PSEB EXAM ALERT: ਸਕੂਲ ਸਿੱਖਿਆ ਬੋਰਡ ਵੱਲੋਂ ਤਿਮਾਹੀ ਪ੍ਰੀਖਿਆ ਦਾ ਸ਼ਡਿਊਲ ਜਾਰੀ

 ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਪੱਧਰ ਦੀ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਲੈਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ 


ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੈਸ਼ਨ 2022-23 ਦੀ ਤੀਜੀ ਤਿਮਾਹੀ ਦੀ ਪ੍ਰੀਖਿਆ ਲੈਣ ਲਈ ਮਿਤੀ 29-10-2022 (ਸ਼ਨੀਵਾਰ) ਅਤੇ 30-10-2022(ਐਤਵਾਰ) ਨਿਸ਼ਚਿਤ ਕੀਤੀ ਗਈ ਹੈ। ਪੰਜਾਬੀ-ਏ ਦੀ ਪ੍ਰੀਖਿਆ ਮਿਤੀ 29-10-2022 ਅਤੇ ਪੰਜਾਬੀ-ਬੀ ਦੀ ਪ੍ਰੀਖਿਆ ਮਿਤੀ 30-10-2022 ਨੂੰ ਹੋਵੇਗੀ।



 ਪ੍ਰੀਖਿਆ ਫਾਰਮ ਬੋਰਡ ਦੀ ਵੈਬ ਸਾਈਟ ਤੇ ਮਿਤੀ 01-10-2022 ਤੋਂ ਉਪਲੱਬਧ ਹੋਣਗੇ। ਆਨ ਲਾਈਨ ਪ੍ਰੀਖਿਆ ਫਾਰਮ ਹਰ ਪੱਖੋਂ ਮੁਕੰਮਲ ਕਰਨ ਉਪਰੰਤ ਮਿਤੀ 19-10-2022 ਫਾਰਮ ਸੈਕਸ਼ਨ, ਪ੍ਰੀਖਿਆ-ਦਸਵੀਂ ਮੁੱਖ ਦਫਤਰ, ਪੰਜਾਬ ਸਕੂਲ ਸਿੱਖਿਆ ਬੋਰਡ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਪ੍ਰਾਪਤ ਕੀਤੇ ਜਾਣਗੇ। ਰੋਲ ਨੰਬਰ ਬੋਰਡ ਦੀ ਵੈਬ ਸਾਈਟ ਤੇ ਮਿਤੀ 21-10-2022 ਤੋਂ ਉਪਲੱਬਧ ਹੋਣਗੇ।


 ਪ੍ਰੀਖਿਆ ਫਾਰਮ ਜਮਾਂ ਕਰਵਾਉਣ ਸਮੇਂ ਪ੍ਰੀਖਿਆਰਥੀ ਆਪਣੇ ਮੈਟ੍ਰਿਕ ਪਾਸ ਦੇ ਅਸਲ ਸਰਟੀਫਿਕੇਟ, ਫੋਟੋ ਪਹਿਚਾਣ ਪੱਤਰ ਅਤੇ ਉਹਨਾਂ ਦੀਆਂ ਤਸਦੀਕ ਸ਼ੁਦਾ ਫੋਟੋ ਕਾਪੀਆਂ ਨਾਲ ਲੈ ਕੇ ਆਉਣ। ਪ੍ਰੀਖਿਆ ਫਾਰਮ ਅਤੇ ਹੋਰ ਜਾਣਕਾਰੀ ਲਈ ਬੋਰਡ ਦੀ ਵੈਬ ਸਾਈਟ www.pseb.ac.in ਵੇਖੀ ਜਾਵੋ।

Share post to friends:

💐🌿Follow us for latest updates 👇👇👇

Featured post

PSTET Previous Year Question Papers Solved || Mock Tests || Quizzes || and study materials

PSTET  Previous Year Question Papers Solved & Study Materials If you are preparing for PSTET 2026, 2027 , then practicing PSTET Previo...

RECENT UPDATES

Trends