ਵੱਡੀ ਖੱਬਰ: ਅੱਜ ਨਹੀਂ ਹੋਵੇਗਾ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ , ਸਰਕਾਰ ਮੁਕਰੀ

 ਭਗਵੰਤ ਮਾਨ ਸਰਕਾਰ ਵਲੋਂ ਆਪਣੇ 2004 ਤੋਂ ਬਾਅਦ ਭਰਤੀ ਹੋਣ ਵਾਲੇ ਮੁਲਾਜਮਾਂ ਨੂੰ ਵੀ ਪੁਰਾਣੀ ਪੈਨਸ਼ਨ ਯੋਜਨਾ ਹੇਠ ਲਿਆਉਣ ਸੰਬੰਧੀ ਫੈਸਲਾ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ ਸੀ। ਮੁਲਾਜ਼ਮ ਜਥੇਬੰਦੀਆਂ ਲਗਾਤਾਰ ਪੁਰਾਣੀ ਪੈਨਸ਼ਨ ਸਕੀਮ ਤਹਿਤ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਕਰ ਰਹੀਆਂ ਹਨ।‌‌ 

ਪ੍ਰਾਪਤ ਜਾਣਕਾਰੀ ਅਨੁਸਾਰ 3 ਨਵੰਬਰ ਨੂੰ ਪੰਜਾਬ ਸਰਕਾਰ ਵੱਲੋਂ ਸੋਲਨ (ਹਿਮਾਚਲ ਪ੍ਰਦੇਸ਼) ਵਿਖੇ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੀ ਸੰਭਾਵਨਾ ਸੀ। ਪ੍ਰੰਤੂ ਤਾਜ਼ਾ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ  ਦੇ ਸੂਤਰਾਂ ਨੇ ਦੱਸਿਆ ਕਿ ਕੁਝ ਕਾਰਨਾਂ ਕਰਕੇ ਨੋਟੀਫਿਕੇਸ਼ਨ ਜਾਰੀ ਕਰਨ ਲਈ ਸਮਾਂ ਲਗ ਸਕਦਾ ਹੈ।


ਉਧਰ ਦੂਜੇ ਪਾਸੇ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਜਥੇਬੰਦੀਆਂ ਵੱਲੋਂ ਵੀ ਸੋਲਨ (ਹਿਮਾਚਲ ਪ੍ਰਦੇਸ਼) ਵਿਖੇ 3 ਨਵੰਬਰ ਨੂੰ ਜਾਣ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਹੈ। 





💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

ਸਭ ਤੋਂ ਵੱਧ ਪੜੀਆਂ ਪੋਸਟਾਂ

RECENT UPDATES

Trends