ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਲਈ ਪੰਜਾਬ ਸਰਕਾਰ ਤੁਰੰਤ ਨੋਟੀਫਿਕੇਸ਼ਨ ਜਾਰੀ ਕਰੇ- ਗੁਰਜੰਟ ਸਿੰਘ ਕੋਕਰੀ ਕਨਵੀਨਰ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ
ਲੁਧਿਆਣਾ , 21 ਅਕਤੂਬਰ
ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਖਬਰਾਂ ਵੱਖ-ਵੱਖ ਮੀਡੀਆ ਚੈਨਲਾਂ ਵੱਲੋਂ ਦਿੱਤੀਆਂ ਗਈਆਂ ਹਨ । ਪੰਜਾਬ ਮੰਤਰੀ ਮੰਡਲ ਦੀ ਇਸ ਫੈੱਸਟ ਸਬੰਧੀ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ , ਕੋ ਕਨਵੀਨਰ ਰਣਦੀਪ ਸਿੰਘ ਫਤਿਹਗੜ੍ਹ ਸਾਹਿਬ, ਟਹਿਲ ਸਿੰਘ ਸਰਾਭਾ, ਕੰਵਲਜੀਤ ਸਿੰਘ ਰੋਪੜ, ਦਰਸ਼ੀ ਕਾਂਤ ਰਾਜਪੁਰਾ, ਜਸਵੀਰ ਕੌਰ ਮਾਹੀ, ਗੁਰਇਕਬਾਲ ਸਿੰਘ ਪੀ.ਏ.ਯੂ ਅਤੇ ਮੀਡੀਆ ਇੰਚਾਰਜ ਜਸਵਿੰਦਰ ਸਿੰਘ ਨਿਹਾਲ ਸਿੰਘ ਵਾਲਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੁਲਾਜਮਾਂ ਦੇ ਹਿੱਤਾਂ ਦੇ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਫ਼ੈਸਲਾ ਬਹੁਤ ਸ਼ਲਾਘਾਯੋਗ ਹੈ ਜਿਸਦੀ ਪ੍ਰਾਪਤੀ ਲਈ ਪੰਜਾਬ ਦੇ ਮੁਲਾਜ਼ਮ ਜਨਵਰੀ 2004 ਤੋਂ ਹੀ ਲਗਾਤਾਰ ਸੰਘਰਸ਼ ਕਰ ਰਹੇ ਹਨ ਆਗੂਆਂ ਵੱਲੋਂ ਦੱਸਿਆ ਗਿਆ ਕਿ ਪੁਰਾਣੀ ਪੇੈਨਸ਼ਨ ਪ੍ਰਾਪਤੀ ਮੋੇਰਚਾ ਪੰਜਾਬ ਦੀ ਲੀਡਰਸਿਪ ਨਾਲ 17 ਅਗਸਤ ਨੂੰ ਵਿੱਤ ਮੰਤਰੀ ਪੰਜਾਬ ਸ. ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਵਿੱਚ 6 ਮਹੀਨੇ ਦੇ ਅੰਦਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਵਾਅਦਾ ਕੀਤਾ ਸੀ
| ਜੋ ਕਿ ਪੰਜਾਬ ਕੈਬਨਿਟ ਵੱਲੋਂ ਫੈਸਲਾ ਲੈ ਕੇ ਪੂਰਾ ਕੀਤਾ ਜਾ ਰਿਹਾ ਹੈ| ਜਥੇਬੰਦੀ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਨੋਟੀਫਿਕੇਸ਼ਨ ਤੁਰੰਤ ਜਾਰੀ ਕੀਤਾ ਜਾਵੇ ਅਤੇ ਇਸ ਤੋਂ ਇਲਾਵਾ ਪੰਜਾਬ ਦੇ ਮੁਲਾਜ਼ਮਾਂ ਦਾ ਪ੍ਰਾਈਵੇਟ ਕੰਪਨੀਆਂ ਕੋਲ ਸ਼ੇਅਰ ਮਾਰਕੀਟ ਵਿੱਚ ਲਗਾਇਆ ਗਿਆ ਲਗਭਗ 17 ਹਜ਼ਾਰ ਕਰੋੜ ਰੁਪਏ ਵੀ ਵਾਪਸ ਲਿਆ ਕੇ ਮੁਲਾਜ਼ਮਾਂ ਦੇ ਜੀ.ਪੀ.ਐਫ ਖਾਤਿਆਂ ਵਿੱਚ ਪਾਇਆ ਜਾਵੇ|