ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਬਲਬੀਰ ਸਿੰਘ ਵੱਲੋਂ ਬਲਾਕ ਕਾਦੀਆਂ 1 ਦੇ ਸਕੂਲ ਵਿਜਟ ਕੀਤੇ
ਅਧਿਆਪਕਾਂ ਨੂੰ ਬੱਚਿਆਂ ਦੇ ਨਿਰਧਾਰਿਤ ਟੀਚੇ ਹਾਸਲ ਕਰਵਾਉਣ ਲਈ ਪ੍ਰੇਰਿਤ ਕੀਤਾ
ਬਟਾਲਾ 01 ਨਵੰਬਰ (ਗਗਨਦੀਪ ਸਿੰਘ )
ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ , ਪੰਜਾਬ ਵੱਲੋਂ ਸਿੱਖਿਆ ਵਿੱਚ ਗੁਣਾਤਮਕ ਸੁਧਾਰ ਲਿਆਉਣ ਲਈ ਵਿਸ਼ੇਸ਼ ਯੋਜਨਾਬੰਦੀ ਤਹਿਤ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਅੱਜ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਬਲਬੀਰ ਸਿੰਘ ਵੱਲੋਂ ਬਲਾਕ ਕਾਦੀਆਂ 1 ਦੇ ਸਕੂਲ ਵਿਜਟ ਕਰਕੇ ਅਧਿਆਪਕਾਂ ਨੂੰ ਬੱਚਿਆਂ ਦੇ ਨਿਰਧਾਰਿਤ ਟੀਚੇ ਹਾਸਲ ਕਰਵਾਉਣ ਲਈ ਪ੍ਰੇਰਿਤ ਕੀਤਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਬਲਾਕ ਕਾਦੀਆਂ 1 ਦੇ ਸਰਕਾਰੀ ਪ੍ਰਾਇਮਰੀ/ਮਿਡਲ ਸਕੂਲ ਦੀਵਾਨੀਵਾਲ,ਸਰਕਾਰੀ ਪ੍ਰਾਇਮਰੀ ਸਕੂਲ ਦੁਨੀਆਂ ਸੰਧੂ ਕਰਕੇ ਸਕੂਲ ਵਿਜਟ ਕਰਕੇ ਅਧਿਆਪਕਾਂ ਅਤੇ ਬੱਚਿਆਂ ਨਾਲ ਵਿਸਥਾਰ ਸਾਹਿਤ ਗੱਲ-ਬਾਤ ਕੀਤੀ ਹੈ।
ਉਨ੍ਹਾਂ ਕਿਹਾ ਕਿ ਸਵੇਰ ਦੀ ਸਭਾ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ ਲਈ ਸਿੱਖਿਆ ਵਿਭਾਗ ਵੱਲੋਂ ਵਿਸ਼ੇਸ਼ ਤੌਰ ਤੇ ਸਲਾਈਡ ਭੇਜੀ ਜਾਂਦੀ ਹੈ ਤਹਿਤ ਦੇ ਤਹਿਤ ਬੱਚਿਆਂ ਨੂੰ ਆਮ ਗਿਆਨ ਵਿਗਿਆਨ ਦੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲ ਵਿੱਚ ਉੱਚ ਯੋਗਤਾ ਪ੍ਰਾਪਤ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ ਅਤੇ ਸਰਕਾਰੀ ਸਕੂਲਾਂ ਦੇ ਬੱਚੇ ਹਰ ਖੇਤਰ ਵਿੱਚ ਮੋਹਰੀ ਹਨ। ਉਨ੍ਹਾਂ ਸਮਾਜਿਕ ਭਾਈਚਾਰੇ ਅਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਬੇਨਤੀ ਕੀਤੀ ਕਿ ਬਿਹਤਰ ਭਵਿੱਖ ਲਈ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਓ।