ਚੰਡੀਗੜ੍ਹ 2 ਨਵੰਬਰ
ਭਗਵੰਤ ਮਾਨ ਸਰਕਾਰ ਵਲੋਂ ਆਪਣੇ 2004 ਤੋਂ ਬਾਅਦ ਭਰਤੀ ਹੋਣ ਵਾਲੇ ਮੁਲਾਜਮਾਂ ਨੂੰ ਵੀ ਪੁਰਾਣੀ ਪੈਨਸ਼ਨ ਯੋਜਨਾ ਹੇਠ ਲਿਆਉਣ ਸੰਬੰਧੀ ਫੈਸਲਾ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ ਸੀ। ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਗਿਆ ਹੈ। ਮੁਲਾਜ਼ਮ ਜਥੇਬੰਦੀਆਂ ਲਗਾਤਾਰ ਪੁਰਾਣੀ ਪੈਨਸ਼ਨ ਸਕੀਮ ਤਹਿਤ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਕਰ ਰਹੀਆਂ ਹਨ।
ਮੀਡੀਆ ਰਿਪੋਰਟਾਂ ਅਨੁਸਾਰ ਭਗਵੰਤ ਮਾਨ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਸਬੰਧੀ ਨੋਟੀਫਿਕੇਸ਼ਨ 3 ਨਵੰਬਰ ਨੂੰ ਸੋਲਨ (ਹਿਮਾਚਲ) ਵਿਖੇ ਇਕ ਸਮਾਗਮ ਵਿਚ ਕੀਤਾ ਜਾਵੇਗਾ।
ਪੰਜਾਬ ਦੇ ਨਵੀਂ ਪੈਨਸ਼ਨ ਸਕੀਮ ਅਧੀਨ ਭਰਤੀ ਮੁਲਾਜਮਾਂ ਵਲੋਂ ਇਹ ਸ਼ੰਕਾ ਜਤਾਈ ਜਾ ਰਹੀ ਹੈ ਕਿ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਦਾ ਐਲਾਨ ਫ਼ੈਸਲਾ ਉਨ੍ਹਾਂ ਦੀ ਮੰਗ ਨੂੰ ਮੁੱਖ ਰੱਖ ਕੇ ਕੀਤਾ ਹੈ ਜਾਂ ਕਿਤੇ ਇਹ ਐਲਾਨ ਸਿਰਫ਼ ਹਿਮਾਚਲ ਦੇ ਵੋਟਰਾਂ ਨੂੰ ਭਰਮਾਉਣ ਲਈ ਕਰ ਰਹੀ ਹੈ।
WHAT IS TWO FINGER TEST? SC BANNED TWO FINGER TEST:ਬਲਾਤਕਾਰ ਦੇ ਕੇਸਾਂ ਦੀ ਜਾਂਚ ਦੌਰਾਨ "ਟੂ ਫਿੰਗਰ" ਟੈਸਟ ਨੂੰ ਤੁਰੰਤ ਬੰਦ ਕਰਨ ਦੇ ਹੁਕਮ
ਮੀਡੀਆ ਰਿਪੋਰਟਾਂ ਅਨੁਸਾਰ ਨੁਸਾਰ ਪੰਜਾਬ ਵਿਚ 2004 ਤੋਂ ਬਾਅਦ ਨਵੀਂ ਪੈਨਸ਼ਨ ਯੋਜਨਾ ਹੇਠ ਭਰਤੀ ਹੋਏ ਮੁਲਾਜ਼ਮਾਂ ਦੀ ਜਥੇਬੰਦੀਆਂ ਵਲੋਂ ਸੂਬੇ ਦੇ ਮੁਲਾਜ਼ਮਾਂ ਨੂੰ ਇਸ ਮੰਤਵ ਲਈ 3 ਨਵੰਬਰ 2022 ਨੂੰ ਸੋਲਨ ਪੁੱਜਣ ਲਈ ਵੀ ਕਿਹਾ ਜਾ ਰਿਹਾ ਹੈ ।