REGULARISATION OF COMPUTER TEACHER: ਕੰਪਿਊਟਰ ਅਧਿਆਪਕਾਂ ਨੂੰ ਰੈਗੂਲਰ ਕਰਨ ਸਬੰਧੀ ਨੋਟੀਫਿਕੇਸ਼ਨ ਇਸ ਹਫਤੇ ਹੋ ਸਕਦੀ ਜਾਰੀ
ਚੰਡੀਗੜ੍ਹ 19 ਅਕਤੂਬਰ: ਪੰਜਾਬ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਜਲਦੀ ਹੀ ਦਿਵਾਲੀ ਦਾ ਤੋਹਫ਼ਾ ਮਿਲਣ ਜਾ ਰਿਹਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਸੀ ਕਿ ਇਹਨਾਂ ਅਧਿਆਪਕਾਂ ਨੂੰ ਦੀਵਾਲੀ ਤੇ ਵੱਡਾ ਤੋਹਫਾ ਦਿੱਤਾ ਜਾਵੇਗਾ। ਉਹਨਾਂ ਕਿਹਾ ਸੀ ਕਿ ਕੰਪਿਊਟਰ ਅਧਿਆਪਕਾਂ ਤੇ ਪੇਅ ਕਮਿਸ਼ਨ ਅਤੇ ਸੀਐਸਆਰ ਨਿਯਮ ਲਾਗੂ ਹੋਣਗੇ।
ਲਗਭਗ 11 ਸਾਲਾਂ ਤੋਂ ਕੰਪਿਊਟਰ ਅਧਿਆਪਕ ਰੈਗੂਲਰ ਹੋਣ ਲਈ ਸੰਘਰਸ਼ ਕਰ ਰਹੇ ਹਨ। ਸਿੱਖਿਆ ਮੰਤਰੀ ਦੇ ਭਰੋਸੇ ਤੋਂ ਬਾਅਦ ਕੰਪਿਊਟਰ ਅਧਿਆਪਕ ਖੁਸ਼ ਹਨ ਅਤੇ ਨੋਟੀਫਿਕੇਸ਼ਨ ਜਾਰੀ ਹੋਣ ਦਾ ਇੰਤਜਾਰ ਕਰ ਰਹੇ ਹਨ।
ALSO READ: ਮੁਲਾਜ਼ਮਾਂ ਲਈ ਵੱਡੀ ਖੱਬਰ, ਡੀਏ ਦੇ ਨਾਲ ਹਰੇਕ ਕਰਮਚਾਰੀ ਨੂੰ ਮਿਲੇਗਾ ਬੋਨਸ, ਦੀਵਾਲੀ ਦਾ ਤੋਹਫ਼ਾ
ਮੌਜੂਦਾ ਸਮੇਂ 6640 ਕੰਪਿਊਟਰ ਅਧਿਆਪਕ ਸੇਵਾ ਨਿਭਾ ਰਹੇ ਹਨ ਸਿਖਿਆ ਮੰਤਰੀ ਵੱਲੋਂ ਵਿੱਤ ਮੰਤਰੀ ਨੂੰ ਕੰਪਿਊਟਰ ਅਧਿਆਪਕਾਂ ਦੀਆਂ ਲੰਬਿਤ ਮੰਗਾਂ ਨੂੰ ਜਲਦ ਪੂਰਾ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। ਕੰਪਿਊਟਰ ਅਧਿਆਪਕਾਂ ਦੀਆਂ ਮੁੱਖ ਮੰਗਾਂ ਵਿੱਚ ਸੀ.ਐਸ.ਆਰ. ਰੂਲਜ਼ ਨੂੰ ਲਾਗੂ ਕਰਵਾਉਣਾ ਅਤੇ 6ਵੇਂ ਤਨਖਾਹ ਕਮਿਸ਼ਨ ਦੇ ਲਾਭ ਦੇਣਾ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਇਸ ਹਫਤੇ ਤੱਕ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।