ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਾਲ ਵਿਕਾਸ ਕਮੇਟੀ ਅਤੇ ਜੁਵੇਨਾਇਲ ਜਸਟਿਸ ਬੋਰਡ ਸਬੰਧੀ ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

 ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਾਲ ਵਿਕਾਸ ਕਮੇਟੀ ਅਤੇ ਜੁਵੇਨਾਇਲ ਜਸਟਿਸ ਬੋਰਡ ਸਬੰਧੀ ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ


ਅਰਜ਼ੀਆਂ ਭਰਨ ਦੀ ਆਖਰੀ ਮਿਤੀ 21 ਨਵੰਬਰ


ਚੰਡੀਗੜ੍ਹ, 18 ਨਵੰਬਰ


ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਾਲ ਭਲਾਈ ਕਮੇਟੀ, ਜੁਵੇਨਾਇਲ ਜਸਟਿਸ ਬੋਰਡ ਸਬੰਧੀ ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ 21 ਨਵੰਬਰ ਤੱਕ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬੱਚਿਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਬਾਲ ਭਲਾਈ ਕਮੇਟੀ ਦੇ ਚੇਅਰਮੈਨ ਤੇ ਮੈਂਬਰ ਅਤੇ ਜੁਵੇਨਾਇਲ ਜਸਟਿਸ ਬੋਰਡ ਦੇ ਮੈਂਬਰ ਦੀ ਭਰਤੀ ਕੀਤੀ ਜਾਣੀ ਹੈ ਤਾਂ ਜੋ ਸਮੇਂ ਸਿਰ ਬੱਚਿਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ।

ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਹਨਾਂ ਅਸਾਮੀਆਂ ਲਈ ਚਾਹਵਾਨ ਉਮੀਦਵਾਰ ਹੋਰ ਵੇਰਵਿਆਂ ਲਈ ਵਿਭਾਗ ਦੀ ਵੈਬਸਾਈਟ https://sswcd.punjab.gov.in 'ਤੇ ਲਾਗਇਨ ਕਰ ਸਕਦੇ ਹਨ। ਪੰਜਾਬ ਸਰਕਾਰ ਵੱਲੋਂ ਭਰਤੀ ਨੋਟਿਸ ਲਈ ਜੇਕਰ ਭਵਿੱਖ ਵਿੱਚ ਕੋਈ ਸੋਧ ਕੀਤੀ ਜਾਂਦੀ ਹੈ ਤਾਂ ਉਹ sswcd.punjab.gov.in ਵੈਬਸਾਈਟ ਤੇ ਪ੍ਰਕਾਸ਼ਿਤ ਕੀਤੀ ਜਾਵੇਗੀ। ਇਹਨਾਂ ਅਸਾਮੀਆਂ ਨੂੰ ਭਰਨ ਦੇ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ 21 ਨਵੰਬਰ 2022 ਤੱਕ ਭੇਜ ਸਕਦੇ ਹਨ।


Social Security Dept invites applications for the recruitment of Child Development Committee and Juvenile Justice Board posts: Dr. Baljit Kaur


Last date for apply for posts till November 21



Punjab government led by Chief Minister Bhagwant Mann is making continuous efforts for the welfare of the children of Punjab. Social Security department has called applications for the recruitment of posts related to Child Welfare Committee, Juvenile Justice Board till November 21.


Divulging the details, Social Security, Women and Child Development Minister Dr. Baljit Kaur said that the Punjab government has to recruit the chairman and member of the Child Welfare Committee and the member of the Juvenile Justice Board to implement the child welfare schemes. By implementing child welfare schemes on time, the concerned can benefit.


Dr. Baljit Kaur said that the candidates interested in these posts can log on to the department's website https://sswcd.punjab.gov.in for more details. If any amendment is made by the Punjab Government for the recruitment notice in future, it will be published on the website sswcd.punjab.gov.in. Candidates interested to fill these vacancies can send their applications till 21st November 2022

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends