ਅਧਿਆਪਕ ਜਥੇਬੰਦੀਆਂ ਵੱਲੋਂ 6 ਨਵੰਬਰ ਦੇ ਅਨੰਦਪੁਰ ਸਾਹਿਬ ਵਿਖੇ ਪ੍ਰਦਰਸ਼ਨ ਦੀ ਤਿਆਰੀਆਂ ਮੁਕੰਮਲ

 ਅਧਿਆਪਕ ਜਥੇਬੰਦੀਆਂ ਵੱਲੋਂ 6 ਨਵੰਬਰ ਦੇ ਅਨੰਦਪੁਰ ਸਾਹਿਬ ਵਿਖੇ ਪ੍ਰਦਰਸ਼ਨ ਦੀ ਤਿਆਰੀਆਂ ਮੁਕੰਮਲ 


ਦਲਜੀਤ ਕੌਰ 


ਸੰਗਰੂਰ, 5 ਨਵੰਬਰ, 2022: ਸਿੱਖਿਆ ਮੰਤਰੀ (ਸਕੂਲਜ਼) ਵਲੋਂ ਓ.ਡੀ.ਐੱਲ. ਅਧਿਆਪਕਾਂ ਅਤੇ 180 ਈ.ਟੀ.ਟੀ. ਦੇ ਬੇਇਨਸਾਫ਼ੀ ਤੇ ਪੱਖਪਾਤ ਨਾਲ ਸਬੰਧਤ ਮਾਮਲਿਆਂ ਸਬੰਧੀ ਕੋਈ ਠੋਸ ਹੱਲ ਨਾ ਕਰਨ ਖ਼ਿਲਾਫ਼ ਪੰਜਾਬ ਦੀਆਂ ਤਿੰਨ ਪ੍ਰਮੁੱਖ ਜੱਥੇਬੰਦੀਆਂ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐਫ.) ਪੰਜਾਬ, ਈਟੀਟੀ ਟੈੱਟ ਪਾਸ ਅਧਿਆਪਕ ਐਸੋਸੀਏਸ਼ਨ 6505 ਅਤੇ ਓ.ਡੀ.ਐੱਲ. ਅਧਿਆਪਕ ਯੂਨੀਅਨ ਦੀ ਅਗਵਾਈ ਵਿੱਚ 23 ਅਕਤੂਬਰ ਨੂੰ 9 ਕੈਬਨਿਟ ਮੰਤਰੀਆਂ ਦੇ ਘਰਾਂ ਮੂਹਰੇ ਅਰਥੀ ਫੂਕ ਮੁਜ਼ਾਹਰੇ ਅਤੇ ਸ਼ਿਮਲਾ ਰਿਜ਼ ਉੱਪਰ ਇਤਿਹਾਸਕ "ਪੋਲ ਖੋਲ" ਧਰਨਾ ਦੇਣ ਤੋਂ ਬਾਅਦ ਹੁਣ ਕੱਲ੍ਹ 6 ਨਵੰਬਰ ਨੂੰ ਸਿੱਖਿਆ ਮੰਤਰੀ ਸ਼੍ਰੀ ਹਰਜੋਤ ਸਿੰਘ ਬੈਂਸ ਦੀ ਅਨੰਦਪੁਰ ਸਾਹਿਬ (ਪੰਜਾਬ) ਰਿਹਾਇਸ਼ ਨੇੜੇ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਡੈਮੋਕਰੈਟਿਕ ਟੀਚਰਜ਼ ਫਰੰਟ ਦੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਸੂਬਾ ਕਮੇਟੀ ਮੈਂਬਰ ਮੇਘ ਰਾਜ, ਦਲਜੀਤ ਸਫੀਪੁਰ, ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ, ਜਨਰਲ ਸਕੱਤਰ ਅਮਨ ਵਸ਼ਿਸ਼ਟ, ਪ੍ਰੈੱਸ ਸਕੱਤਰ ਕਰਮਜੀਤ ਨਦਾਮਪੁਰ, ਵਿੱਤ ਸਕੱਤਰ ਗੁਰਜੀਤ ਸ਼ਰਮਾ ਅਤੇ ਜ਼ਿਲ੍ਹਾ ਆਗੂਆਂ ਕਮਲ ਘੋੜੇਨਾਬ, ਦੀਨਾਨਾਥ, ਨਿਰਭੈ ਸਿੰਘ, ਸੁਖਪਾਲ ਸਫੀਪੁਰ, ਕੁਲਵੰਤ ਖਨੌਰੀ, ਰਾਜ ਸੈਣੀ, ਰਮਨ ਗੋਇਲ, ਰਵਿੰਦਰ ਦਿੜ੍ਹਬਾ, ਗੁਰਦੀਪ ਚੀਮਾ, ਸੁਖਵੀਰ ਸੁੱਖ, ਬਲਵਿੰਦਰ ਸਿੰਘ ਅਤੇ ਸੁਖਬੀਰ ਸਿੰਘ ਨੇ ਦੱਸਿਆ ਕਿ ਸਿੱਖਿਆ ਮੰਤਰੀ ਵਲੋਂ ਡੈਮੋਕ੍ਰੇਟਿਕ ਢੰਗ ਨਾਲ ਅਧਿਆਪਕਾਂ ਦੇ ਮਸਲਿਆਂ ਦਾ ਹੱਲ ਕਰਨ ਦੀ ਥਾਂ ਪਹਿਲੀਆਂ ਕਾਂਗਰਸ-ਅਕਾਲੀ-ਬੀ.ਜੇ.ਪੀ. ਸਰਕਾਰਾਂ ਵਰਗਾਂ ਹੀ ਅੜੀਅਲ ਰਵੱਈਆ ਅਪਣਾਇਆ ਜਾ ਰਿਹਾ ਹੈ, ਜਿਸ ਕਾਰਨ ਅਧਿਆਪਕਾਂ ਵਿੱਚ ਸਖਤ ਰੋਸ ਹੈ। 



ਆਗੂਆਂ ਨੇ ਪੀਡ਼ਤ ਅਧਿਆਪਕਾਂ ਦੇ ਮਸਲਿਆਂ ਸਬੰਧੀ ਦੱਸਿਆ ਕਿ 7654, 3442 ਅਤੇ 5178 ਭਰਤੀਆਂ ਦੇ ਬਾਕੀ ਸਾਰੇ ਅਧਿਆਪਕ ਤਿੰਨ ਸਾਲ ਦੀ ਠੇਕਾ ਅਧਾਰਿਤ ਨੌਕਰੀ ਪੂਰੀ ਹੋਣ ਉਪਰੰਤ ਇਸ਼ਤਿਹਾਰ ਅਤੇ ਨਿਯੁਕਤੀ ਪੱਤਰ ਦੀਆਂ ਸ਼ਰਤਾਂ ਤਹਿਤ ਰੈਗੂਲਰ ਹੋ ਚੁੱਕੇ ਹਨ, ਪੰਤੂ 125 ਦੇ ਕਰੀਬ ਓਪਨ ਡਿਸਟੈਂਸ ਲਰਨਿੰਗ ਵਾਲੇ ਅਧਿਆਪਕਾਂ ਨਾਲ ਪੱਖਪਾਤ ਕੀਤਾ ਗਿਆ ਅਤੇ ਯੂਨੀਵਰਸਿਟੀ ਦੇ ਅਧਿਕਾਰ ਖੇਤਰ ਤੋਂ ਬਾਹਰ ਦੀ ਡਿਗਰੀ ਦੇ ਹਵਾਲੇ ਨਾਲ ਰੈਗੂਲਰ ਨਹੀਂ ਕੀਤਾ ਗਿਆ, ਜਦਕਿ ਇਨ੍ਹਾਂ ਤੋਂ ਪਹਿਲਾਂ ਅਤੇ ਬਾਅਦ ਦੀਆਂ ਕਈ ਭਰਤੀਆਂ ਦੇ ਹਜ਼ਾਰਾਂ ਓ.ਡੀ.ਅੇੈੱਲ. ਅਧਿਆਪਕ ਰੈਗੂਲਰ ਅਤੇ ਪ੍ਰਮੋਟ ਵੀ ਕੀਤੇ ਗਏ ਹਨ। ਇਸੇ ਤਰ੍ਹਾਂ ਸਿੱਖਿਆ ਵਿਭਾਗ ਅਧੀਨ ਸਾਲ 2016 ਵਿੱਚ 4500 ਈ.ਟੀ.ਟੀ. ਅਸਾਮੀਆਂ 'ਤੇ ਰੈਗੂਲਰ ਭਰਤੀ ਹੋਏ 180 ਈਟੀਟੀ ਟੈੱਟ ਪਾਸ ਅਧਿਆਪਕਾਂ ਦੀ ਪਿਛਲੇ ਪੰਜ ਸਾਲ ਦੀ ਸਰਵਿਸ ਨੂੰ ਜਬਰੀ ਖਤਮ ਕਰਦਿਆਂ, ਮੁੱਢਲੀ ਭਰਤੀ ਦੀਆਂ ਸੇਵਾ ਸ਼ਰਤਾਂ ਤੋਂ ਵੱਖ ਕਰ ਦਿੱਤਾ ਗਿਆ ਅਤੇ ਦੋ ਸਾਲਾਂ ਦਾ ਪਰਖ ਸਮਾਂ ਸਫ਼ਲਤਾ ਨਾਲ ਪਾਰ ਕਰ ਚੁੱਕੇ ਹੋਣ ਦੇ ਬਾਵਜੂਦ ਮਈ 2021 ਵਿੱਚ ਨਿਯਮਾਂ ਤੋਂ ਉਲਟ ਨਵੇਂ ਨਿਯੁਕਤ ਪੱਤਰ ਜਾਰੀ ਕਰਕੇ ਨਵੇਂ ਸਿਰੇ ਤੋਂ ਪਰਖ ਸਮਾਂ ਅਤੇ ਤਨਖਾਹ ਲਾਗੂ ਕਰ ਦਿੱਤੇ ਗਏ ਹਨ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends