ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਛੇ ਮਹੀਨੇ ਵਿੱਚ ਪੂਰਾ: ਹਰਜੋਤ ਸਿੰਘ ਬੈਂਸ

 ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਛੇ ਮਹੀਨੇ ਵਿੱਚ ਪੂਰਾ: ਹਰਜੋਤ ਸਿੰਘ ਬੈਂਸ


ਬਤੌਰ ਸਿੱਖਿਆ ਮੰਤਰੀ 3 ਮਹੀਨਿਆਂ ਵਿਚ ਲੰਬੇ ਸਮੇਂ ਤੋਂ ਲਟਕ ਰਹੀ ਮੁਲਾਜ਼ਮਾਂ ਦੀ ਮੰਗ ਨੂੰ ਪੂਰਾ ਕੀਤਾ 


ਚੰਡੀਗੜ੍ਹ,7 ਅਕਤੂਬਰ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਅੱਜ ਇਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਸਬੰਧੀ ਨੋਟੀਫਿਕੇਸ਼ਨ 'ਪਾਲਿਸੀ ਫਾਰ ਵੈਲਫੇਅਰ ਆਫ਼ ਐਡਹਾਕ,ਕੰਟਰੈਕਚੂਅਲ,ਟੈਪਰੈਰੀ ਟੀਚਰ (ਨੇਸ਼ਨ ਬਿਲਡਰ) ਐਂਡ ਅਦਰ ਇੰਪਲਾਈਜ ਇਨ ਸਕੂਲ ਐਜੂਕੇਸ਼ਨ ਡਿਪਾਰਮੈਟ' ਜਾਰੀ ਕਰ ਕੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਕੀਤਾ ਵਾਅਦਾ ਛੇ ਮਹੀਨੇ ਵਿੱਚ ਪੂਰਾ ਕਰ ਦਿੱਤਾ ਹੈ ਇਹ ਪ੍ਰਗਟਾਵਾ ਅੱਜ ਇਥੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਕੀਤਾ।


ਇਸ ਨੋਟੀਫਿਕੇਸ਼ਨ ਨਾਲ ਸਿੱਖਿਆ ਵਿਭਾਗ ਵਿੱਚ 8736 ਅਧਿਆਪਕ ਅਤੇ ਨਾਨ ਟੀਚਿੰਗ ਦੀਆਂ ਸੇਵਾਵਾਂ ਰੈਗੂਲਰ ਹੋ ਜਾਣਗੀਆਂ।




ਸ. ਬੈਂਸ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਆਮ ਆਦਮੀ ਪਾਰਟੀ ਵਲੋਂ ਕੱਚੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਪਾਰਟੀ ਦੀ ਸਰਕਾਰ ਬਣਨ ਉਪਰੰਤ ਕੱਚੇ ਮੁਲਾਜ਼ਮਾਂ ਨੂੰ ਛੇ ਮਹੀਨਿਆਂ ਵਿਚ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਜਿਸ ਨੂੰ ਸਾਡੀ ਸਰਕਾਰ ਨੇ ਸਾਢੇ ਪੰਜ ਮਹੀਨਿਆਂ ਵਿਚ ਹੀ ਪੂਰਾ ਕਰ ਦਿੱਤਾ ਗਿਆ ਸੀ। ਸਾਡੇ ਨਾਲ ਜੁੜਨ ਲਈ, ਟੈਲੀਗਰਾਮ ਚੈਨਲ ਜੁਆਇੰਨ ਕਰੋ 

ਉਨ੍ਹਾਂ ਕਿਹਾ ਕਿ ਜਦੋਂ ਪਿਛਲੀਆਂ ਸਰਕਾਰਾਂ ਨੂੰ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਪੜ੍ਹਾਉਣ ਲਈ ਅਧਿਆਪਕਾਂ ਦੀ ਲੋੜ ਸੀ ਤਾਂ ਉਨ੍ਹਾਂ ਨੇ ਇਨ੍ਹਾਂ ਅਧਿਆਪਕਾਂ ਦੀ ਭਰਤੀ ਕੀਤੀ ਸੀ ਅਤੇ ਲੰਮਾ ਸਮਾਂ ਇਨ੍ਹਾਂ ਦਾ ਸ਼ੋਸਣ ਕੀਤਾ।

Also read: 

HOLIDAY ALERT : ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਪੜ੍ਹੋ ਇਥੇ 


ਉਨ੍ਹਾਂ ਕਿਹਾ ਸਾਡੀ ਪਾਰਟੀ ਦੇ ਆਗੂ ਜਿਨ੍ਹਾਂ ਵਿਚ ਸ.ਭਗਵੰਤ ਸਿੰਘ ਮਾਨ ਅਤੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਇਨ੍ਹਾ ਅਧਿਆਪਕਾਂ ਦੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਕਈ ਧਰਨਿਆਂ ਵਿੱਚ ਸ਼ਾਮਲ ਹੋਏ ਸਨ ਅਤੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਸਾਡੀ ਪਾਰਟੀ ਨੇ ਗਾਰੰਟੀ ਦਿੱਤੀ ਸੀ ਕਿ ਇਨ੍ਹਾਂ ਅਧਿਆਪਕਾਂ ਨੂੰ ਪਹਿਲ ਦੇ ਆਧਾਰ ਤੇ ਪੱਕੇ ਕੀਤਾ ਜਾਵੇਗਾ।

ਸਕੂਲ ਸਿੱਖਿਆ ਮੰਤਰੀ ਨੇ ਅਸੀਂ ਅਪਣਾ ਵਾਅਦਾ ਛੇ ਮਹੀਨੇ ਵਿੱਚ ਪੂਰਾ ਕਰ ਦਿੱਤਾ ਹੈ ਅਤੇ ਇਹ ਮਹਿਕਮਾ ਮੈਨੂੰ ਤਿੰਨ ਮਹੀਨੇ ਪਹਿਲਾਂ ਹੀ ਮਿਲਿਆ ਸੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਮੇਰਾ ਸਭ ਤੋਂ ਵੱਡਾ ਮਸਲਾ ਹੱਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਅਧਿਆਪਕਾਂ ਨੂੰ ਲਾਰੇ ਲਗਾਉਂਦਿਆਂ ਦੋ ਵਾਰ ਪੱਕੇ ਕਰਨ ਦਾ ਐਲਾਨ ਕੀਤਾ ਕੀਤਾ ਪਰ ਜ਼ਮੀਨੀ ਪੱਧਰ ਤੇ ਕੁਝ ਨਾ ਹੋਇਆ।


ਉਨ੍ਹਾਂ ਕਿਹਾ ਕਿ ਅਸੀਂ ਸਾਰੀਆਂ ਕਾਨੂੰਨੀ ਪ੍ਰੀਕਿਰਿਆ ਨੂੰ ਨੇਪਰੇ ਚਾੜ੍ਹ ਕੇ ਅੱਜ ਇਹ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਅਤੇ ਇਸ ਫ਼ੈਸਲੇ ਨੂੰ ਜੇਕਰ ਕੋਈ ਕੋਰਟ ਵਿੱਚ ਚੁਣੌਤੀ ਦਿੰਦਾ ਹੈ ਤਾਂ ਇਸ ਨੂੰ ਬਚਾਉਣ ਲਈ ਸਿਖਰਲੀ ਅਦਾਲਤ ਤੱਕ ਲੜਾਈ ਲੜਾਂਗੇ।

ਉਨ੍ਹਾਂ ਕਿਹਾ ਕਿ ਹੁਣ ਅਸੀਂ ਜਲਦ ਕੰਪਿਊਟਰ ਅਧਿਆਪਕਾਂ ਦੀ ਪੁਰਾਣੀ ਮੰਗ ਨੂੰ ਪੂਰਾ ਕਰਨ ਜਾ ਰਹੇ ਹਾਂ।ਇਸ ਤੋਂ ਅਧਿਆਪਕ ਪੱਖੀ ਟਰਾਂਸਫਰ ਪਾਲਿਸੀ ਤਿਆਰ ਹੋ ਚੁਕੀ ਹੈ ਅਤੇ ਜਲਦ ਹੀ ਪੋਰਟਲ ਖੋਲ੍ਹ ਰਹੇਂ ਹਾਂ ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends