ਗੁਰਦਾਸਪੁਰ 1 ਨਵੰਬਰ 2022
ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀ ਨੂੰ ਵਿਜੀਲੈਂਸ ਵੱਲੋਂ ਗਿਰਫ਼ਤਾਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ( ਲੁਧਿਆਣਾ) ਵੱਲੋਂ ਵਰਤਮਾਨ ਸਮੇਂ ਵਿੱਚ ਮੈਰੀਟੋਰੀਅਸ ਸਕੂਲ ਦੇ ਪ੍ਰਿੰਸੀਪਲ ਅਤੇ ਸਾਬਕਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਗੁਰਦਾਸਪੁਰ) ਰਾਕੇਸ਼ ਗੁਪਤਾ ਨੂੰ ਅੱਜ ਸਵੇਰੇ ਹਿਰਾਸਤ ਵਿਚ ਲੈ ਲਿਆ ਗਿਆ ਹੈ।
ਹਾਲਾਂਕਿ ਇਸ ਸੰਬੰਧ ਵਿੱਚ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਹੋਈ ਹੈ।ਪਰ ਵਿਜੀਲੈਂਸ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਜੀਲੈਂਸ ਵੱਲੋਂ ਸਿੱਖਿਆ ਵਿਭਾਗ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਚਾਰ ਵਿਅਕਤੀਆਂ ਨੂੰ ਨਾਮਜਦ ਕੀਤਾ ਗਿਆ ਹੈ ਜਿਸ ਵਿਚ ਗੁਰਦਾਸਪੁਰ ਜ਼ਿਲੇ ਦੇ ਸਾਬਕਾ ਜ਼ਿਲ੍ਹਾ ਉੱਪ ਸਿੱਖਿਆ ਅਫ਼ਸਰ ਰਾਕੇਸ਼ ਗੁਪਤਾ ਵੀ ਸ਼ਾਮਲ ਹਨ।
ਕੀ ਹੈ ਗਿਰਫ਼ਤਾਰੀ ਦਾ ਕਾਰਨ: ਪ੍ਰਾਪਤ ਜਾਣਕਾਰੀ ਅਨੁਸਾਰ ਇਹ ਗਿਰਫ਼ਤਾਰੀ ਸਾਲ 2016-17 ਦੌਰਾਨ ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਅਧਿਆਪਕ ਸਿਖਲਾਈ ਪ੍ਰੋਗਰਾਮ ਦੌਰਾਨ 16.40 ਲੱਖ ਰੁਪਏ ਦੇ ਜਾਅਲੀ ਬਿੱਲ ਤਿਆਰ ਕਰਨ ਦੇ ਦੋਸ਼ ਹੇਠ ਕੀਤੀ ਹੈ।