ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਵੱਲੋਂ 25 ਨਵੰਬਰ ਤੋਂ 5 ਦਸੰਬਰ ਤੱਕ ਵਿਧਾਇਕਾਂ ਤੇ ਮੰਤਰੀਆਂ ਨੂੰ ਮੰਗ ਪੱਤਰ ਦੇਣ ਦਾ ਫੈਸਲਾ-
ਪੁਰਾਣੀ ਪੈਨਸ਼ਨ ਸਕੀਮ ਹੁੂ ਬਹੂ ਬਹਾਲ ਕਰਨ ਦਾ ਨੋਟੀਫਿਕੇਸ਼ਨ ਤੁਰੰਤ ਜਾਰੀ ਕਰਨ ਦੀ ਮੰਗ-
ਲੁਧਿਆਣਾ , 12 ਨਵੰਬਰ (Jobsoftoday )
ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕੋ ਕਨਵੀਨਰ ਰਣਦੀਪ ਸਿੰਘ ਫਤਹਿਗੜ੍ਹ ਸਾਹਿਬ, ਟਹਿਲ ਸਿੰਘ ਸਰਾਭਾ, ਕੰਵਲਜੀਤ ਸਿੰਘ ਰੋਪੜ, ਦਰਸ਼ੀ ਕਾਂਤ ਰਾਜਪੁਰਾ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਂਣਵਾ, ਸਰਪ੍ਰਸਤ ਚਰਨ ਸਿੰਘ ਸਰਾਭਾ, ਸਲਾਹਕਾਰ ਪ੍ਰੇਮ ਚਾਵਲਾ ਦੀ ਅਗਵਾਈ ਵਿੱਚ ਸੂਬਾ ਪੱਧਰੀ ਮੀਟਿੰਗ ਸਥਾਨਕ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਲੁਧਿਆਣਾ ਵਿਖੇ ਹੋਈ । ਜਿਸ ਵਿਚ ਸੂਬਾ ਕਮੇਟੀ ਵੱਲੋਂ ਪੰਜਾਬ ਦੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਦੀ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਵਿਚ ਕੀਤੀ ਜਾ ਰਹੀ ਦੇਰੀ ਸਬੰਧੀ ਗੱਲਬਾਤ ਕੀਤੀ ਗਈ ਅਤੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਹੂ ਬਹੂ ਲਾਗੂ ਕਰਨ ਦਾ ਨੋਟੀਫਿਕੇਸ਼ਨ ਤੁਰੰਤ ਜਾਰੀ ਕੀਤਾ ਜਾਵੇ ਅਤੇ ਇਸ ਤੋਂ ਇਲਾਵਾ ਪੰਜਾਬ ਦੇ ਮੁਲਾਜ਼ਮਾਂ ਦਾ ਹੁਣ ਤੱਕ ਪ੍ਰਾਈਵੇਟ ਕੰਪਨੀਆਂ ਕੋਲ ਸ਼ੇਅਰ ਮਾਰਕੀਟ ਵਿੱਚ ਲਗਾਇਆ ਗਿਆ ਲਗਭਗ 17 ਹਜ਼ਾਰ ਕਰੋੜ ਰੁਪਏ ਵੀ ਵਾਪਸ ਲਿਆ ਕੇ ਮੁਲਾਜ਼ਮਾਂ ਦੇ ਜੀ.ਪੀ.ਐਫ ਖਾਤਿਆਂ ਵਿੱਚ ਪਾਇਆ ਜਾਵੇ |
ਜਗਦੀਸ਼ ਸਿੰਘ ਚਾਹਲ, ਗੁਰਮੇਲ ਸਿੰਘ ਮੈਲਡੇ, ਗੁਰਪ੍ਰੀਤ ਸਿੰਘ ਮੰਗਵਾਲ, ਪ੍ਰਭਦੀਪ ਸਿੰਘ ਵੇਰਕਾ , ਪ੍ਰਵੀਨ ਕੁਮਾਰ ਲੁਧਿਆਣਾ, ਹਰਬੰਸ ਸਿੰਘ ਲੁਧਿਆਣਾ, ਸੁਰਿੰਦਰ ਸਿੰਘ ਬੈਂਸ, ਆਗੂਆਂ ਨੇ ਪੰਜਾਬ ਸਰਕਾਰ ਤੇ ਦੋਸ਼ ਲਗਾਇਆ ਗਿਆ ਕਿ ਆਨੇ ਬਹਾਨੇ ਲਗਾ ਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਨੋਟੀਫਿਕੇਸ਼ਨ ਲੇਟ ਕਰ ਰਹੀ ਹੈ । ਆਗੂਆਂ ਵੱਲੋਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿਤੀ ਗਈ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਦੇ ਸਮੇਂ ਮੁਲਾਜ਼ਮਾਂ ਨਾਲ ਕੋਈ ਬੇਇਨਸਾਫ਼ੀ ਕੀਤੀ ਗਈ ਤਾਂ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਅਗਲੇ ਸਖਤ ਐਕਸ਼ਨਾਂ ਦਾ ਐਲਾਨ ਕਰਨ ਲਈ ਮਜ਼ਬੂਰ ਹੋਵੇਗਾ । ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਤੇ ਪੰਜਾਬ ਸਰਕਾਰ ਨੂੰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਲਈ ਪੰਜਾਬ ਦੇ ਵਿਧਾਇਕਾਂ ਤੇ ਮੰਤਰੀਆਂ ਨੂੰ 25 ਨਵੰਬਰ ਤੋਂ ਲੈ ਕੇ 5 ਦਸੰਬਰ ਤੱਕ ਮੰਗ ਪੱਤਰ ਭੇਜੇ ਜਾਣਗੇ | ਆਗੂਆਂ ਨੇ ਪੰਜਾਬ ਦੇ ਸਮੂਹ ਵਿਭਾਗਾਂ , ਬੋਰਡਾਂ , ਨਿਗਮਾਂ ਤੇ ਯੂਨੀਵਰਸਿਟੀਆਂ ਵਿੱਚ ਜਨਵਰੀ 2004 ਤੋਂ ਬਾਅਦ ਭਰਤੀ ਸਮੂਹ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਇੰਨ ਬਿੰਨ ਬਹਾਲੀ ਤੱਕ ਸੰਘਰਸ਼ ਜਾਰੀ ਰਹੇਗਾ । ਇਸ ਸਮੇਂ ਹਰਵਿੰਦਰ ਸ਼ਰਮਾ, ਗੁਰਜੀਤ ਸਿੰਘ ਘੋੜੇਵਾਹ, ਚਰਨ ਸਿੰਘ ਤਾਜਪੁਰੀ, ਰਜਿੰਦਰਪਾਲ ਸਿੰਘ, ਨਿਸ਼ਾਨ ਸਿੰਘ, ਵਿਜੇ ਕੁਮਾਰ ,ਸੁਖਜੀਤ ਸਿੰਘ, ਅਮਰਜੀਤ ਕੌਰ ਰਣ ਸਿੰਘ ਵਾਲਾ, ਕਾਰਜ ਸਿੰਘ ਕੈਰੋਂ ਸਮੇਤ ਵੱਡੀ ਗਿਣਤੀ ਵਿਚ ਆਗੂ ਹਾਜਰ ਸਨ। ਜਾਰੀ ਕਰਤਾ ਟਹਿਲ ਸਿੰਘ ਸਰਾਭਾ 8437189750