿਆ ਦੀ ਲਿਖਤੀ ਪ੍ਰੀਖਿਆ ਪਹਿਲਾਂ 20, ਪ੍ਰੈਕਟੀਕਲ ਵਿਸ਼ੇ ਦੇ 70 ਅਤੇ 10 ਅੰਕ ਇੰਟਰਨਲ ਅਸੈਸਮੈਂਟ  ਦੇ ਹੁੰਦੇ ਸਨ।ਹੁਣ ਲਿਖਤੀ ਪ੍ਰੀਖਿਆ ਦੇ 50 ਨੰਬਰ, ਪ੍ਰੈਕਟੀਕਲ ਵਿਸ਼ੇ ਦੇ 40 ਨੰਬਰ ਅਤੇ ਆਈ.ਐੱਨ.ਏ. ਦੇ 10 ਨੰਬਰ ਹੋਣਗੇ।


ਕਲਾਸ 11ਵੀਂ ਤੇ 12ਵੀਂ ਦੇ ਸਰੀਰਕ ਸਿੱਖਿਆ ਅਤੇ ਖੇਡ ਵਿਸ਼ੇ ਦੀ ਲਿਖਤੀ ਪ੍ਰੀਖਿਆ ਪਹਿਲਾਂ 20 ਨੰਬਰ, ਪ੍ਰੈਕਟੀਕਲ 70 ਨੰਬਰ ਅਤੇ ਇੰਟਰਨਲ ਅਸੈਸਮੈਂਟ ਦੇ 10 ਨੰਬਰ ਹੁੰਦੇ ਸਨ। ਹੁਣ ਲਿਖਤੀ ਪ੍ਰੀਖਿਆ 50 ਨੰਬਰਾਂ ਦੀ ਹੋਵੇਗੀ, ਪ੍ਰੈਕਟੀਕਲ ਵਿਸ਼ੇ ਵਿਸ਼ੇ ਦੇ 40 ਨੰਬਰ ਅਤੇ ਆਈ.ਐੱਨ.ਏ. ਦੇ 10 ਨੰਬਰ ਰਹਿਣਗੇ।  ਹੁਕਮਾਂ ਦੀ ਕਾਪੀ ਡਾਊਨਲੋਡ ਕਰਨ ਲਈ ਇਥੇ ਕਲਿੱਕ ਕਰੋ 


ਇਹਨਾਂ ਹੁਕਮਾਂ ਨੂੰ  ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ।ਇਸ ਦੇ ਨਾਲ ਹੀ ਸਕੂਲਾਂ ਨੂੰ ਇਸ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਕਿਹਾ ਗਿਆ ਹੈ। 



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends