ਅਖੌਤੀ ਆਮ ਆਦਮੀ ਦੀ ਸਰਕਾਰ ਨੇ ਨਿਯਮ ਛਿੱਕੇ ਟੰਗ ਕੀਤੀ 'ਖਾਸ' ਅਧਿਆਪਕਾ ਦੀ ਬਦਲੀ
ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ 'ਖਾਸ' ਬਦਲੀ ਰੱਦ ਕਰਨ ਦੀ ਮੰਗ
30 ਅਕਤੂਬਰ, ਚੰਡੀਗੜ੍ਹ ( Jobsoftoday):
ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇਸ਼ਾਰਿਆਂ ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਬਦਲੀਆਂ ਦੇ ਨਿਯਮਾਂ ਨੂੰ ਛਿੱਕੇ ਟੰਗਦੇ ਹੋਏ ਇੱਕ ਜੱਜ ਦੀ ਅਧਿਆਪਕ ਪਤਨੀ ਦੀ ਕੀਤੀ ਗਈ 'ਖਾਸ' ਬਦਲੀ ਨੇ ਪੰਜਾਬ ਵਿੱਚ ਆਮ ਜਨਤਾ ਦੀ ਸਰਕਾਰ ਹੋਣ ਦੇ ਭਰਮ ਨੂੰ ਫਿਰ ਤੋੜ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੀਆਂ ਸਰਕਾਰਾਂ ਵਾਂਗ ਆਪਣੇ ਚਹੇਤਿਆਂ ਨੂੰ ਮਨਚਾਹੇ ਸਟੇਸ਼ਨ ਦੇਣ ਲਈ ਬਦਲੀ ਨੀਤੀ 'ਟੀਚਰਜ਼ ਟਰਾਂਸਫਰ ਨੀਤੀ 2019' ਦੇ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਹਨ।
JOBS OF WEEKEND: ਇਸ ਹਫਤੇ ਦੀਆਂ ਸਰਕਾਰੀ ਨੌਕਰੀਆਂ ਦੇਖੋ ਇਥੇ
DENGUE ALERT: ਡੇਂਗੂ ਦੇ ਮਰੀਜ਼ਾਂ ਵਿੱਚ ਹਰ ਰੋਜ਼ ਵਾਧਾ, ਇੰਜ ਕਰੋ ਆਪਣੀ ਬਚਾਅ
ਇਸ ਬਦਲੀ ਲਈ ਵਿਸ਼ੇਸ਼ ਤੌਰ ਤੇ ਜਾਰੀ ਕੀਤੇ ਗਏ ਅਤੇ ਅਧਿਆਪਕਾਂ ਦੇ ਗਰੁੱਪਾਂ ਵਿੱਚ ਚਰਚਾ ਦਾ ਵਿਸ਼ਾ ਬਣੇ ਹੋਏ ਪੱਤਰ ਵਿੱਚ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਦਾ ਹਵਾਲਾ ਦਿੰਦਿਆਂ ਵਿਦਿਆਰਥੀਆਂ ਦੀ ਪੜ੍ਹਾਈ ਦਾ ਜ਼ਿਕਰ ਕੀਤਾ ਗਿਆ ਹੈ। ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਆਗੂਆਂ ਨੇ ਕਿਹਾ ਕਿ ਜੇਕਰ ਸਿੱਖਿਆ ਮੰਤਰੀ ਨੂੰ ਵਿਦਿਆਰਥੀਆਂ ਦੀ ਪੜ੍ਹਾਈ ਦਾ ਐਨਾ ਹੀ ਖਿਆਲ ਹੈ ਪੰਜਾਬ ਭਰ ਵਿੱਚ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ਭਰਨ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਹੀ ਨਿਯਮਾਂ ਨੂੰ ਛਿੱਕੇ ਟੰਗਦੇ ਹੋਏ ਆਪਣੇ ਚਹੇਤਿਆਂ ਨੂੰ ਪਹਿਲ ਦੇ ਰਹੀ ਹੈ ਜਿਸਦਾ ਅਧਿਆਪਕਾਂ ਵਿੱਚ ਸਖ਼ਤ ਰੋਸ ਹੈ। ਉਨ੍ਹਾਂ ਮੰਗ ਕੀਤੀ ਕਿ ਇਹ ਵਿਸ਼ੇਸ਼ ਬਦਲੀ ਤੁਰੰਤ ਰੱਦ ਕੀਤੀ ਜਾਵੇ ਅਤੇ ਲੰਬੇ ਸਮੇਂ ਤੋਂ ਦੂਰ ਦੁਰੇਡੇ ਜ਼ਿਲ੍ਹਿਆਂ ਵਿੱਚ ਕੰਮ ਕਰਦੇ ਉਡੀਕਵਾਨ ਅਧਿਆਪਕਾਂ ਦੀਆਂ ਬਦਲੀਆਂ ਤੁਰੰਤ ਕੀਤੀਆਂ ਜਾਣ।