ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਦੇ ਫੈਸਲੇ ਲਈ ਪੰਜਾਬ ਸਰਕਾਰ ਵਧਾਈ ਦੀ ਪਾਤਰ- ਕੁਲਤਾਰ ਸਿੰਘ ਸੰਧਵਾਂ
ਸਪੀਕਰ ਕੁਲਤਾਰ ਸਿੰਘ ਸੰਧਵਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਸਰਬੱਤ ਦੇ ਭਲੇ ਅਤੇ ਸਾਫ ਮਨ ਨਾਲ ਲੋਕ ਸੇਵਾ ਕਰਨ ਲਈ ਕੀਤੀ ਅਰਦਾਸ
ਸ੍ਰੀ ਅਨੰਦਪੁਰ ਸਾਹਿਬ 28 ਅਕਤੂਬਰ (Jobsoftoday)
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਖਾਲਸੇ ਦੀ ਜਨਮ ਸਥਲੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ, ਜਿੱਥੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਦਾ ਇਤਿਹਾਸਕ ਫੈਸਲਾ ਲਿਆ ਹੈ, ਉਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਟੀਮ ਦੇ ਨਾਲ ਨਾਲ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਵਧਾਈ ਦੇ ਪਾਤਰ ਹਨ।
ਜ਼ਿਲੇ ਤੋਂ ਬਾਹਰ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਵੱਡੀ ਅਪਡੇਟ, ਪੜ੍ਹੋ
HOLIDAY ALERT: ਸਕੂਲ ਕਾਲਜ ਇਸ ਦਿਨ ਰਹਿਣਗੇ ਬੰਦ, ਹੁਕਮ ਜਾਰੀ
ਉਨ੍ਹਾਂ ਨੇ ਕਿਹਾ ਕਿ ਅੱਜ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰੂ ਚਰਨਾਂ ਚ ਬੇਨਤੀ ਕੀਤੀ ਕਿ ਸਾਫ ਮਨ ਨਾਲ ਲੋਕਾਂ ਦੀ ਸੇਵਾ ਕਰਨ ਦਾ ਬਲ ਬੁੱਧੀ ਬਖਸਿਸ਼ ਕਰਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਭ੍ਰਿਸਟਾਚਾਰ ਮੁਕਤ ਪ੍ਰਸਾਸ਼ਨ ਦੇਣ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਹਿੱਤ ਵਿਚ ਜਿਕਰਯੋਗ ਫੈਸਲੇ ਲਏ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਰੂਪਨਗਰ ਤੋਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ, ਸਾਬਕਾ ਜ਼ਿਲ੍ਹਾ ਪ੍ਰਧਾਨ ਮਾਸਟਰ ਹਰਦਿਆਲ ਸਿੰਘ ਬੈਂਸ, ਬਲਾਕ ਪ੍ਰਧਾਨ ਦਵਿੰਦਰ ਸਿੰਘ ਸ਼ਿੰਦੂ, ਸੁਰਜੀਤ ਸਿੰਘ ਚਹਿੜਮਜ਼ਾਰਾ, ਪਰਮਜੀਤ ਸਿੰਘ ਪੰਮਾ ਆਦਿ ਹਾਜ਼ਰ ਸਨ।