ਵੱਡੀ ਖੱਬਰ: ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਸਿੱਖਿਆ ਮੰਤਰੀ ਦੇ ਘਰ ਵੱਲ ਚਿਤਾਵਨੀ ਮਾਰਚ 13 ਨਵੰਬਰ ਨੂੰ

 ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਸਿੱਖਿਆ ਮੰਤਰੀ ਦੇ ਘਰ ਵੱਲ ਚਿਤਾਵਨੀ ਮਾਰਚ 13 ਨਵੰਬਰ ਨੂੰ


*ਮੀਟਿੰਗਾਂ ਵਿੱਚ ਸਹਿਮਤੀ ਦੇ ਬਾਵਜੂਦ ਅਧਿਆਪਕਾਂ ਦੇ ਮਸਲੇ ਹੱਲ ਨਾ ਕਰਨ ਦਾ ਲਾਇਆ ਦੋਸ਼*


ਨਵਾਂ ਸ਼ਹਿਰ 6 ਨਵੰਬਰ ( ) ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਕਨਵੀਨਰਾਂ ਅਤੇ ਕੋ-ਕਨਵੀਨਰਾਂ ਦੀ ਵਰਚੁਅਲ ਮੀਟਿੰਗ ਬਾਜ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸੁਰਿੰਦਰ ਕੰਬੋਜ, ਸੁਖਵਿੰਦਰ ਸਿੰਘ ਚਾਹਲ, ਸੁਰਿੰਦਰ ਕੁਮਾਰ ਪੁਆਰੀ, ਬਲਜੀਤ ਸਿੰਘ ਸਲਾਣਾ, ਹਰਵਿੰਦਰ ਸਿੰਘ ਬਿਲਗਾ, ਗੁਰਜੰਟ ਸਿੰਘ ਵਾਲੀਆ, ਜਸਵਿੰਦਰ ਸਿੰਘ ਔਲਖ, ਸੁਖਰਾਜ ਸਿੰਘ ਕਾਹਲੋਂ, ਹਰਜੀਤ ਸਿੰਘ ਜੁਨੇਜਾ, ਹਰਬੀਰ ਸਿੰਘ, ਰਵਿੰਦਰਜੀਤ ਸਿੰਘ ਆਦਿ ਸ਼ਾਮਲ ਸਨ। 



ਮੀਟਿੰਗ ਦੇ ਫੈਸਲੇ ਪ੍ਰੈੱਸ ਨੂੰ ਜਾਰੀ ਕਰਦਿਆਂ ਕੁਲਦੀਪ ਸਿੰਘ ਦੌੜਕਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਨਤਕ ਸਿੱਖਿਆ ਦੀ ਰਾਖੀ ਕਰਨ ਦੀ ਬਜਾਏ ਰਾਸ਼ਟਰੀ ਸਿੱਖਿਆ ਨੀਤੀ ਨੂੰ ਵੱਖ ਵੱਖ ਨਾਵਾਂ ਨਾਲ ਲਾਗੂ ਕਰਕੇ ਸਰਕਾਰੀ ਸਕੂਲਾਂ ਨੂੰ ਖ਼ਤਮ ਕਰਨ ਵੱਲ ਕਦਮ ਵਧਾਏ ਜਾਣ ਦੇ ਰੋਸ ਵਜੋਂ ਅਤੇ ਅਧਿਆਪਕ ਮਸਲੇ ਹਰ ਤਰ੍ਹਾਂ ਦੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਨ ਅਤੇ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਪੂਰੀ ਤਰ੍ਹਾਂ ਲਾਗੂ ਨਾ ਕਰਨ ਦੇ ਰੋਸ ਵਜੋਂ, ਪ੍ਰਾਇਮਰੀ ਵਿੱਚ ਜਮਾਤਵਾਰ ਅਤੇ ਸੈਕੰਡਰੀ ਵਿੱਚ ਵਿਸ਼ਾਵਾਰ ਪੋਸਟਾਂ ਦੀ ਸਿਰਜਣਾ ਕਰਨ, ਪੁਰਾਣੀ ਪੈਨਸ਼ਨ ਪੂਰਨ ਰੂਪ ਵਿੱਚ ਬਹਾਲ ਕਰਨ, ਮੁਢਲੀ ਤਨਖਾਹ 'ਤੇ ਨਿਯੁਕਤੀ ਦਾ ਪੱਤਰ ਵਾਪਸ ਲੈਣ, ਕੇਂਦਰੀ ਸਕੇਲ ਲਾਗੂ ਕਰਨ ਦਾ ਪੱਤਰ ਵਾਪਸ ਲੈਣ ਸਮੇਤ ਅਧਿਆਪਕ ਵਿਰੋਧੀ ਨਿਯਮ ਰੱਦ ਕਰਨ, ਵਿਕਟੇਮਾਈਜੇਸ਼ਨਾਂ ਰੱਦ ਕਰਨ, ਸਿੱਧੀ ਭਰਤੀ /ਪਦਉਨਤ ਅਧਿਆਪਕਾਂ ਤੇ ਵਿਭਾਗੀ ਟੈਸਟ ਥੋਪਣ ਦਾ ਪੱਤਰ ਵਾਪਸ ਲੈਣ ਦੀ ਬਜਾਏ ਅੰਡਰਟੇਕਿੰਗ ਲੈਣ, ਹੋਈਆਂ ਬਦਲੀਆਂ ਲਾਗੂ ਨਾ ਕਰਨ, ਮੋਰਚੇ ਵਲੋਂ ਤਜਵੀਜ਼ ਕੀਤੀਆਂ ਸੋਧਾਂ ਲਾਗੂ ਕਰਨ, ਵੋਕੇਸ਼ਨ ਦੀਆਂ ਪੋਸਟਾਂ ਨਾ ਦਰਸਾਉਣ, ਇੱਕ ਸਕੂਲ ਵਿੱਚ 2-2 ਹੈੰਡ ਟੀਚਰਾਂ ਦੀਆਂ ਨਿਯੁਕਤੀਆਂ ਕਰਨ, ਹੈੱਡ ਟੀਚਰ, ਸੈਂਟਰ ਹੈੱਡ ਟੀਚਰ ਸਮੇਤ ਹਰ ਵਰਗ ਦੀਆਂ ਪਦਉਨਤੀਆਂ ਕਰਨ, ਤਨਖਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨ, ਕੱਟੇ ਭੱਤੇ ਬਹਾਲ ਕਰਨ, 180 ਈ ਟੀ ਟੀ ਅਧਿਆਪਕਾਂ ਤੇ ਪੰਜਾਬ ਦਾ ਸਕੇਲ ਲਾਗੂ ਕਰਨ, ਬਾਹਰਲੀਆਂ ਯੂਨੀਵਰਸਿਟੀਆਂ ਦੇ ਰਹਿੰਦੇ ਅਧਿਆਪਕਾਂ ਨੂੰ ਰੈ‌ਗੂਲਰ ਕਰਨ, ਅਧਿਆਪਕਾਂ ਤੋਂ ਹਰ ਤਰ੍ਹਾਂ ਦੇ ਗੈਰਵਿਦਿਅਕ ਕੰਮ ਲੈਣੇ ਬੰਦ ਕਰਨ, ਨਾਨ ਟੀਚਿੰਗ 'ਤੇ ਟੈੱਟ ਦੀ ਸ਼ਰਤ ਰੱਦ ਕਰਨ, ਐਸ ਐਲ ਏ ਦੀ ਪੋਸਟ ਦਾ ਨਾਂ ਬਦਲਣ ਵਿੱਚ ਦੇਰੀ ਕਰਨ, ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਉੱਤੇ ਵੱਖ ਵੱਖ ਤਰ੍ਹਾਂ ਦੀਆਂ ਥੋਪੀਆਂ ਜਾ ਰਹੀਆਂ ਫ਼ੀਸਾਂ ਰੱਦ ਕਰਨ, ਸਰਟੀਫਿਕੇਟਾਂ ਦੀ ਹਾਰਡ ਕਾਪੀ ਜਾਰੀ ਕਰਨ ਸਮੇਤ ਸਮੁੱਚੀਆਂ ਮੰਗਾਂ ਮਨਵਾਉਣ ਲਈ ਸਕੂਲਾਂ ਦੇ ਸਰਕਾਰੀਕਰਨ ਦੀ 65ਵੀਂ ਵਰ੍ਹੇਗੰਢ ਮੌਕੇ ਪਹਿਲੀ ਅਕਤੂਬਰ ਨੂੰ ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਸਿੱਖਿਆ ਮੰਤਰੀ ਦੇ ਘਰ ਵੱਲ ਚਿਤਾਵਨੀ ਮਾਰਚ ਕਰਨ ਦਾ ਫੈਸਲਾ ਕੀਤਾ ਗਿਆ ਸੀ। ਜਿਸ ਦੇ ਸਿੱਟੇ ਵਜੋਂ ਸਿੱਖਿਆ ਮੰਤਰੀ ਜੀ ਵਲੋਂ 12 ਅਕਤੂਬਰ ਨੂੰ ਮੀਟਿੰਗ ਕੀਤੀ ਗਈ ਸੀ। ਉਸੇ ਦਿਨ ਹੋਰ ਜਥੇਬੰਦੀਆਂ ਨੂੰ ਵੀ ਸੱਦਿਆ ਗਿਆ ਸੀ, ਜਿਸ ਕਾਰਨ ਸਮੁੱਚੇ ਮਸਲਿਆਂ ਤੇ ਚਰਚਾ ਨਹੀਂ ਸੀ ਹੋ ਸਕੀ। ਸਮੁੱਚੇ ਮਸਲਿਆਂ ਤੇ ਚਰਚਾ ਕਰਨ ਲਈ ਦੀਵਾਲੀ ਤੋਂ ਪਹਿਲਾਂ ਮੀਟਿੰਗ ਕਰਨ ਦੀ ਤਜਵੀਜ਼ ਸਿੱਖਿਆ ਮੰਤਰੀ ਜੀ ਵਲੋਂ ਦਿੱਤੀ ਗਈ ਸੀ। ਜਿਸ ਤੇ ਅਮਲ ਨਹੀਂ ਕੀਤਾ ਗਿਆ।

        ਪੰਜਾਬ ਦੇ ਅਧਿਆਪਕ ਜਦੋਂ ਸੋਲਨ ਵਿਖੇ ਕੇਜਰੀਵਾਲ ਦੇ ਰੋਡ ਸ਼ੋਅ ਵਿੱਚ ਪ੍ਰਦਰਸ਼ਨ ਕਰਦੇ ਹਨ ਤਾਂ ਕੇਜਰੀਵਾਲ ਵਲੋਂ ਉਨ੍ਹਾਂ ਵਾਰੇ ਭੱਦੀਆਂ ਟਿੱਪਣੀਆਂ ਕਰਨ ਸਮੇਂ ਸਿੱਖਿਆ ਮੰਤਰੀ ਤਾੜੀਆਂ ਵਜਾਉਂਦੇ ਹਨ, ਜਿਸ ਦੀ ਸਾਂਝਾ ਅਧਿਆਪਕ ਮੋਰਚਾ ਪੁਰਜ਼ੋਰ ਨਿੰਦਾ ਕਰਦਾ ਹੈ।

        ਉਪਰੋਕਤ ਮਸਲਿਆਂ ਸਮੇਤ ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲਾਂ ਨਾਲ ਸਬੰਧਤ ਸਮੁੱਚੇ ਮਸਲਿਆਂ ਦਾ ਹੱਲ ਨਾ ਕਰਨ ਦੇ ਰੋਸ ਵਜੋਂ ਪਹਿਲਾਂ ਮੁਲਤਵੀ ਕੀਤਾ ਚਿਤਾਵਨੀ ਮਾਰਚ 13 ਨਵੰਬਰ ਨੂੰ ਆਨੰਦਪੁਰ ਸਾਹਿਬ ਤੋਂ ਸਿੱਖਿਆ ਮੰਤਰੀ ਦੇ ਘਰ ਤੱਕ ਕੀਤਾ ਜਾਵੇਗਾ। 

          ਆਗੂਆਂ ਨੇ ਪੰਜਾਬ ਦੇ ਸਮੂਹ ਅਧਿਆਪਕਾਂ ਨੂੰ ਆਉਣ ਵਾਲੇ ਸਮੇਂ ਵਿੱਚ ਤਿੱਖੇ ਸੰਘਰਸ਼ਾਂ ਲਈ ਤਿਆਰ ਰਹਿਣ ਦੀ ਅਪੀਲ ਕੀਤੀ।

Share post to friends:

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends