OPS NOTIFICATION: ਪੁਰਾਣੀ ਪੈਨਸ਼ਨ ਸਕੀਮ ਬਹਾਲੀ ਸਬੰਧੀ ਨੋਟੀਫਿਕੇਸ਼ਨ ਬਾਰੇ ਸਿੱਖਿਆ ਮੰਤਰੀ ਦਾ ਵੱਡਾ ਬਿਆਨ


OPS NOTIFICATION: ਪੁਰਾਣੀ ਪੈਨਸ਼ਨ ਸਕੀਮ ਬਹਾਲੀ ਸਬੰਧੀ ਨੋਟੀਫਿਕੇਸ਼ਨ ਬਾਰੇ ਸਿੱਖਿਆ ਮੰਤਰੀ ਦਾ ਵੱਡਾ ਬਿਆਨ 

ਚੰਡੀਗੜ੍ਹ 27 ਅਕਤੂਬਰ 

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ  ਨਾਲ ਪੰਜਾਬ ਭਵਨ ਵਿਖੇ ਸੀਪੀਐਫ਼ ਕਰਮਚਾਰੀ ਯੂਨੀਅਨ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਮੰਤਰੀ ਸਾਹਿਬ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਨੂੰ ਲੈ ਕੇ ਗਰੁੱਪਾਂ ਵਿਚ ਪਾਏ ਜਾ ਰਹੇ ਸ਼ੰਕਿਆਂ ਨੂੰ ਦੂਰ ਕੀਤਾ ਗਿਆ। ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦਾ ਨੋਟੀਫਿਕੇਸ਼ਨ ਜਲਦ ਹੀ ਜਾਰੀ ਕਰ ਦਿੱਤਾ ਜਾਵੇਗਾ।  

ਜਿਸ ਕਾਰਨ 29-10-2022 ਦੀ ਸ਼ਿਮਲਾ ਪੋਲ ਖੋਲ੍ਹ ਰੈਲੀ ਨੂੰ ਹਾਲ ਦੀ ਘੜੀ ਮੁਲਤਵੀ ਕੀਤਾ ਗਿਆ ਹੈ। ਸਰਕਾਰ ਨੂੰ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਜੇਕਰ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੇ ਨੋਟੀਫਿਕੇਸ਼ਨ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਉਣਤਾਈ ਪਾਈ ਗਈ ਤਾਂ ਮੁਲਾਜ਼ਮਾਂ ਵੱਲੋਂ ਗੁਜਰਾਤ ਵਿਖੇ ਪੋਲ ਖੋਲ੍ਹ ਰੈਲੀ ਕਰਨ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ। ਪੂਰੀ ਜਾਣਕਾਰੀ ਲਈ ਦੇਖੋ ਵੀਡਿਉ ਇਥੇ ਕਲਿੱਕ ਕਰੋ 👈



Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends