*ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਵੱਲੋਂ ਸਰਹੱਦੀ ਸਕੂਲਾਂ ਦਾ ਦੌਰਾ ਕੀਤਾ *
*ਬਟਾਲਾ / ਕਲਾਨੌਰ 14 ਅਕਤੂਬਰ (Jobsoftoday) *
* ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ , ਪੰਜਾਬ ਵੱਲੋਂ ਸਿੱਖਿਆ ਵਿੱਚ ਗੁਣਾਤਮਕ ਸੁਧਾਰ ਲਿਆਉਣ ਲਈ ਵਿਸ਼ੇਸ਼ ਯੋਜਨਾਬੰਦੀ ਤਹਿਤ ਕੰਮ ਕੀਤਾ ਜਾ ਰਿਹਾ ਹੈ। ਉਪਰੋਕਤ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਵੱਲੋਂ ਸਰਹੱਦੀ ਸਕੂਲਾਂ ਦਾ ਦੌਰਾ ਕਰਦਿਆਂ ਕਹੇ।
PRINCIPAL PROMOTION: ਸੀਨੀਆਰਤਾ ਸੂਚੀ ਜਾਰੀ, 5 ਸਾਲਾਂ ਦੀਆਂ ਏਸੀਆਰ ਅਪਲੋਡ ਕਰਨ ਦੀਆਂ ਹਦਾਇਤਾਂ
ONLINE TEACHER TRANSFER: ਬਦਲੀਆਂ ਸਬੰਧੀ ਅਧਿਆਪਕਾਂ ਲਈ ਅਹਿਮ ਖ਼ਬਰ, ਪੜ੍ਹੋ ਇਥੇ
ਇਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਬਲਾਕ ਕਲਾਨੌਰ ਦੇ ਸਰਾਕਾਰੀ ਪ੍ਰਾਇਮਰੀ ਸਕੂਲ ਪਕੀਵਾਂ,ਨਾਹਰਪੁਰ, ਬਰੀਲਾ ਖੁਰਦ ਅਤੇ ਧੀਦੋਵਾਲ ਸਕੂਲ ਵਿਜਟ ਕਰਕੇ ਅਧਿਆਪਕਾਂ ਅਤੇ ਬੱਚਿਆਂ ਨਾਲ ਵਿਸਥਾਰ ਸਾਹਿਤ ਗੱਲ-ਬਾਤ ਕੀਤੀ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲ ਵਿੱਚ ਉੱਚ ਯੋਗਤਾ ਪ੍ਰਾਪਤ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ ਅਤੇ ਸਰਕਾਰੀ ਸਕੂਲਾਂ ਦੇ ਬੱਚੇ ਹਰ ਖੇਤਰ ਵਿੱਚ ਮੋਹਰੀ ਹਨ। ਉਨ੍ਹਾਂ ਸਮਾਜਿਕ ਭਾਈਚਾਰੇ ਅਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਬੇਨਤੀ ਕੀਤੀ ਕਿ ਬਿਹਤਰ ਭਵਿੱਖ ਲਈ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਓ।