ਮਸਲੇ ਹੱਲ ਕਰਨ ਦੀ ਬਜਾਏ ਸਿੱਖਿਆ ਮੰਤਰੀ ਦਾ ਬਿਆਨ ਅਧਿਆਪਕਾਂ ਦੇ ਸੰਵਿਧਾਨਕ ਹੱਕਾਂ 'ਤੇ ਹਮਲਾ - ਜੀ ਟੀ ਯੂ

 *ਮਸਲੇ ਹੱਲ ਕਰਨ ਦੀ ਬਜਾਏ ਸਿੱਖਿਆ ਮੰਤਰੀ ਦਾ ਬਿਆਨ ਅਧਿਆਪਕਾਂ ਦੇ ਸੰਵਿਧਾਨਕ ਹੱਕਾਂ 'ਤੇ ਹਮਲਾ - ਜੀ ਟੀ ਯੂ*


ਚੰਡੀਗੜ੍ਹ ( ) ਧਰਨਿਆਂ ਵਿੱਚੋਂ ਨਿਕਲੀ ਆਮ ਆਦਮੀ ਪਾਰਟੀ ਦੇ ਸਿੱਖਿਆ ਮੰਤਰੀ ਵਲੋਂ ਧਰਨੇ ਮਾਰਨ ਵਾਲਿਆਂ ਅਧਿਆਪਕਾਂ ਦੇ ਮਸਲੇ ਹੱਲ ਨਾ ਕਰਨ ਦੀ ਧਮਕੀ ਭਰੇ ਬਚਕਾਨਾ ਬਿਆਨ ਨੂੰ ਅਧਿਆਪਕਾਂ ਦੇ ਕਾਨੂੰਨੀ, ਸੰਵਿਧਾਨਕ ਅਤੇ ਲੋਕਤੰਤਰੀ ਹੱਕਾਂ 'ਤੇ ਹਮਲਾ ਕਰਾਰ ਦਿੰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਸੁਖਵਿੰਦਰ ਸਿੰਘ ਚਾਹਲ, ਕੁਲਦੀਪ ਸਿੰਘ ਦੌੜਕਾ, ਪ੍ਰਿੰਸੀਪਲ ਅਮਨਦੀਪ ਸ਼ਰਮਾ, ਗੁਰਬਿੰਦਰ ਸਸਕੌਰ, ਕੁਲਦੀਪ ਪੁਰੋਵਾਲ, ਪੁਸ਼ਪਿੰਦਰ ਹਰਪਾਲਪੁਰ, ਸੁਰਜੀਤ ਸਿੰਘ, ਗੁਰਦੀਪ ਬਾਜਵਾ, ਕਰਨੈਲ ਫਿਲੌਰ, ਮਨੋਹਰ ਲਾਲ ਸ਼ਰਮਾ, ਬਲਵਿੰਦਰ ਭੁੱਟੋ, ਗੁਰਪ੍ਰੀਤ ਅੰਮੀਵਾਲ, ਜੱਜਪਾਲ ਬਾਜੇਕੇ, ਸੁਭਾਸ਼ ਚੰਦਰ, ਨੀਰਜ ਯਾਦਵ ਅਤੇ ਗੁਰਪ੍ਰੀਤ ਹੀਰਾ ਨੇ ਸਾਂਝੇ ਬਿਆਨ ਰਾਹੀਂ ਸਿੱਖਿਆ ਮੰਤਰੀ ਨੂੰ ਅਧਿਆਪਕਾਂ ਦੇ ਮਸਲੇ ਹੱਲ ਕਰਨ ਕਰਕੇ ਪੰਜਾਬ ਵਿੱਚ ਸੁਚਾਰੂ ਵਿਦਿਅਕ ਮਾਹੌਲ ਦੀ ਸਿਰਜਣਾ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਚੋਣਾਂ ਮੌਕੇ 'ਧਰਨੇ ਨਹੀਂ ਮਾਰਨੇ ਪੈਣਗੇ' ਨੂੰ ਪੰਜਾਬ ਦੇ ਲੋਕ ਅਧਿਆਪਕਾਂ, ਮੁਲਾਜ਼ਮਾਂ ਅਤੇ ਲੋਕਾਂ ਦੇ ਮਸਲੇ ਹੱਲ ਕਰਕੇ ਧਰਨਿਆਂ ਤੋਂ ਰਹਿਤ ਖੁਸ਼ਹਾਲ ਪੰਜਾਬ ਬਣਾਉਣਾ ਸਮਝਦੇ ਰਹੇ, ਜੋ ਸਿੱਖਿਆ ਮੰਤਰੀ ਨੇ ਜਮਹੂਰੀ ਹੱਕ ਦੀ ਵਰਤੋਂ ਕਰਦੇ ਸੰਘਰਸ਼ੀ ਅਧਿਆਪਕਾਂ ਸਬੰਧੀ ਅਜਿਹਾ ਬਿਆਨ ਦੇ ਕੇ ਪੰਜਾਬ ਦੇ ਲੋਕਾਂ ਨੂੰ ਪੰਜਾਬ ਸਰਕਾਰ ਦੀ ਹਿਟਲਰੀ ਪਹੁੰਚ ਦਾ ਸੰਕੇਤ ਦਿੱਤਾ ਹੈ।


ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ, ਡੀਏ ਵਿੱਚ ਵਾਧਾ 


 ਸਿੱਖਿਆ ਮੰਤਰੀ ਅਤੇ ਪੰਜਾਬ ਸਰਕਾਰ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਪੰਜਾਬ ਦੇ ਲੋਕਾਂ ਨੇ ਸਮੱਸਿਆਵਾਂ ਹੱਲ ਕਰਨ ਲਈ ਬਦਲਾਅ ਵਜੋਂ ਆਮ ਆਦਮੀ ਪਾਰਟੀ ਨੂੰ ਸਤਾ ਸੌਂਪੀ ਸੀ ਨਾ ਕਿ ਪਿਛਲੀਆਂ ਸਰਕਾਰਾਂ ਨਾਲੋਂ ਵੱਧ ਜ਼ੁਲਮ ਸਹਿਣ ਲਈ ਬਦਲਾਅ ਲਿਆਂਦਾ ਸੀ।



           ਅਧਿਆਪਕਾਂ ਦੀਆਂ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ਾਂ ਅਤੇ ਨਿਜੀ ਰੰਜਿਸ਼ਾਂ ਕਾਰਨ ਉੱਚ ਅਧਿਕਾਰੀਆਂ ਵਲੋਂ ਕੀਤੀਆਂ ਗਈਆਂ ਵਿਕਟਮਾਈਜੇਸ਼ਨਾਂ ਰੱਦ ਕਰਨ, ਮੁਢਲੀ ਤਨਖਾਹ ਤੇ ਨਿਯੁਕਤੀ ਦਾ ਪੱਤਰ ਅਤੇ ਕੇਂਦਰੀ ਸਕੇਲ ਲਾਗੂ ਕਰਨ ਵਾਪਸ ਲੈਣ, ਸਾਲ 2018 ਵਿੱਚ ਬਣਾਏ ਗਏ ਅਧਿਆਪਕ ਵਿਰੋਧੀ ਸੇਵਾ ਨਿਯਮ ਰੱਦ ਕਰਨ, ਅਧਿਆਪਕਾਂ ਦੇ ਪ੍ਰਾਇਮਰੀ ਅਤੇ ਸੈਕੰਡਰੀ ਵਰਗਾਂ ਦੀਆਂ ਲਟਕੀਆਂ ਪ੍ਰਮੋਸ਼ਨਾਂ ਤੁਰੰਤ ਕਰਨ, ਪਿਛਲੇ ਲੰਮੇ ਸਮੇਂ ਤੋਂ ਜ਼ਿਲ੍ਹਾ ਸਿੱਖਿਆ ਅਫਸਰਾਂ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰਾਂ ਦੀਆਂ ਖਾਲੀ ਪੋਸਟਾਂ ਸੀਨੀਆਰਤਾ ਦੇ ਆਧਾਰ 'ਤੇ ਭਰਨ, ਪੰਜਾਬ ਦੇ ਲਗਭਗ ਅੱਧੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਮੁੱਖੀ ਦੇਣ, ਕੋਠਾਰੀ ਕਮਿਸ਼ਨ ਦੀ ਸਿਫਾਰਿਸ਼ ਅਨੁਸਾਰ ਹਰ ਅਧਿਆਪਕ ਨੂੰ ਘਰ ਦੇ ਨੇੜੇ ਨਿਯੁਕਤ ਕਰਨ, ਹਰ ਤਰ੍ਹਾਂ ਦੇ ਕੱਚੇ ਅਧਿਆਪਕਾਂ ਨੂੰ ਪੂਰੇ ਲਾਭ ਦੇ ਕੇ ਪੱਕੇ ਕਰਨ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਿਫਟ ਕਰਨ, ਅਧਿਆਪਕਾਂ ਤੋਂ ਗੈਰਵਿਦਿਅਕ ਕੰਮ (ਸਮੇਤ ਬੀ. ਐਲ. ਓ. ਡਿਊਟੀ) ਪੂਰੀ ਤਰ੍ਹਾਂ ਬੰਦ ਕਰਨ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਬਕਾਏ ਸਮੇਤ ਜਾਰੀ ਕਰਨ, ਪੇੰਡੂ ਭੱਤੇ ਸਮੇਤ ਬੰਦ ਕੀਤੇ 39 ਭੱਤੇ ਤੁਰੰਤ ਬਕਾਏ ਸਮੇਤ ਦੇਣ, 5ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਅਨੁਸਾਰ ਦਿੱਤੀ ਗਈ ਉਚੇਰੀ ਗਰੇਡ ਪੇਅ ਸਮੇਤ 1 ਜਨਵਰੀ 2016 ਤੋਂ ਬਣਦੇ 125% ਮਹਿੰਗਾਈ ਭੱਤਾ ਜੋੜ ਕੇ 2.59 ਦੇ ਗੁਣਾਂਕ ਨਾਲ ਤਨਖਾਹ ਦੁਹਰਾਈ ਦਾ ਲਾਭ ਦੇਣ, ਵਿਭਾਗ ਵਿੱਚ ਚਲ ਰਹੇ ਸਮੂਹ ਪ੍ਰੋਜੈਕਟ ਬੰਦ ਕਰਕੇ ਅਧਿਆਪਕਾਂ ਨੂੰ ਸਕੂਲਾਂ ਵਿੱਚ ਪੜ੍ਹਾਉਣ ਦਾ ਮੌਕਾ ਦੇਣ, ਸਿੱਖਿਆ ਵਿੱਚ ਸੁਧਾਰ ਹਿੱਤ ਪ੍ਰਾਇਮਰੀ ਵਿੱਚ ਜਮਾਤਵਾਰ ਅਤੇ ਅਪਰ ਪ੍ਰਾਇਮਰੀ ਵਿੱਚ ਵਿਸ਼ਾਵਾਰ ਅਧਿਆਪਕਾਂ ਦੀਆਂ ਪੋਸਟਾਂ ਦੇਣ, ਖਤਮ ਕੀਤੀਆਂ ਪੋਸਟਾਂ ਬਹਾਲ ਕਰਨ ਸਮੇਤ ਹੋਰ ਅਨੇਕਾਂ ਮਸਲੇ ਜੋ ਦਹਾਕਿਆਂ ਤੋਂ ਪਿਛਲੀਆਂ ਸਰਕਾਰਾਂ ਨੇ ਹੱਲ ਕਰਨ ਦੀ ਬਜਾਏ ਹੋਰ ਉਲਝਾਏ ਹਨ, ਇਸ ਸਰਕਾਰ ਵਲੋਂ ਹੱਲ ਕਰਨ ਲਈ ਪੰਜਾਬ ਦੇ ਅਧਿਆਪਕ ਆਸਵੰਦ ਸਨ। ਪਰ ਸਿੱਖਿਆ ਮੰਤਰੀ ਦੇ ਬਿਆਨ ਤੋਂ ਸਮੁੱਚੇ ਪੰਜਾਬ ਦੇ ਅਧਿਆਪਕ ਅਤੇ ਲੋਕ ਹੈਰਾਨ ਹੋਣ ਦੇ ਨਾਲ ਨਾਲ ਆਪਣੇ ਹੱਕ ਅਤੇ ਰੁਜ਼ਗਾਰ ਲਈ ਸੰਘਰਸ਼ ਕਰਨ ਦੀ ਆਜ਼ਾਦੀ ਖੋਹਣ ਦੀਆਂ ਧਮਕੀਆਂ ਕਾਰਨ ਠੱਗੇ ਹੋਏ ਮਹਿਸੂਸ ਕਰ ਰਹੇ ਹਨ।

Featured post

PSEB 8th Result 2024: 8 ਵੀਂ ਜਮਾਤ ਦਾ ਨਤੀਜਾ ਇਸ ਦਿਨ ਇਥੇ ਕਰੋ ਡਾਊਨਲੋਡ

PSEB 8th Result 2024 : DIRECT LINK Punjab Board Class 8th result 2024  :   ਆਨਲਾਈਨ ਵੈਬਸਾਈਟਾਂ ਨਿਊਜ਼ ਚੈਨਲਾਂ ਵੱਲੋਂ ਅੱਠਵੀਂ ਜਮਾਤ ਦਾ ਨਤੀਜਾ  27 ਅਪ੍...

RECENT UPDATES

Trends