WEATHER UPDATE PUNJAB TODAY
ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਉੱਤਰੀ ਪੰਜਾਬ 'ਚ ਦੁਬਾਰਾ ਪੱਛਮੀ ਗੜਬੜੀ ਦੇ ਹੋਣ ਕਾਰਨ ਸੋਮਵਾਰ ਨੂੰ ਮੌਸਮ 'ਚ ਤਬਦੀਲੀ ਦੇਖਣ ਨੂੰ ਮਿਲੇਗੀ।
ਇਸ ਦੇ ਚੱਲਦਿਆਂ ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਤੋਂ ਇਲਾਵਾ ਅੰਮ੍ਰਿਤਸਰ ਤੇ ਤਰਨਤਾਰਨ 'ਚ ਬੱਦਲ ਛਾਏ ਰਹਿ ਸਕਦੇ ਹਨ। ਬਾਕੀ ਥਾਈਂ ਮੌਸਮ ਖ਼ੁਸ਼ਕ ਰਹੇਗਾ।
ਇਸ ਤੋਂ ਬਾਅਦ ਨੌਂ ਨਵੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉਧਰ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਐਤਵਾਰ ਨੂੰ ਵੀ ਸੰਘਣੀ ਸਮੋਗ ਛਾਈ ਰਹੀ।