ਸਕੂਲਾਂ ਤੋਂ ਅਧਿਆਪਕਾਂ ਦੀਆਂ ਡਿਊਟੀਆਂ ਪੜਾਈ ਨੂੰ ਮੁੱਖ ਰੱਖ ਕੇ ਲਗਾਈਆਂ ਡਾਈਟਾਂ ਵਿੱਚ
ਚੰਡੀਗੜ੍ਹ 16 ਨਵੰਬਰ
ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਵਿੱਚ ਕੰਮ ਕਰਦੇ ਅਧਿਆਪਕਾਂ ਦੀਆਂ ਡਿਊਟੀਆਂ ਪੜਾਈ ਨੂੰ ਮੁੱਖ ਰੱਖ ਕੇ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾਵਾਂ ਵਿੱਚ ਲਗਾਈਆਂ ਗਈਆਂ ਹਨ।
ਡਾਇਰੈਕਟਰ ਰਾਜ ਵਿਦਿਅੱਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਪੱਤਰ ਅਨੁਸਾਰ ਅਧਿਆਪਕਾਂ ਦੀਆਂ ਇਹ ਡਿਊਟੀਆਂ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾਵਾਂ ਵਿੱਚ ਪੜਾਈ ਕਰ ਰਹੇ ਵਿਦਿਆਰਥੀਆਂ ਲਈ ਲਗਾਈਆਂ ਗਈਆਂ ਹਨ।
ਇਹਨਾਂ ਹੁਕਮਾਂ ਅਨੁਸਾਰ ਲੈਕਚਰਾਰ, ਮਾਸਟਰ , ਈਟੀਟੀ , ਡੀ.ਪੀ.ਈ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਪ੍ਰੰਤੂ ਸਕੂਲਾਂ ਵਿੱਚ ਪੜਾਈ ਕਰ ਰਹੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਪ੍ਰਬੰਧ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਹੁਕਮਾਂ ਦੀ ਕਾਪੀ ਡਾਊਨਲੋਡ ਕਰਨ ਲਈ ਲਿੰਕ ਇਥੇ ਕਲਿੱਕ ਕਰੋ