REGULARISATION OF COMPUTER TEACHERS:ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਪੇਅ ਕਮਿਸ਼ਨ ਦਾ ਲਾਭ ਦੇਣ ਸਬੰਧੀ ਕਾਰਵਾਈ ਤੇ ਸਿੱਖਿਆ ਮੰਤਰੀ ਦਾ ਵੱਡਾ ਬਿਆਨ


 ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਪੇਅ ਕਮਿਸ਼ਨ ਦਾ ਲਾਭ ਦੇਣ ਸਬੰਧੀ ਕਾਰਵਾਈ ਚਲ ਰਹੀ ਹੈ ਜ਼ੋਰਾਂ ਸ਼ੋਰਾਂ'ਤੇ : ਹਰਜੋਤ ਸਿੰਘ ਬੈਂਸ

 

 ਸਕੂਲ ਸਿੱਖਿਆ ਮੰਤਰੀ ਵਲੋਂ ਪੁਰਾਣੀ ਪੈਨਸ਼ਨ ਸਕੀਮ ਮੁੜ ਲਾਗੂ ਕਰਨ ਲਈ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ


ਚੰਡੀਗੜ੍ਹ, 22 ਅਕਤੂਬਰ:


ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਕਿਹਾ ਕਿ ਪਿਕਟਸ ਸੁਸਾਇਟੀ ਅਧੀਨ ਕੰਮ ਕਰਦੇ ਰੈਗੂਲਰ ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਪੇਅ ਕਮਿਸ਼ਨ ਅਨੁਸਾਰ ਗਰੇਡ ਪੇਅ ਅਤੇ ਸਰਵਿਸ ਰੂਲਜ ਲਾਗੂ ਕਰਨ ਸਬੰਧੀ ਕਾਰਵਾਈ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀ ਹੈ ਅਤੇ ਇਸ ਇਸ ਸਬੰਧੀ ਸਿੱਖਿਆ ਵਿਭਾਗ ਵਲੋਂ ਆਪਣੇ ਨਾਲ ਸਬੰਧਤ ਕੰਮ ਪੂਰਾ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਲਈ ਫਾਈਲ ਵਿੱਤ ਵਿਭਾਗ ਅਤੇ ਪ੍ਰਸੋਨਲ ਵਿਭਾਗ ਨੂੰ ਭੇਜੀ ਗਈ ਹੈ। 



ਉਨ੍ਹਾਂ ਕਿਹਾ ਕਿ ਵਿੱਤ ਅਤੇ ਪ੍ਰਸੋਨਲ ਵਿਭਾਗ ਤੋਂ ਪ੍ਰਵਾਨਗੀ ਜਲਦ ਮਿਲਣ ਦੀ ਸੰਭਾਵਨਾ ਹੈ ਜਿਸ ਨਾਲ ਕੰਪਿਊਟਰ ਅਧਿਆਪਕਾਂ ਨੂੰ ਲਾਭ ਦੇਣ ਸਬੰਧੀ ਐਲਾਨ ਬਹੁਤ ਜਲਦ ਕਰ ਦਿੱਤਾ ਜਾਵੇਗਾ।


ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਪੇਅ ਕਮਿਸ਼ਨ ਅਨੁਸਾਰ ਗਰੇਡ ਪੇਅ ਅਤੇ ਸਰਵਿਸ ਰੂਲਜ ਲਾਗੂ ਕਰਨ ਲਈ ਵਿੱਤ ਅਤੇ ਪ੍ਰਸੋਨਲ ਵਿਭਾਗ ਦੀ ਪ੍ਰਵਾਨਗੀ ਲੈਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਕਾਰਵਾਈ ਦੀ ਉਹ ਖੁਦ ਲਗਾਤਾਰ ਨਿਗਰਾਨੀ ਕਰ ਰਹੇ ਹਨ ਅਤੇ ਇਸ ਮਾਮਲੇ ਸਬੰਧੀ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਸੰਪਰਕ ਵਿਚ ਹਨ।

PSTET 2022: ਪੀਐਸਟੀਈਟੀ ਦਸੰਬਰ 2022 ਦੀਆਂ ਤਰੀਕਾਂ ਦਾ ਐਲਾਨ,


ਉਨ੍ਹਾਂ ਕਿਹਾ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਿਵੇਂ ਪਹਿਲਾਂ ਕੱਚੇ ਮੁਲਾਜ਼ਮਾਂ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਨੀਤੀ ਬਣਾਈ ਗਈ ਸੀ ਜਿਸ ਤਹਿਤ ਬੀਤੇ ਕੱਲ੍ਹ ਹੀ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਲਈ ਅਰਜ਼ੀ ਪ੍ਰਾਪਤ ਕਰਨ ਲਈ ਪੋਰਟਲ ਖੋਲਿਆਂ ਗਿਆ ਹੈ। ਇਸ ਤਰ੍ਹਾਂ ਹੀ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਕਰ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਜੇਕਰ ਸਿੱਖਿਆ ਵਿਭਾਗ ਦਾ ਕੋਈ ਕਰਮਚਾਰੀ ਸਰਕਾਰ ਦੀ ਨਵੀਂ ਨੀਤੀ ਲਾਗੂ ਹੋਣ ਤੋਂ ਬਾਅਦ ਵੀ ਪੱਕੇ ਹੋਣ ਤੋਂ ਰਹਿ ਜਾਂਦਾ ਹੈ ਤਾਂ ਉਸ ਨੂੰ ਪੱਕਾ ਕਰਨ ਲਈ ਸਾਡੀ ਸਰਕਾਰ ਵਚਨਬੱਧ ਹੈ। 


ਸ.ਬੈਂਸ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸਾਰੇ ਅਧਿਆਪਕ ਅਤੇ ਨਾਨ ਟੀਚਿੰਗ ਸਟਾਫ਼ ਦੀਆਂ ਸਾਰੀਆਂ ਜਾਇਜ਼ ਮੰਗਾਂ ਤੋਂ ਉਹ ਪੂਰੀ ਤਰ੍ਹਾਂ ਜਾਣੂ ਹਨ ਅਤੇ ਇਨ੍ਹਾਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਵਚਨਬੱਧ ਹਨ ਅਤੇ ਇਹ ਮੰਗਾਂ ਜਲਦ ਪੂਰਾ ਕੀਤੀਆਂ ਜਾਣਗੀਆਂ।


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬੇ ਦੀ ਕੈਬਨਿਟ ਵਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੇ ਫ਼ੈਸਲੇ ਲਈ ਧੰਨਵਾਦ ਕਰਦਿਆਂ ਕਿਹਾ ਸਰਕਾਰ ਦੇ ਇਸ ਕਦਮ ਨੇ ਸਾਬਤ ਕਰ ਦਿੱਤਾ ਹੈ ਕਿ ਮਾਨ ਸਰਕਾਰ ਮੁਲਾਜ਼ਮ ਹਿਤੈਸ਼ੀ ਹੈ।

RECENT UPDATES

School holiday

PUNJAB ANGANWADI DISTT WISE MERIT LIST 2023 : LINK FOR ANGANWADI MERIT LIST , ਇਸ ਦਿਨ ਜਾਰੀ ਹੋਵੇਗੀ ਆਂਗਣਵਾੜੀ ਵਰਕਰਾਂ ਦੀ ਮੈਰਿਟ ਸੂਚੀ

PUNJAB ANGANWADI MERIT LIST 2023 : ਪੰਜਾਬ ਆਂਗਣਵਾੜੀ ਮੈਰਿਟ ਲਿਸਟ 2023   ਪੰਜਾਬ  ਵਿਚ 1016 ਆਂਗਣਵਾੜੀ ਵਰਕਰਾਂ (ਮੇਨ), 129 ਮਿੰਨੀ ਆਂਗਣਵਾੜੀ ਵਰਕਰਾਂ ਅਤੇ  45...