**ਡੈਮੋਕ੍ਰੇਟਿਕ ਜੰਗਲਾਤ ਵਰਕਰ ਯੂਨੀਅਨ ਯੂਨੀਅਨ ਵੱਲੋਂ ਸੂਬਾ ਰੈਲੀ ਦੀਆਂ ਤਿਆਰੀਆਂ ਮੁਕੰਮਲ*
*ਸੇਵਾਵਾਂ ਪੱਕੀਆਂ ਨਾ ਕੀਤੇ ਜਾਣ ਕਾਰਨ ਜੰਗਲਾਤ ਮੰਤਰੀ ਖਿਲਾਫ਼ ਕੀਤੀ ਜਾ ਰਹੀ ਹੈ ਸੂਬਾਈ ਰੈਲੀ*
6 ਅਕਤੂਬਰ, ( ) ਜੰਗਲਾਤ ਵਿਭਾਗ ਵਿੱਚ ਲੰਮੇ ਸਮੇਂ ਤੋਂ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵੱਲੋਂ 8 ਅਕਤੂਬਰ ਨੂੰ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਖਿਲਾਫ਼ ਜਸਵਾਲੀ ਰੈਸਟ ਹਾਊਸ (ਪਠਾਨਕੋਟ) ਸਾਹਮਣੇ ਕੀਤੀ ਜਾ ਰਹੀ ਸੂਬਾਈ ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਰਛਪਾਲ ਯੋਧਾ ਨਗਰੀ ਅਤੇ ਜਨਰਲ ਸਕੱਤਰ ਸੀਵੀਆ ਨੇ ਆਖਿਆ ਕਿ ਮੀਟਿੰਗ ਦੌਰਾਨ ਜੰਗਲਾਤ ਮੰਤਰੀ ਦੁਆਰਾ 27 ਜੁਲਾਈ ਨੂੰ ਜਥੇਬੰਦੀ ਨਾਲ ਮੀਟਿੰਗ ਕਰਕੇ ਭਰੋਸਾ ਦਿੱਤਾ ਗਿਆ ਸੀ ਕਿ ਸਰਕਾਰ ਦੁਆਰਾ ਬਣਾਈ ਗਈ ਸਬ-ਕਮੇਟੀ ਜਲਦੀ ਹੀ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਪਾਲਿਸੀ ਲੈ ਕੇ ਆ ਰਹੀ ਹੈ ਪਰ ਅਫ਼ਸੋਸ ਦੀ ਗੱਲ ਹੈ ਕਿ ਇਸ ਸੰਬੰਧੀ ਮੁੱਖ ਮੰਤਰੀ ਦੁਆਰਾ ਅੈਲਾਨ ਕਰਨ ਦੇ ਵਾਬਜੂਦ ਅਜੇ ਤੱਕ ਕਿਸੇ ਵੀ ਕੱਚੇ ਮੁਲਾਜਮ ਨੂੰ ਪੱਕਾ ਨਹੀਂ ਕੀਤਾ ਗਿਆ ਜਦਕਿ ਆਮ ਆਦਮੀ ਪਾਰਟੀ ਦੁਆਰਾ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿੱਚ ਚੋਣਾਂ ਜਿੱਤਣ ਲਈ ਝੂਠ ਫੈਲਾਇਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਕੱਚੇ ਮੁਲਾਜ਼ਮ ਪੱਕੇ ਕਰ ਦਿੱਤੇ ਗਏ ਹਨ। ਉਹਨਾਂ ਆਖਿਆ ਕਿ ਸਰਕਾਰ ਦੁਆਰਾ ਨੌਕਰੀ ਪੱਕੀ ਕਰਨੀ ਤਾਂ ਦੂਰ ਸਗੋਂ ਜੰਗਲਾਤ ਮੁਲਾਜ਼ਮਾਂ ਨੂੰ ਤਨਖਾਹ ਵੀ ਛੇ ਮਹੀਨੇ ਬਾਅਦ ਨਸੀਬ ਹੋਈ ਹੈ ਅਤੇ ਬਾਕੀ ਮੰਗਾਂ ਪ੍ਰਤੀ ਵੀ ਸਰਕਾਰ ਨੇ ਚੁੱਪ ਵੱਟੀ ਹੋਈ ਹੈ। ਆਗੂਆਂ ਨੇ ਆਖਿਆ ਕਿ ਸਰਕਾਰ ਸਰਕਾਰ ਆਪਣੀਆਂ ਨੌਕਰੀਆਂ ਪੱਕੇ ਕਰਵਾਉਣ ਅਤੇ ਸਰਕਾਰ ਦੁਆਰਾ ਫੈਲਾਏ ਜਾ ਰਹੇ ਝੂਠੇ ਪ੍ਰਚਾਰ ਦੀ ਪੋਲ ਖੋਲਣ ਲਈ 8 ਅਕਤੂਬਰ ਨੂੰ ਜਸਵਾਲੀ ਰੈਸਟ ਹਾਊਸ (ਪਠਾਨਕੋਟ) ਵਿਖੇ ਕੀਤੀ ਜਾ ਰਹੀ ਸੂਬਾਈ ਰੈਲੀ ਵਿੱਚ ਪੰਜਾਬ ਦੇ ਕੋਨੇ ਕੋਨੇ ਵਿੱਚੋਂ ਸੈੰਕੜੇ ਮੁਲਾਜ਼ਮ ਹਿੱਸਾ ਲੈਣਗੇ।
ਜਾਰੀ ਕਰਤਾ
*ਰਛਪਾਲ ਸਿੰਘ ਜੋਧਾ ਨਗਰੀ, ਸੂਬਾ ਪ੍ਰਧਾਨ (9855327821)*
*ਡੈਮੋਕ੍ਰੇਟਿਕ ਜੰਗਲਾਤ ਵਰਕਰਜ਼ ਯੂਨੀਅਨ, ਪੰਜਾਬ*