ਸਿੱਖਿਆ ਮੰਤਰੀ ਦਾ ਕੰਪਿਊਟਰ ਅਧਿਆਪਕਾਂ ਸਬੰਧੀ ਐਲਾਨ 'ਤੇ ਖਰੇ ਨਾ ਉਤਰਨਾ ਨਿਖੇਧੀਯੋਗ:

 ਸਿੱਖਿਆ ਮੰਤਰੀ ਦਾ ਕੰਪਿਊਟਰ ਅਧਿਆਪਕਾਂ ਸਬੰਧੀ ਐਲਾਨ 'ਤੇ ਖਰੇ ਨਾ ਉਤਰਨਾ ਨਿਖੇਧੀਯੋਗ:


ਡੀ.ਟੀ.ਐੱਫ.


 ਕੰਪਿਊਟਰ ਅਧਿਆਪਕਾਂ 'ਤੇ ਪੇ ਕਮਿਸ਼ਨ, ਸਰਵਿਸ ਨਿਯਮ ਅਤੇ ਵਿਭਾਗੀ ਮਰਜਿੰਗ ਲਾਗੂ ਕਰਨ ਦੀ ਮੰਗ 


20 ਨਵੰਬਰ, ਅ‍ੰਮਿ੍ਤਸਰ 


 ਡੈਮੋਕ੍ਰੇਟਿਕ ਟੀਚਰ ਫਰੰਟ (ਡੀ.ਟੀ.ਐੱਫ.) ਪੰਜਾਬ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੰਪਿਊਟਰ ਅਧਿਆਪਕਾਂ ਦੀਆਂ ਦੀਵਾਲੀ ਮੌਕੇ ਮੰਗਾਂ ਪੂਰੀਆਂ ਕਰਨ ਦੇ ਜਨਤਕ ਐਲਾਨ 'ਤੇ ਖਰੇ ਨਾ ਉਤਰਨ ਦੀ ਸਖਤ ਨਿਖੇਧੀ ਕੀਤੀ ਹੈ ਅਤੇ ਇਸ ਮਾਮਲੇ ਨੂੰ 'ਆਪ' ਸਰਕਾਰ ਦੀ ਭਰੋਸੇਯੋਗਤਾ 'ਤੇ ਗੰਭੀਰ ਪ੍ਰਸ਼ਨ ਚਿੰਨ ਕਰਾਰ ਦਿੱਤਾ ਹੈ। 


 ਡੀ.ਟੀ.ਐੱਫ. ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਸੂਬਾ ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਦੱਸਿਆ ਕਿ ਸਿੱਖਿਆ ਮੰਤਰੀ ਵੱਲੋ ਬੀਤੇ ਦਿਨੀ ਬਿਆਨ ਜਾਰੀ ਕਰਕੇ, 24 ਅਕਤੂਬਰ ਭਾਵ ਦੀਵਾਲੀ ਮੌਕੇ ਕੰਪਿਊਟਰ ਅਧਿਆਪਕਾਂ 'ਤੇ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਤੇ ਸਿਵਲ ਸਰਵਿਸ ਨਿਯਮ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਸੀ, ਪ੍ਰੰਤੂ ਇਸ ਨੂੰ ਅਮਲੀ ਜਾਮਾ ਪਹਿਨਾਉਣ ਵਿਚ ਸਿੱਖਿਆ ਮੰਤਰੀ ਹਾਲੇ ਤਕ ਨਾ ਕਾਮਯਾਬ ਰਹੇ ਹਨ। ਉਨ੍ਹਾਂ ਦੱਸਿਆ ਕਿ ਜਥੇਬੰਦੀ ਵੱਲੋਂ ਲੰਬੇ ਸਮੇਂ ਤੋਂ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਨ, ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਪੂਰੀਆਂ ਸਿਫਾਰਸ਼ਾਂ ਅਤੇ ਪੰਜਾਬ ਸਿਵਲ ਸਰਵਿਸ ਦੇ ਸਾਰੇ ਰੂਲਜ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ।


ਇਸ ਮੌਕੇ ਡੀ.ਟੀ.ਐੱਫ ਦੇ ਜਿਲ੍ਹਾ ਆਗੂਆਂ  ਅ‍ੰਮਿ੍ਤਸਰ ਗੁਰਬਿੰਦਰ ਸਿੰਘ ਖਹਿਰਾ,  ਚਰਨਜੀਤ ਸਿੰਘ ਰਾਜਧਾਨ, ਜਰਮਨਜੀਤ  ਸਿੰਘ,  ਗੁਰਦੇਵ ਸਿੰਘ, ਹਰਜਾਪ ਸਿੰਘ ਬੱਲ, ਰਾਜੇਸ਼ ਕੁਮਾਰ ਪਰਾਸ਼ਰ, ਪਰਮਿੰਦਰ ਰਾਜਾਸਾਂਸੀ, ਨਿਰਮਲ ਸਿੰਘ, ਸੁਖਜਿੰਦਰ ਸਿੰਘ ਜੱਬੋਵਾਲ, ਮਨਪ੍ਰੀਤ ਸਿੰਘ, ਕੁਲਦੀਪ ਸਿੰਘ ਤੌਲਾਨੰਗਲ, ਸ਼ਮਸ਼ੇਰ ਸਿੰਘ, ਸੁਖਵਿੰਦਰ ਸਿੰਘ ਬਿੱਟਾ,  ਡਾ.ਗੁਰਦਿਆਲ ਸਿੰਘ, ਚਰਨਜੀਤ ਸਿੰਘ ਭੱਟੀ, ਕੇਵਲ ਸਿੰਘ, ਵਿਸ਼ਾਲ ਕਪੂਰ, ਵਿਸ਼ਾਲ ਚੌਹਾਨ, ਵਿਕਾਸ ਚੌਹਾਨ,  ਦਿਲਬਾਗ ਸਿੰਘ, ਨਰਿੰਦਰ ਸਿੰਘ ਮੱਲੀਆਂ, ਗੁਰਪ੍ਰੀਤ ਸਿੰਘ ਨਾਭਾ, ਬਲਦੇਵ ਮੰਨਣ,ਦੀਪਕ   ਨੇ ਕਿਹਾ ਕਿ ਕੰਪਿਊਟਰ ਫੈਕਲਿਟੀ ਵੱਲੋਂ ਪਿਛਲੇ ਅਠਾਰਾਂ-ਅਠਾਰਾਂ ਸਾਲਾਂ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਤਨ ਦੇਹੀ ਨਾਲ ਸਿੱਖਿਆ ਦਿੱਤੀ ਜਾ ਰਹੀ ਹੈ। ਪ੍ਰੰਤੂ ਇਨ੍ਹਾਂ ਸਮਿਆਂ ਦੌਰਾਨ ਇਨ੍ਹਾਂ ਅਧਿਆਪਕਾਂ ਦੀਆਂ ਮੰਗਾਂ ਨੂੰ ਵੱਖ-ਵੱਖ ਸਰਕਾਰਾਂ ਵੱਲੋਂ ਪੂਰੀਆਂ ਕਰਨ ਦੀ ਥਾਂ ਲਟਕਾਉਣ ਦੀ ਨੀਤੀ ਤੋਂ ਕੰਮ ਲਿਆ ਗਿਆ ਅਤੇ ਕੰਪਿਊਟਰ ਅਧਿਆਪਕਾਂ ਨੂੰ ਪੰਜਾਬ ਦੀ ਆਪਣੀ ਪਿਕਟਸ ਸੁਸਾਇਟੀ ਅਧੀਨ ਰੈਗੂਲਰ ਹੋਣ ਦੇ ਬਾਵਜੂਦ ਪੱਕੇ ਮੁਲਾਜ਼ਮਾਂ ਵਾਲੀਆਂ ਕਈ ਸੁਵਿਧਾਵਾਂ ਤੋਂ ਵਾਂਝੇ ਰੱਖਿਆ ਹੋਇਆ ਹੈ।  ਆਗੂਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਆਪਣੇ ਕੈਬਨਿਟ ਮੰਤਰੀ ਵੱਲੋਂ ਕੀਤੇ ਇਸ ਐਲਾਨ ਨੂੰ ਪੂਰਾ ਕਰਨ ਲਈ ਦਖ਼ਲ ਦੇਣਾ ਚਾਹੀਂਦਾ ਹੈ ਤਾਂ ਜੋ ਆਮ ਆਦਮੀ ਪਾਰਟੀ ਸਰਕਾਰ ਦੀ ਭਰੋਸੇ ਯੋਗਤਾ ਬਹਾਲ ਰਹਿ ਸਕੇ।


Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends