ਡੀ.ਟੀ.ਐਫ. ਵਲੋਂ ਕੰਪਿਊਟਰ ਅਧਿਆਪਕਾਂ 'ਤੇ ਤਨਖਾਹ ਕਮਿਸ਼ਨ ਅਤੇ ਸੇਵਾ ਨਿਯਮ ਲਾਗੂ ਕਰਨ ਦੀ ਮੰਗ

 ਸਿੱਖਿਆ ਮੰਤਰੀ ਦੇ ਐਲਾਨ ਅਨੁਸਾਰ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਪੂਰੀਆਂ ਹੋਣ: ਡੀ.ਟੀ.ਐਫ.


ਡੀ.ਟੀ.ਐਫ. ਵਲੋਂ ਕੰਪਿਊਟਰ ਅਧਿਆਪਕਾਂ 'ਤੇ ਤਨਖਾਹ ਕਮਿਸ਼ਨ ਅਤੇ ਸੇਵਾ ਨਿਯਮ ਲਾਗੂ ਕਰਨ ਦੀ ਮੰਗ


22 ਅਕਤੂਬਰ, ਅੰਮ੍ਰਿਤਸਰ ( ) 

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੰਪਿਊਟਰ ਫੈਕਲਿਟੀ ਨੂੰ ਛੇਵਾਂ ਪੰਜਾਬ ਤਨਖ਼ਾਹ ਕਮਿਸ਼ਨ ਅਤੇ ਸਿਵਲ ਸੇਵਾ ਨਿਯਮ ਲਾਗੂ ਕਰਕੇ ਦੀਵਾਲੀ ਮੌਕੇ ਤੋਹਫ਼ੇ ਦੇਣ ਦੇ ਐਲਾਨ ਨੂੰ ਲਾਗੂ ਕਰਨ ਸਬੰਧੀ ਹਾਲੇ ਤੱਕ ਕੋਈ ਪੱਤਰ ਸਾਹਮਣੇ ਨਾ ਆਉਣ 'ਤੇ ਪ੍ਰਤੀਕਰਮ ਦਿੰਦਿਆਂ ਡੈਮੋਕ੍ਰੇਟਿਕ ਟੀਚਰਜ ਫਰੰਟ (ਡੀਟੀਐਫ) ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਗੁਜਰਾਤੀ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਪ੍ਰੈੱਸ ਸਕੱਤਰ ਪਵਨ ਕੁਮਾਰ ਨੇ ਕਿਹਾ ਕਿ ਸਿੱਖਿਆ ਮੰਤਰੀ ਨੂੰ ਆਪਣੇ ਕੀਤੇ ਵਾਅਦੇ 'ਤੇ ਖਰੇ ਉੱਤਰਨਾ ਚਾਹੀਦਾ ਹੈ ਅਤੇ ਇਸ ਬਾਬਤ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨਾ ਚਾਹੀਦਾ ਹੈ, ਤਾਂ ਜੋ ਕੰਪਿਊਟਰ ਅਧਿਆਪਕਾਂ ਦੀ ਦੀਵਾਲੀ ਰੋਸ਼ਨ ਹੋ ਸਕੇ। ਅਜਿਹਾ ਨਾ ਹੋਣ ਦੀ ਸੂਰਤ ਵਿੱਚ, ਡੀਟੀਐਫ ਨੇ ਕੰਪਿਊਟਰ ਅਧਿਆਪਕਾਂ ਦੀਆਂ ਜਥੇਬੰਦੀਆਂ ਵਲੋਂ ਕੀਤੇ ਜਾਣ ਵਾਲੇ ਭਵਿੱਖੀ ਸੰਘਰਸ਼ ਦੀ ਹਮਾਇਤ ਦਾ ਐਲਾਨ ਵੀ ਕੀਤਾ ਹੈ।



ਇਸ ਮੌਕੇ ਡੀ.ਟੀ.ਐਫ. ਦੇ ਸੂਬਾ ਮੀਤ ਪ੍ਰਧਾਨਾਂ ਰਾਜੀਵ ਬਰਨਾਲਾ, ਜਸਵਿੰਦਰ ਔਜਲਾ, ਗੁਰਪਿਆਰ ਕੋਟਲੀ, ਬੇਅੰਤ ਫੂਲੇਵਾਲ, ਜਗਪਾਲ ਬੰਗੀ ਅਤੇ ਰਘਵੀਰ ਭਵਾਨੀਗਡ਼੍ਹ ਨੇ ਕਿਹਾ ਕਿ ਕੰਪਿਊਟਰ ਫੈਕਲਿਟੀ ਅਧਿਆਪਕਾਂ ਵੱਲੋਂ ਪਿਛਲੇ ਅਠਾਰਾਂ-ਅਠਾਰਾਂ ਸਾਲਾਂ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਤਨ ਦੇਹੀ ਨਾਲ ਸਿੱਖਿਆ ਦਿੱਤੀ ਜਾ ਰਹੀ ਹੈ। ਪ੍ਰੰਤੂ ਇਨ੍ਹਾਂ ਸਮਿਆਂ ਦੌਰਾਨ ਇਨ੍ਹਾਂ ਅਧਿਆਪਕਾਂ ਦੀਆਂ ਮੰਗਾਂ ਨੂੰ ਵੱਖ-ਵੱਖ ਸਰਕਾਰਾਂ ਵੱਲੋਂ ਪੂਰੀਆਂ ਕਰਨ ਦੀ ਥਾਂ ਲਟਕਾਉਣ ਦੀ ਨੀਤੀ ਤੋਂ ਕੰਮ ਲਿਆ ਗਿਆ ਹੈ। ਕੰਪਿਊਟਰ ਅਧਿਆਪਕਾਂ ਨੂੰ ਪੰਜਾਬ ਦੀ ਆਪਣੀ ਪਿਕਟਸ ਸੁਸਾਇਟੀ ਅਧੀਨ ਰੈਗੂਲਰ ਹੋਣ ਦੇ ਬਾਵਜੂਦ ਪੱਕੇ ਮੁਲਾਜ਼ਮਾਂ ਵਾਲੀਆਂ ਕਈ ਸੁਵਿਧਾਵਾਂ ਤੋਂ ਵਾਂਝੇ ਰੱਖਿਆ ਗਿਆ ਹੈ। ਇਸ ਲਈ ਹੁਣ ਮੌਜੂਦਾ ਸਰਕਾਰ ਨੂੰ ਬਿਨਾਂ ਦੇਰੀ ਠੋਸ ਫ਼ੈਸਲਾ ਲੈ ਕੇ ਇਨ੍ਹਾਂ ਅਧਿਆਪਕਾਂ ਨੂੰ ਬਣਦੀ ਰਾਹਤ ਦੇਣੀ ਚਾਹੀਦੀ ਹੈ ਅਤੇ ਸਿੱਖਿਆ ਮੰਤਰੀ ਵੱਲੋਂ ਕੀਤੇ ਐਲਾਨਾਂ ਨੂੰ ਬਿਨਾਂ ਦੇਰੀ ਅਮਲੀ ਜਾਮਾ ਪਹਿਨਾਉਣਾ ਚਾਹੀਦਾ ਹੈ।

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends