ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਸਿੱਖਿਆ ਮੰਤਰੀ ਨਾਲ਼ ਹੋਈ ਪੈਨਲ ਮੀਟਿੰਗ, ਅਹਿਮ ਫੈਸਲੇ ਹੋਣਗੇ ਲਾਗੂ

ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਸਿੱਖਿਆ ਮੰਤਰੀ ਨਾਲ਼ ਹੋਈ ਪੈਨਲ ਮੀਟਿੰਗ

ਚੰਡੀਗੜ੍ਹ,12 ਨਵੰਬਰ  :- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਕਨਵੀਨਰਾਂ ਅਤੇ ਕੋ-ਕਨਵੀਨਰਾਂ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈੰਸ ਨਾਲ ਅਹਿਮ ਪੈਨਲ ਮੀਟਿੰਗ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ। ਸਾਂਝੇ ਅਧਿਆਪਕ ਮੋਰਚੇ ਦੇ ਵਿਸਥਾਰਿਤ ਮੰਗ-ਪੱਤਰ ਸਮੇਤ ਹੇਠ ਲਿਖੇ ਮੁੱਦਿਆਂ 'ਤੇ ਸਹਿਮਤੀ ਬਣੀ.

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਹੋਈ ਮੀਟਿੰਗ ਵਿੱਚ ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕਰਨ, ਸਾਰੇ ਵਰਗਾਂ ਦੇ ਕੱਚੇ ਅਧਿਆਪਕ ਪੱਕੇ ਕਰਨ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਨ, ਮੈਰੀਟੋਰੀਅਸ ਅਤੇ ਆਦਰਸ਼ ਸਕੂਲਾਂ ਦੇ ਅਧਿਆਪਕਾਂ ਨੂੰ ਪੱਕੇ ਕਰਨ, ਐਨ ਐਸ ਕਿਊ ਐਫ ਅਧਿਆਪਕਾਂ ਦੇ ਮਸਲੇ ਹੱਲ ਕਰਨ, ਲੈਕਚਰਾਰਾਂ ਦੀ ਪਦਉਨਤੀ 'ਤੇ ਸਟੇਅ ਦੀ ਸ਼ਰਤ ਖਤਮ ਕਰਨ, ਅਧਿਆਪਕ ਤਬਾਦਲਾ ਨੀਤੀ ਵਿੱਚ ਕਰੋਨਿਕ ਬਿਮਾਰੀਆਂ ਨਾਲ ਪੀੜਤ ਅਧਿਆਪਕਾਂ ਲਈ ਹਰ ਮਹੀਨੇ ਦੇ ਆਖਰੀ ਹਫ਼ਤੇ ਪੋਰਟਲ ਖੋਹਲਣ, ਪੈਰਾ ਮਿਲਟਰੀ ਫੋਰਸ ਦੇ ਪਰਿਵਾਰਾਂ ਸਮੇਤ ਬਹੁਤ ਹੀ ਜਰੂਰੀ ਕੇਸਾਂ ਵਿੱਚ ਰਾਹਤ ਦੇਣ ਦਾ ਭਰੋਸਾ ਦਿੱਤਾ ਗਿਆ।

ਵਿਕਟੇਮਾਈਜੇਸ਼ਨਾਂ ਅਤੇ ਪੁਲਿਸ ਕੇਸਾਂ ਦਾ ਹੁਣ ਤੱਕ ਨਿਪਟਾਰਾ ਨਾ ਕਰਨ 'ਤੇ ਸਖ਼ਤ ਵਿਰੋਧ ਕੀਤਾ ਗਿਆ। ਜਿਸ ਤੇ ਰਹਿੰਦੀਆਂ ਵਿਕਟੇਮਾਈਜੇਸ਼ਨਾਂ ਹੱਲ ਕਰਨ ਲਈ ਇੱਕ ਹਫਤੇ ਵਿੱਚ ਘੋਖਣ ਉਪਰੰਤ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।



2018 ਅਤੇ ਬਾਅਦ ਵਿੱਚ ਸੇਵਾ ਨਿਯਮਾਂ ਵਿੱਚ ਕੀਤੀਆਂ ਗਈਆਂ ਅਧਿਆਪਕ ਵਿਰੋਧੀ ਸੋਧਾਂ ਨੂੰ ਘੋਖਣ ਉਪਰੰਤ ਉਨ੍ਹਾਂ ਨੂੰ ਰੱਦ ਕਰਨ ਸਬੰਧੀ ਕਾਰਵਾਈ ਕੀਤੀ ਜਾਵੇਗੀ। ਜਿਸ ਨੂੰ ਕੁਝ ਸਮਾਂ ਲੱਗੇਗਾ। ਵਿਭਾਗੀ ਪ੍ਰੀਖਿਆ ਲੈਣ ਵਾਲੇ ਨਿਯਮ ਰੱਦ ਕਰਨ ਤੱਕ ਕਿਸੇ ਵੀ ਅਧਿਆਪਕ ਦੀ ਸਾਲਾਨਾ ਤਰੱਕੀ ਨਹੀਂ ਰੋਕੀ ਜਾਵੇਗੀ।ਮੋਰਚੇ ਨੇ 2018 ਅਤੇ ਬਾਅਦ ਵਿੱਚ ਸੋਧੇ ਸੇਵਾ ਨਿਯਮ ਮੁੱਢੋਂ ਰੱਦ ਕਰਨ ਦੀ ਮੰਗ ਕੀਤੀ।

ਸਿੱਖਿਆ ਮੰਤਰੀ ਨੇ ਡੀ.ਈ.ਓ ਅਤੇ ਡਿਪਟੀ ਡੀ.ਈ.ਓ. ਕੁਝ ਦਿਨਾਂ ਵਿੱਚ ਨਿਯੁਕਤ ਕਰਨ ਦਾ ਭਰੋਸਾ ਦਿੱਤਾ ਅਤੇ  ਵਿਦੇਸ਼ ਛੁੱਟੀ ਬਾਰੇ ਪਾਵਰਾਂ ਡੀ ਡੀ ਓ ਪੱਧਰ ਤੇ ਦੇਣ ਦੀ ਸਹਿਮਤੀ ਬਣੀ। ਮੋਰਚੇ ਵਲੋਂ ਸਿਰਫ਼ ਛੁੱਟੀਆਂ ਦੌਰਾਨ ਹੀ ਜਾਣ ਵਾਲ਼ੇ ਪੱਤਰ ਨੂੰ ਰੱਦ ਕਰਨ ਦੀ ਮੰਗ ਕੀਤੀ।

ਬੱਚਿਆਂ ਦੇ ਵਿਦਿਅਕ ਟੂਰ ਦੀ ਪ੍ਰਵਾਨਗੀ ਬਾਰੇ ਪਾਵਰਾਂ ਡੀ ਈ ਓ ਪੱਧਰ ਉੱਪਰ ਦਿੱਤੀਆਂ ਜਾਣਗੀਆਂ। ਸਾਰੇ ਕਾਡਰਾਂ ਦੀਆਂ ਪ੍ਰੋਮੋਸ਼ਨਾਂ ਵਿੱਚ ਆ ਰਹੀਆਂ ਅੜਚਨਾਂ ਦੂਰ ਕਰਕੇ ਬਹੁਤ ਜਲਦੀ ਕਾਰਵਾਈ ਕਰਨ ਬਾਰੇ ਵੀ ਸਿਖਿਆ ਮੰਤਰੀ ਨਾਲ ਸਹਿਮਤੀ ਬਣੀ। 


ਇਸ ਮੀਟਿੰਗ ਵਿੱਚ 30 ਨਵੰਬਰ ਤੱਕ ਪ੍ਰਿੰਸੀਪਲਾਂ ਦੀਆਂ ਬਦਲੀਆਂ ਦੀ ਪ੍ਰਵਾਨਗੀ ਲੈਣ ਦਾ ਭਰੋਸਾ ਦਿੱਤਾ ਗਿਆ। ਐੱਸ ਐੱਲ ਏ ਦੀ ਅਸਾਮੀ ਦਾ ਨਾਮ ਬਦਲਣ ਦੀ ਕਾਰਵਾਈ ਬਾਰੇ ਜਾਣਕਾਰੀ ਦਿੱਤੀ ਗਈ। 2019 ਦੀਆਂ ਹੋਈਆਂ ਬਦਲੀਆਂ ਨੂੰ ਰੱਦ ਜਾਂ ਲਾਗੂ ਕਰਨ ਦੀ ਆਪਸ਼ਨ ਬਹੁਤ ਜਲਦ ਪੋਰਟਲ ਉਪਰ ਦਿੱਤੀ ਜਾਵੇਗੀ। ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਦੇ ਬਜਟ ਨਿਰਵਿਘਨ ਜਾਰੀ ਕੀਤੇ ਜਾਣਗੇ। ਵੱਖ-ਵੱਖ ਪ੍ਰੋਜੈਕਟਾਂ ਵਿੱਚ ਦੋ ਸਾਲ ਦਾ ਸਮਾਂ ਪੂਰਾ ਕਰਨ ਵਾਲੇ ਅਧਿਆਪਕਾਂ ਨੂੰ ਅਗਲੇ ਸਾਲ ਤੋਂ ਸਕੂਲਾਂ ਵਿੱਚ ਭੇਜਿਆ ਜਾਵੇਗਾ।ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਲੈਣੇ ਬੰਦ ਕਰਨ ਲਈ BLO ਡਿਊਟੀਆਂ ਸਬੰਧੀ ਚੀਫ ਇਲੈਕਸ਼ਨ ਕਮਿਸ਼ਨਰ ਨਾਲ ਚਰਚਾ ਕੀਤੀ ਗਈ ਹੈ। ਜਲਦ ਹੀ ਇਸਦਾ ਹੱਲ ਕੀਤਾ ਜਾਵੇਗਾ।


ਸਿੱਖਿਆ ਮੰਤਰੀ ਵਲੋਂ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਵਿਸਥਾਰਿਤ ਮੰਗ-ਪੱਤਰ 'ਤੇ ਚਰਚਾ ਕਰਦਿਆਂ 180 ਟੈੱਟ ਪਾਸ, ਓ ਡੀ ਐਲ ਅਧਿਆਪਕਾਂ ਦੇ ਮਸਲਿਆਂ ਸਮੇਤ ਮੰਗਾਂ ਤੇ ਸਹਿਮਤੀ ਪ੍ਰਗਟਾਉਂਦਿਆਂ ਸਾਰੇ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ।

      ਮੀਟਿੰਗ ਵਿੱਚ ਗੁਰਜੰਟ ਸਿੰਘ ਵਾਲੀਆ, ਸੁਖਵਿੰਦਰ ਸਿੰਘ ਚਾਹਲ, ਸੁਰਿੰਦਰ ਕੰਬੋਜ, ਬਾਜ ਸਿੰਘ ਖਹਿਰਾ, ਹਰਵਿੰਦਰ ਸਿੰਘ ਬਿਲਗਾ, ਸੁਰਿੰਦਰ ਕੁਮਾਰ ਪੁਆਰੀ, ਬਲਜੀਤ ਸਿੰਘ ਸਲਾਣਾ, ਜਸਵਿੰਦਰ ਸਿੰਘ ਔਲਖ, ਸੁਖਜਿੰਦਰ ਸਿੰਘ ਹਰੀਕਾ, ਸੁਲੱਖਣ ਸਿੰਘ ਬੇਰੀ, ਟੌਹੜਾ, ਸੁਰਜੀਤ ਸਿੰਘ ਮੋਹਾਲੀ, ਕ੍ਰਿਸ਼ਨ ਦੁੱਗਾਂ, ਬਿਕਰਮਜੀਤ ਸਿੰਘ ਕੱਦੋਂ, ਅਮਰਜੀਤ ਸਿੰਘ, ਜਗਦੀਸ਼ ਰਾਏ, ਤਰਲੋਚਨ ਸਿੰਘ ਆਦਿ ਹਾਜ਼ਰ ਸਨ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends