CABINET MEETING TODAY: ਪੁਰਾਣੀ ਪੈਨਸ਼ਨ ਸਕੀਮ ਬਹਾਲੀ ਦਾ ਨੋਟੀਫਿਕੇਸ਼ਨ ਹੋ ਸਕਦਾ ਜਾਰੀ

OLD PENSION SCHEME NOTIFICATION PUNJAB GOVT 


ਚੰਡੀਗੜ੍ਹ 18 ਨਵੰਬਰ 2022 (PBJOBSOFTODAY)

ਸੂਬਾ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।  ਇਸ  ਨੋਟੀਫਿਕੇਸ਼ਨ ਨੂੰ ਸ਼ੁੱਕਰਵਾਰ ਨੂੰ ਹੋਣ ਵਾਲੀ ਮੰਤਰੀ ਮੰਡਲ ਮੀਟਿੰਗ ਵਿੱਚ  ਮਨਜ਼ੂਰੀ ਮਿਲਣ ਤੋਂ ਬਾਅਦ ਜਾਰੀ ਕੀਤਾ ਜਾਵੇਗਾ । ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ 11 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁਰੂ ਹੋ ਰਹੀ।ਇਹ ਨੋਟੀਫਿਕੇਸ਼ਨ ਗੁਜਰਾਤ ਵਿਧਾਨ ਸਭਾ ਦੀਆਂ ਚੋਣਾਂ ਤੋਂ ਠੀਕ ਪਹਿਲਾਂ ਜਾਰੀ ਕੀਤਾ ਜਾ ਰਿਹਾ ਹੈ।


ਅੰਗਰੇਜ਼ੀ ਨਿਊਜ਼ ਪੇਪਰ ਦੀ ਖ਼ਬਰ ਅਨੁਸਾਰ ( read below)  ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ  'ਆਮ ਆਦਮੀ ਪਾਰਟੀ' ਸਿਆਸੀ ਪਾਣੀਆਂ ਦੀ ਪਰਖ ਕਰ ਰਹੀ ਹੈ, ਇਸ ਲਈ ਰਾਜ ਸਰਕਾਰ ਨੇ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨ ਦਾ ਫੈਸਲਾ ਕੀਤਾ ਹੈ। ਪਾਰਟੀ ਦਾ ਮੰਨਣਾ ਹੈ ਕਿ ਇਸ ਨਾਲ ਪੱਛਮੀ ਰਾਜ ( ਗੁਜਰਾਤ)  ਵਿੱਚ ਵੱਧ ਵੋਟਾਂ ਹਾਸਲ ਕਰਨ ਵਿੱਚ ਮਦਦ ਮਿਲੇਗੀ। 

ALSO READ: 

ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਪੜ੍ਹੋ ਅਜੰਡਾ 
ਪੰਜਾਬ ਸਰਕਾਰ ਨੇ ਪਿਛਲੇ ਮਹੀਨੇ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਦਾ ਐਲਾਨ ਕੀਤਾ ਸੀ, ਅਤੇ ਇਹ ਵੀ ਖਬਰਾਂ ਪ੍ਰਕਾਸ਼ਿਤ ਹੋਈਆਂ ਸਨ ਕਿ 3 ਨਵੰਬਰ ਨੂੰ ਸੋਲਨ ਹਿਮਾਚਲ ਪ੍ਰਦੇਸ਼ ਵਿਖੇ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਦਾ ਨੋਟੀਫਿਕੇਸ਼ਨ ਕੀਤਾ ਜਾਵੇਗਾ, ਪ੍ਰੰਤੂ ਅਜਿਹਾ ਨਹੀਂ ਕੀਤਾ ਗਿਆ। ਸਰਕਾਰ ਵੱਲੋਂ ਇਹ ਵੀ ਕਿਹਾ ਗਿਆ ਹੈ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ ਪ੍ਰੰਤੂ ਇਸ ਸਕੀਮ ਨੂੰ ਕਿਸ ਤਰ੍ਹਾਂ ਲਾਗੂ ਕੀਤਾ ਜਾਵੇਗਾ ਇਸ  ਬਾਰੇ ਵੇਰਵੇ ਹੁਣ ਰਾਜ ਦੇ ਵਿੱਤ ਵਿਭਾਗ ਦੁਆਰਾ ਤਿਆਰ ਕੀਤੇ ਜਾ ਰਹੇ ਹਨ।


PSEB NOVEMBER EXAMINATION 2022: SAMPLE PAPER/ BIMONTHLY SYLLABUS/ DATESHEET DOWNLOAD HERE 


ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਲਈ ਕੀ ਹੈ ਚੁਣੌਤੀ 

ਅੰਗਰੇਜ਼ੀ ਨਿਊਜ਼ ਪੇਪਰ ਦੀ ਖ਼ਬਰ ਅਨੁਸਾਰ  ਸੂਤਰਾਂ ਦਾ ਕਹਿਣਾ ਹੈ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਲਈ ਅਸਲ ਚੁਣੌਤੀ ਪੈਨਸ਼ਨ ਫੰਡ ਰੈਗੂਲੇਟਰੀ ਐਂਡ ਡਿਵੈਲਪਮੈਂਟ ਅਥਾਰਟੀ ( PFRDA)  ਕੋਲ ਜਮ੍ਹਾ 17,000 ਕਰੋੜ ਰੁਪਏ ਦੀ ਰਕਮ ਵਾਪਸ ਲੈਣ ਦੀ ਹੈ। ਇਸ ਕਾਰਪਸ ਨੂੰ ਕਰਮਚਾਰੀਆਂ (ਉਨ੍ਹਾਂ ਦੀ ਤਨਖਾਹ ਦਾ 10 ਪ੍ਰਤੀਸ਼ਤ) ਅਤੇ ਰੁਜ਼ਗਾਰਦਾਤਾ-ਰਾਜ ਸਰਕਾਰ ਦੁਆਰਾ ਪਾਏ ਯੋਗਦਾਨ ਨਾਲ ਇਕੱਠਾ ਕੀਤਾ ਗਿਆ ਹੈ ਜੋ ਪੈਨਸ਼ਨ ਲਈ ਤਨਖਾਹ ਦਾ 14 ਪ੍ਰਤੀਸ਼ਤ ਯੋਗਦਾਨ ਪਾਉਂਦੀ ਹੈ।  17000 ਕਰੋੜ ਰਕਮ ਲੈਣ ਲਈ ਕੇਂਦਰ ਨੂੰ ਅਪੀਲ ਕਰੇਗੀ ਸਰਕਾਰ 

 ਵਿੱਤ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ,"ਸਾਨੂੰ ਕੇਂਦਰ ਨੂੰ ਪੈਸੇ ਵਾਪਸ ਕਰਨ ਦੀ ਅਪੀਲ ਕਰਨੀ ਪਵੇਗੀ, ਪਰ ਇਹ ਉਨ੍ਹਾਂ ਦੀ ਮਰਜ਼ੀ ਹੈ ਕਿ ਉਹ ਅਜਿਹਾ ਕਦੋਂ ਅਤੇ ਕਿਵੇਂ ਕਰਨਗੇ। ਪੁਰਾਣੀ ਪੈਨਸ਼ਨ ਸਕੀਮ ਵਿੱਚ ਤਬਦੀਲ ਹੋਣਾ ਇਸ 'ਤੇ ਨਿਰਭਰ ਕਰਦਾ ਹੈ।" ਗੌਰਤਲਬ ਹੈ ਪਿਛਲੇ ਦਿਨੀਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇਸ ਕਾਰਪਸ ਨੂੰ ਰਾਜ ਸਰਕਾਰਾਂ ਨੂੰ ਵਾਪਸ ਕਰਨ ਲਈ ਮਨਾਂ ਕੀਤਾ ਸੀ,ਉਨਾਂ ਕਿਹਾ ਸੀ ਕਿ ਕਾਨੂੰਨ ਇਸ ਦੀ ਇਜਾਜ਼ਤ ਨਹੀਂ ਦਿੰਦਾ ਕਿ ਇਹ ਪੈਸਾ ਸਰਕਾਰਾਂ ਨੂੰ ਵਾਪਸ ਕੀਤਾ ਜਾਵੇ। ਕਿਉਂਕਿ ਇਹ ਪੈਸਾ ਸਰਕਾਰਾਂ ਦਾ ਨਹੀਂ ਮੁਲਾਜ਼ਮਾਂ ਦਾ ਹੈ। ਪਾਓ ਹਰੇਕ ਅਪਡੇਟ ਟੈਲੀਗਰਾਮ ਤੇ ਜੁਆਈਨ ਕਰੋ ਟੈਲੀਗਰਾਮ ਚੈਨਲ 👈👈👈👈ਪੁਰਾਣੀ ਪੈਨਸ਼ਨ ਸਕੀਮ ਬਹਾਲੀ ਤੇ ਸਰਕਾਰਾਂ ਤੇ ਕੋਈ ਵਿੱਤੀ ਬੋਝ ਨਹੀਂ 

ਅਧਿਕਾਰਤ ਸੂਤਰਾਂ ਦਾ ਕਹਿਣਾ ਹੈ ਕਿ ਸਕੀਮ ਦੇ ਰੋਲਆਊਟ ਦੇ ਕੋਈ ਫੌਰੀ ਵਿੱਤੀ ਪ੍ਰਭਾਵ ਨਹੀਂ ਹਨ ਕਿਉਂਕਿ ਨਵੀਂ ਪੈਨਸ਼ਨ ਸਕੀਮ ਸਿਰਫ 1 ਅਪ੍ਰੈਲ, 2004 ਤੋਂ ਲਾਗੂ ਹੋਈ ਸੀ। ਨਤੀਜੇ ਵਜੋਂ, ਇਸ ਸਕੀਮ ਦੇ ਅਧੀਨ ਆਉਣ ਵਾਲੇ 2032 ਤੋਂ ਬਾਅਦ ਸੇਵਾਮੁਕਤ ਹੋ ਜਾਣਗੇ। 

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ ਵੀ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਸਬੰਧੀ ਨੋਟੀਫਿਕੇਸ਼ਨ ਜਾਰੀ ਨਾਂ ਕੀਤੇ ਜਾਣ ਤੇ ਰੋਸ ਪਾਇਆ ਜਾ ਰਿਹਾ ਹੈ ਅਤੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਸਰਕਾਰ ਦੀ ਪੋਲ ਖੋਲ੍ਹ ਰੈਲੀ ਦਾ ਐਲਾਨ ਕੀਤਾ ਹੈ। 

RECENT UPDATES

School holiday

DECEMBER WINTER HOLIDAYS IN SCHOOL: ਦਸੰਬਰ ਮਹੀਨੇ ਸਰਦੀਆਂ ਦੀਆਂ ਛੁੱਟੀਆਂ, ਇਸ ਦਿਨ ਤੋਂ ਬੰਦ ਹੋਣਗੇ ਸਕੂਲ

WINTER HOLIDAYS IN SCHOOL DECEMBER  2022:   ਸਕੂਲਾਂ , ਵਿੱਚ ਦਸੰਬਰ ਮਹੀਨੇ ਦੀਆਂ ਛੁੱਟੀਆਂ  ਪਿਆਰੇ ਵਿਦਿਆਰਥੀਓ ਇਸ ਪੋਸਟ ਵਿੱਚ  ਅਸੀਂ ਤੁਹਾਨੂੰ ਦਸੰਬਰ ਮਹੀਨੇ ਸ...