ਘੱਟ-ਗਿਣਤੀ ਵਿਦਿਆਰਥੀਆਂ ਲਈ ਵਜੀਫਾ ਤੁਰੰਤ ਬਹਾਲ ਕੀਤਾ ਜਾਵੇ: ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ
ਕੇਂਦਰ ਸਰਕਾਰ ਵੱਲੋਂ ਘੱਟ ਗਿਣਤੀ ਵਿਦਿਆਰਥੀਆਂ ਦੇ ਵਜੀਫੇ ਬੰਦ ਕਰਨਾ ਮੰਦਭਾਗਾ
ਅੰਮ੍ਰਿਤਸਰ (30.11.2022): ਸਕੂਲਾਂ ਵਿੱਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਪੜ੍ਹਦੇ ਘੱਟ ਗਿਣਤੀਆਂ ਨਾਲ ਸਬੰਧਤ ਵਿਦਿਆਰਥੀਆਂ ਦੇ ਵਜ਼ੀਫੇ ਕੇਂਦਰ ਸਰਕਾਰ ਦੁਆਰਾ ਬੰਦ ਕੀਤੇ ਜਾਣ ਨਾਲ ਇਸਦਾ ਘੱਟ ਗਿਣਤੀਆਂ ਵਿਰੋਧੀ ਚਿਹਰਾ ਕੀਤਾ ਬੇਨਕਾਬ ਹੋ ਗਿਆ ਹੈ। ਇਸ ਸਬੰਧੀ ਵਿਸਤ੍ਰਿਤ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਦੱਸਿਆ ਕਿ ਸਾਲ 2022-23 ਤੋਂ ਪਹਿਲੀ ਜਮਾਤ ਤੋਂ ਦਸਵੀਂ ਜਮਾਤ ਤੱਕ ਦੇ ਘੱਟ ਗਿਣਤੀਆਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਮਿਲਣ ਵਾਲੇ ਵਜ਼ੀਫੇ ਵਿੱਚੋਂ ਪਹਿਲੀ ਜਮਾਤ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਵਜ਼ੀਫੇ ਨੂੰ ਬੰਦ ਕਰ ਦਿੱਤਾ ਗਿਆ ਹੈ।
ਘੱਟ ਗਿਣਤੀ ਮੰਤਰਾਲੇ ਵੱਲੋਂ ਇਹ ਵਜ਼ੀਫਾ ਬੰਦ ਕਰਨ ਪਿੱਛੇ ਸਿੱਖਿਆ ਅਧਿਕਾਰ ਕਾਨੂੰਨ ਤਹਿਤ ਮਿਲ ਰਹੀ ਮੁਫ਼ਤ ਸਿੱਖਿਆ ਦਾ ਤਰਕ ਦਿੱਤਾ ਗਿਆ ਹੈ, ਜੋ ਕਿ ਘੱਟ ਗਿਣਤੀਆਂ ਨੂੰ ਸਿੱਖਿਆ ਵਿੱਚ ਵਿਸ਼ੇਸ਼ ਸਹੂਲਤਾਂ ਦੇਣ ਦੀ ਨੀਤੀ ਤੋਂ ਪਿੱਛੇ ਹਟਣ ਦਾ ਸੰਕੇਤ ਹੈ। ਆਗੂਆਂ ਨੇ ਦੱਸਿਆ ਕਿ ਪਿਛਲੇ ਸਾਲਾਂ ਦੌਰਾਨ ਘੱਟ ਗਿਣਤੀਆਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਵਜ਼ੀਫੇ ਜਾਰੀ ਕੀਤੇ ਗਏ ਸਨ, ਪਰ ਇਸ ਵਾਰ ਮਾਪਿਆਂ ਵੱਲੋਂ ਬੜੀ ਮੁਸ਼ੱਕਤ ਕਰਕੇ, ਪੈਸੇ ਖਰਚ ਕਰਕੇ ਅਤੇ ਦਿਹਾੜੀਆਂ ਗਾਲ ਕੇ ਬਣਾਏ ਗਏ ਜਾਤੀ ਅਤੇ ਆਮਦਨ ਸਰਟੀਫਿਕੇਟ ਉਨ੍ਹਾਂ ਦੇ ਬੱਚਿਆਂ ਨੂੰ ਵਜ਼ੀਫਾ ਦੁਆਉਣ ਦੇ ਕੰਮ ਨਹੀਂ ਆਉਣਗੇ। ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਅੰਮ੍ਰਿਤਸਰ ਦੇ ਆਗੂਆਂ ਗੁਰਬਿੰਦਰ ਸਿੰਘ ਖਹਿਰਾ, ਚਰਨਜੀਤ ਸਿੰਘ ਰਾਜਧਾਨ, ਜਰਮਨਜੀਤ ਸਿੰਘ, ਗੁਰਦੇਵ ਸਿੰਘ, ਹਰਜਾਪ ਸਿੰਘ ਬੱਲ, ਰਾਜੇਸ਼ ਕੁਮਾਰ ਪਰਾਸ਼ਰ, ਪਰਮਿੰਦਰ ਰਾਜਾਸਾਂਸੀ, ਨਿਰਮਲ ਸਿੰਘ, ਸੁਖਜਿੰਦਰ ਸਿੰਘ ਜੱਬੋਵਾਲ, ਮਨਪ੍ਰੀਤ ਸਿੰਘ, ਕੁਲਦੀਪ ਸਿੰਘ ਤੌਲਾਨੰਗਲ, ਸ਼ਮਸ਼ੇਰ ਸਿੰਘ, ਸੁਖਵਿੰਦਰ ਸਿੰਘ ਬਿੱਟਾ, ਡਾ.ਗੁਰਦਿਆਲ ਸਿੰਘ, ਚਰਨਜੀਤ ਸਿੰਘ ਭੱਟੀ, ਕੇਵਲ ਸਿੰਘ, ਵਿਸ਼ਾਲ ਕਪੂਰ, ਵਿਸ਼ਾਲ ਚੌਹਾਨ, ਵਿਕਾਸ ਚੌਹਾਨ, ਦਿਲਬਾਗ ਸਿੰਘ, ਨਰਿੰਦਰ ਸਿੰਘ ਮੱਲੀਆਂ, ਗੁਰਪ੍ਰੀਤ ਸਿੰਘ ਨਾਭਾ, ਬਲਦੇਵ ਮੰਨਣ,ਦੀਪਕ ਨੇ ਮੰਗ ਕੀਤੀ ਕਿ ਪਹਿਲਾਂ ਵਾਂਗ ਹੀ ਪਹਿਲੀ ਜਮਾਤ ਤੋਂ ਅੱਠਵੀਂ ਜਮਾਤ ਤੱਕ ਦੇ ਘੱਟ ਗਿਣਤੀਆਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਵਜ਼ੀਫੇ ਜਾਰੀ ਕੀਤੇ ਜਾਣ।