ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਆਮ ਬਦਲੀਆਂ ਲਾਗੂ ਕਰਨ ਅਤੇ 'ਖਾਸ' ਬਦਲੀਆਂ ਰੱਦ ਕਰਨ ਦੀ ਮੰਗ

 'ਖਾਸ ਅਧਿਆਪਕਾਂ ਦੀਆਂ ਬਦਲੀਆਂ ਖੁੱਲ੍ਹੀਆਂ ਆਮ ਅਧਿਆਪਕ ਦੀਆਂ ਬਦਲੀਆਂ ਰੁਲੀਆਂ' :ਡੀ ਟੀ ਐੱਫ 


ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਆਮ ਬਦਲੀਆਂ ਲਾਗੂ ਕਰਨ ਅਤੇ 'ਖਾਸ' ਬਦਲੀਆਂ ਰੱਦ ਕਰਨ ਦੀ ਮੰਗ


1 ਨਵੰਬਰ, ਸ੍ਰੀ ਮੁਕਤਸਰ ਸਾਹਿਬ 


ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇਸ਼ਾਰਿਆਂ ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਬਦਲੀਆਂ ਦੇ ਨਿਯਮਾਂ ਨੂੰ ਛਿੱਕੇ ਟੰਗਦੇ ਹੋਏ ਇੱਕ ਜੱਜ ਦੀ ਅਧਿਆਪਕ ਪਤਨੀ ਦੀ ਕੀਤੀ ਗਈ 'ਖਾਸ' ਬਦਲੀ ਅਤੇ ਕੁਝ ਅਜਿਹੀਆਂ ਹੀ ਬਦਲੀਆਂ ਨੇ ਪੰਜਾਬ ਵਿੱਚ ਆਮ ਜਨਤਾ ਦੀ ਸਰਕਾਰ ਹੋਣ ਦੇ ਭਰਮ ਨੂੰ ਫਿਰ ਤੋੜ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਅਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਪਵਨ ਕੁਮਾਰ, ਜ਼ਿਲ੍ਹਾ ਜਨਰਲ ਸਕੱਤਰ ਕੁਲਵਿੰਦਰ ਸਿੰਘ ਅਤੇ ਸੂਬਾ ਕਮੇਟੀ ਮੈਂਬਰ ਪਰਮਾਤਮਾ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੀਆਂ ਸਰਕਾਰਾਂ ਵਾਂਗ ਆਪਣੇ ਚਹੇਤਿਆਂ ਨੂੰ ਮਨਚਾਹੇ ਸਟੇਸ਼ਨ ਦੇਣ ਲਈ ਬਦਲੀ ਨੀਤੀ 'ਟੀਚਰਜ਼ ਟਰਾਂਸਫਰ ਨੀਤੀ 2019' ਦੇ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਹਨ। ਇੰਨ੍ਹਾਂ ਖਾਸ ਬਦਲੀਆਂ ਲਈ ਵਿਸ਼ੇਸ਼ ਤੌਰ ਤੇ ਜਾਰੀ ਕੀਤੇ ਗਏ ਅਤੇ ਅਧਿਆਪਕਾਂ ਦੇ ਗਰੁੱਪਾਂ ਵਿੱਚ ਚਰਚਾ ਦਾ ਵਿਸ਼ਾ ਬਣੇ ਹੋਏ ਪੱਤਰਾਂ ਵਿੱਚ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਦਾ ਹਵਾਲਾ ਦਿੰਦਿਆਂ ਵਿਦਿਆਰਥੀਆਂ ਦੀ ਪੜ੍ਹਾਈ ਦਾ ਜ਼ਿਕਰ ਕੀਤਾ ਗਿਆ ਹੈ।


 ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਆਗੂਆਂ ਨੇ ਕਿਹਾ ਕਿ ਜੇਕਰ ਸਿੱਖਿਆ ਮੰਤਰੀ ਨੂੰ ਵਿਦਿਆਰਥੀਆਂ ਦੀ ਪੜ੍ਹਾਈ ਦਾ ਐਨਾ ਹੀ ਖਿਆਲ ਹੈ ਪੰਜਾਬ ਭਰ ਵਿੱਚ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ਭਰਨ। ਮਨਦੀਪ ਸਿੰਘ, ਰਵੀ ਕੁਮਾਰ, ਰਵਿੰਦਰ ਸਿੰਘ, ਸੁਭਾਸ਼ ਚੰਦਰ, ਸੁਰਿੰਦਰ ਕੁਮਾਰ, ਨਰਿੰਦਰਪ੍ਰੀਤ ਸਿੰਘ, ਗੁਰਦੇਵ ਸਿੰਘ, ਕੰਵਲਜੀਤ ਪਾਲ ਅਤੇ ਹੋਰਨਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਾਲੇ ਤੱਕ ਪਿਛਲੇ ਸਾਲ ਹੋਈਆਂ ਬਦਲੀਆਂ ਲਾਗੂ ਨਹੀਂ ਕਰ ਸਕੀ ਹੈ ਅਤੇ ਪਿਛਲੀਆਂ ਸਰਕਾਰਾਂ ਵਾਂਗ ਹੀ ਨਿਯਮਾਂ ਨੂੰ ਛਿੱਕੇ ਟੰਗਦੇ ਹੋਏ ਆਪਣੇ ਚਹੇਤਿਆਂ ਨੂੰ ਪਹਿਲ ਦੇ ਰਹੀ ਹੈ ਜਿਸਦਾ ਅਧਿਆਪਕਾਂ ਵਿੱਚ ਸਖ਼ਤ ਰੋਸ ਹੈ। ਉਨ੍ਹਾਂ ਮੰਗ ਕੀਤੀ ਕਿ ਪਿਛਲੇ ਸਾਲ ਹੋਈਆਂ ਬਦਲੀਆਂ ਤੁਰੰਤ ਪ੍ਰਭਾਵ ਤੋਂ ਲਾਗੂ ਕਰੇ ਅਤੇ ਇਸ ਤਰ੍ਹਾਂ ਦੀਆਂ ਵਿਸ਼ੇਸ਼ ਬਦਲੀਆਂ ਤੁਰੰਤ ਰੱਦ ਕਰੇ। ਉਨ੍ਹਾਂ ਮੰਗ ਕੀਤੀ ਕਿ ਲੰਬੇ ਸਮੇਂ ਤੋਂ ਦੂਰ ਦੁਰੇਡੇ ਜ਼ਿਲ੍ਹਿਆਂ ਵਿੱਚ ਕੰਮ ਕਰਦੇ ਉਡੀਕਵਾਨ ਅਧਿਆਪਕਾਂ ਦੀਆਂ ਬਦਲੀਆਂ ਤੁਰੰਤ ਕੀਤੀਆਂ ਜਾਣ।


💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends