ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਦਾ ਨੈਟੀਫਿਕੇਸ਼ਨ ਜਾਰੀ ਨਾ ਕਰਨ ਦੇ ਰੋਸ ਵੱਜੋਂ ਮੁੱਖ ਮੰਤਰੀ ਦੇ ਨਾਂ ਰੋਸ ਪੱਤਰ ਸੌਂਪਿਆ

ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਦਾ ਨੈਟੀਫਿਕੇਸ਼ਨ ਜਾਰੀ ਨਾ ਕਰਨ ਦੇ ਰੋਸ ਵੱਜੋਂ ਮੁੱਖ ਮੰਤਰੀ ਦੇ ਨਾਂ ਰੋਸ ਪੱਤਰ ਸੌਂਪਿਆ 




ਪੰਜਾਬ ਸਰਕਾਰ ਵੱਲੋਂ ਦਿਵਾਲੀ ਦੇ ਤੋਹਫ਼ੇ ਦੇ ਨਾਂ ਤੇ ਪੁਰਾਣੀ ਪੈਨਸ਼ਨ ਬਹਾਲੀ ਦੀ ਜੋ ਗੱਲ ਕੀਤੀ ਗਈ ਸੀ।ਉਹ ਵਾਆਦਾ ਵਫ਼ਾ ਨਾ ਹੁੰਦਾ ਵੇਖ ਕੇ  ਪੁਰਾਣੀ ਪੈਨਸ਼ਨ ਸਕੀਮ ਬਹਾਲੀ ਦਾ ਨੋਟੀਫਿਕੇਸ਼ਨ ਜਾਰੀ ਕਰਵਾਉਣ ਲਈ ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਦੀ ਸਟੇਟ ਕਮੇਟੀ ਵੱਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਕਮੇਟੀ ਫਾਜ਼ਿਲਕਾ ਵੱਲੋਂ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਸੱਭਰਵਾਲ ਦੀ ਅਗਵਾਈ ਵਿੱਚ ਫਾਜ਼ਿਲਕਾ ਹਲਕੇ ਦੇ ਐਮ ਐਲ ਏ ਨਰਿੰਦਰਪਾਲ ਸਿੰਘ ਸਵਨਾ ਦੇ ਦਫ਼ਤਰ ਇੰਚਾਰਜ ਸੁਰਿੰਦਰ ਕੰਬੋਜ, ਰਜਿੰਦਰ ਜਲੰਧਰਾ ਨੂੰ ਰੋਸ ਪੱਤਰ ਸੌਂਪਿਆ ਗਿਆ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਵੱਲੋਂ  ਜਲਦੀ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਗਿਆ ਤਾਂ ਸੀਪੀਐਫ ਕਰਮਚਾਰੀ ਯੂਨੀਅਨ  ਪੰਜਾਬ  ਵੱਲੋਂ 26 ਨਵੰਬਰ 2022 ਨੂੰ  ਗੁਜਰਾਤ ਦੇ ਅਹਿਮਦਾਬਾਦ ਸ਼ਹਿਰ ਵਿਖੇ ਆਮ ਆਦਮੀ ਪਾਰਟੀ ਦੇ ਝੂਠਾਂ ਦੀ ਪੰਡ ਖੋਲਣ ਲਈ ਪੋਲ ਖੋਲ ਰੈਲੀ ਕੀਤੀ ਜਾਵੇਗੀ। ਜਿਸ ਦੀ ਨਿਰੋਲ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

ਇਸ ਮੌਕੇ ਸੁਖਦੇਵ ਚੰਦ ਕੰਬੋਜ ,ਅਮਰਜੀਤ ਸਿੰਘ ਚਾਵਲਾ ,ਅਸ਼ੋਕ ਕੁਮਾਰ, ਧਰਮਿੰਦਰ ਗੁਪਤਾ ,ਦਲਜੀਤ ਸਿੰਘ ਸਭਰਵਾਲ ,ਸਵਿਕਾਰ ਗਾਂਧੀ ਦਪਿੰਦਰ ਢਿੱਲੋ , ਪ੍ਰੇਮ ਕੰਬੋਜ,ਰਮਨ ਸਿੰਘ ,ਅਰੁਨ ਕਾਠਪਾਲ ,ਭਾਰਤ ਭੂਸ਼ਨ  ਸਾਥੀ ਹਾਜਰ ਸਨ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends