ਸਿੱਖਿਆ ਮੰਤਰੀ ਬੈਂਸ ਵਲੋਂ ਧਰਨਾਕਾਰੀਆਂ ਖਿਲਾਫ਼ ਦਿੱਤੇ ਬਿਆਨ ਦੀ ਸਖਤ ਨਿਖੇਧੀ

 ~ *ਸਿੱਖਿਆ ਮੰਤਰੀ ਬੈਂਸ ਵਲੋਂ ਧਰਨਾਕਾਰੀਆਂ ਖਿਲਾਫ਼ ਦਿੱਤੇ ਬਿਆਨ ਦੀ ਸਖਤ ਨਿਖੇਧੀ*  /


~ *ਜਮਹੂਰੀਅਤ ਦੀ ਥਾਂ ਆਮ ਆਦਮੀ ਪਾਰਟੀ ਪਈ ਤਾਨਾਸ਼ਾਹੀ ਦੇ ਰਾਹ: ਡੀ.ਟੀ.ਐਫ.* 





ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐਫ.) ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਗੱਲਬਾਤ ਦਾ ਸੁਹਿਰਦ ਮਾਹੌਲ ਸਿਰਜ ਕੇ ਮਸਲਿਆਂ ਦਾ ਠੋਸ ਹੱਲ ਕਰਨ ਦੀ ਥਾਂ, ਧਰਨਾਕਾਰੀਆਂ ਨਾਲ ਸੰਵਾਦ ਕਰਨ ਤੋਂ ਕੋਰੇ ਇਨਕਾਰ ਰਾਹੀਂ ਸਿੱਖਿਆ ਵਿਭਾਗ ਨੂੰ ਧਰਨਾ ਮੁਕਤ ਕਰਨ ਬਾਰੇ ਦਿੱਤੇ ਬਿਆਨ ਨੂੰ ਗ਼ੈਰ ਜਮਹੂਰੀ ਦੱਸਦਿਆਂ ਮੰਤਰੀ ਵਲੋਂ ਅਪਣਾਏ ਅੱਖੜ ਰਵੱਈਏ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। 


ਡੀ.ਐਮ.ਐਫ ਪੰਜਾਬ ਦੇ ਸੂਬਾਈ ਪ੍ਰਧਾਨ ਜਰਮਨਜੀਤ ਸਿੰਘ, ਡੀ.ਟੀ.ਐਫ. ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਦੇ ਜਨਰਲ ਸਕੱਤਰ ਗੁਰਬਿੰਦਰ ਸਿੰਘ ਖਹਿਰਾ, ਸੂਬਾ ਕਮੇਟੀ ਮੈਂਬਰ ਚਰਨਜੀਤ ਸਿੰਘ ਰਾਜਧਾਨ, ਸੀਨੀਅਰ ਮੀਤ ਪ੍ਰਧਾਨ ਗੁਰਦੇਵ ਸਿੰਘ, ਜ਼ਿਲ੍ਹਾ ਵਿੱਤ ਸਕੱਤਰ ਹਰਜਾਪ ਸਿੰਘ ਬੱਲ, ਜ਼ਿਲ੍ਹਾ ਪ੍ਰੈਸ ਸਕੱਤਰ ਰਾਜੇਸ਼ ਕੁਮਾਰ ਪਰਾਸ਼ਰ ਨੇ ਕਿਹਾ ਕਿ ਸਿੱਖਿਆ ਮੰਤਰੀ ਵੱਲੋਂ ਸੰਘਰਸ਼ੀ ਧਿਰਾਂ ਨਾਲ ਗੰਭੀਰ ਗੱਲਬਾਤ ਚਲਾਉਣ ਦੀ ਥਾਂ ਕੇਵਲ ਡੰਗ ਟਪਾਈ ਕੀਤੀ ਜਾ ਰਹੀ ਹੈ। ਬੀਤੀ 12 ਅਕਤੂਬਰ ਨੂੰ ਡੀ.ਟੀ.ਐਫ., ਈਟੀਟੀ ਅਧਿਆਪਕ ਐਸੋਸੀਏਸ਼ਨ 6505 ਅਤੇ ਓ.ਡੀ.ਐੱਲ. ਅਧਿਆਪਕ ਯੂਨੀਅਨ ਨਾਲ ਸਿੱਖਿਆ ਮੰਤਰੀ ਬੈਂਸ ਵਲੋਂ ਅਧਿਕਾਰੀਆਂ ਦੀ ਮੌਜੂਦਗੀ ਵਾਲੀ ਕੋਈ ਫ਼ੈਸਲਾਕੁਨ ਮੀਟਿੰਗ ਕਰਨ ਦੀ ਥਾਂ 40 ਦਿਨਾਂ ਬਾਅਦ ਦੁਬਾਰਾ ਮਿਲਣ ਦਾ ਲਾਰਾ ਲਗਾ ਕੇ ਮਹਿਜ਼ ਖਾਨਾਪੂਰਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸੇ ਆਮ ਆਦਮੀ ਪਾਰਟੀ ਦੇ ਆਗੂ ਸੱਤਾ ਵਿੱਚ ਆਉਣ ਤੋਂ ਪਹਿਲਾਂ ਵੱਖ ਵੱਖ ਵਰਗਾਂ ਦੇ ਧਰਨਿਆਂ ਵਿੱਚ ਜਾ ਕੇ ਆਪਣੇ ਤੋਂ ਪਹਿਲੀਆਂ ਸਰਕਾਰਾਂ ਦੇ ਵਿਰੋਧ ਵਿੱਚ ਬੋਲਦੇ ਰਹੇ ਹਨ। ਪ੍ਰੰਤੂ ਹੁਣ ਆਪ ਸਰਕਾਰ ਵੀ ਅਕਾਲੀ-ਕਾਂਗਰਸੀ ਸਰਕਾਰਾਂ ਵਾਂਗ ਹੀ ਜਮਹੂਰੀ ਹੱਕਾਂ ਨੂੰ ਬੇਕਿਰਕੀ ਨਾਲ ਕੁਚਲ ਰਹੀ ਹੈ। ਆਗੂਆਂ ਨੇ ਦੱਸਿਆ ਕਿ ਅਸਲ ਵਿੱਚ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਵੀ ਰਾਜ ਕਰਦੀਆਂ ਬਾਕੀ ਸਿਆਸੀ ਧਿਰਾਂ ਵਰਗੀ ਕਾਰਪੋਰੇਟਾਂ ਪੱਖੀ, ਕੇਂਦਰੀਕ੍ਰਿਤ ਸਿਆਸਤ ਵਾਲੀ ਅਤੇ ਲੋਕ ਵਿਰੋਧੀ ਨੀਤੀਆਂ ਲਾਗੂ ਕਰਨ ਵਾਲੀ ਪਾਰਟੀ ਹੀ ਹੈ। 


ਡੀ.ਟੀ.ਐਫ ਆਗੂਆਂ ਨਿਰਮਲ ਸਿੰਘ, ਮਨਪ੍ਰੀਤ ਸਿੰਘ, ਸੁਖਜਿੰਦਰ ਸਿੰਘ ਜੱਬੋਵਾਲ, ਕੁਲਦੀਪ ਸਿੰਘ ਤੌਲਾਨੰਗਲ, ਪਰਮਿੰਦਰ ਸਿੰਘ ਰਾਜਾਸਾਂਸੀ, ਸ਼ਮਸ਼ੇਰ ਸਿੰਘ, ਚਰਨਜੀਤ ਸਿੰਘ ਭੱਟੀ, ਵਿਪਨ ਰਿਖੀ, ਬਲਦੇਵ ਸਿੰਘ, ਕੇਵਲ ਸਿੰਘ, ਨਰੇਸ਼ ਕੁਮਾਰ, ਵਨੀਤ ਕੁਮਾਰ, ਗੁਰਪ੍ਰੀਤ ਸਿੰਘ ਨਾਭਾ, ਦਿਲਬਾਗ ਸਿੰਘ, ਦੀਪਕ ਕੁਮਾਰ, ਮਨੀਸ਼ ਪੀਟਰ, ਵਿਸ਼ਾਲ ਕਪੂਰ, ਵਿਸ਼ਾਲ ਚੌਹਾਨ, ਵਿਕਾਸ ਚੌਹਾਨ ਆਦਿ  ਨੇ ਕਿਹਾ ਕਿ ਮੰਤਰੀ ਦੇ ਅਜਿਹੇ ਰਵੱਈਏ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਜਿਸ ਤਹਿਤ ਓ.ਡੀ.ਐੱਲ. ਅਧਿਆਪਕਾਂ ਦੇ 11-11 ਸਾਲ ਤੋਂ ਪੈਡਿੰਗ ਰੈਗੂਲਰ ਆਰਡਰ ਜਾਰੀ ਨਾ ਕਰਨ ਅਤੇ 180 ਈਟੀਟੀ ਅਧਿਆਪਕਾਂ 'ਤੇ ਮੂਲ ਭਰਤੀ (4500 ਈ.ਟੀ.ਟੀ.) ਦੇ ਸਾਰੇ ਲਾਭ ਬਹਾਲ ਨਾ ਕਰਨ ਦੇ ਵਿਰੋਧ ਵਿੱਚ 23 ਅਕਤੂਬਰ ਨੂੰ ਦੀਵਾਲੀ ਮੌਕੇ 9 ਕੈਬਨਿਟ ਮੰਤਰੀਆਂ ਦੇ ਘਰਾਂ ਮੂਹਰੇ, ਤਿੰਨ ਅਧਿਆਪਕ ਜਥੇਬੰਦੀਆਂ ਦੇ ਸੱਦੇ ਤਹਿਤ  ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਦੇ ਅਰਥੀ ਫੂਕ ਮੁਜ਼ਾਹਰਿਆਂ ਵਿਚ ਵੱਡੀ ਗਿਣਤੀ ਨਾਲ ਹਿੱਸਾ ਲਿਆ ਜਾਵੇਗਾ। ਇਸ ਉਪਰੰਤ ਵੀਂ ਮਸਲਿਆਂ ਦਾ ਹੱਲ ਨਾ ਹੋਣ ਦੀ ਸੂਰਤ ਵਿੱਚ 6 ਨਵੰਬਰ ਨੂੰ ਆਨੰਦਪੁਰ ਸਾਹਿਬ ਵਿਖੇ ਸੂਬਾਈ ਰੈਲੀ ਕਰਕੇ ਸਿੱਖਿਆ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

💐🌿Follow us for latest updates 👇👇👇

Featured post

Punjab School Holidays announced in January 2026

Punjab Government Office / School Holidays in January 2026 – Complete List Punjab Government Office / School Holidays in...

RECENT UPDATES

Trends