ਸੰਘਰਸ਼ ਨੂੰ ਦਬਾਉਣ ਲਈ 'ਆਪ' ਸਰਕਾਰ ਵੱਲੋਂ ਅਪਣਾਏ ਹੱਥਕੰਡਿਆਂ ਦਾ ਵਿਰੋਧ

 ਸੰਘਰਸ਼ੀ ਅਧਿਆਪਕਾਂ ਖ਼ਿਲਾਫ਼ ਕਾਰਵਾਈ ਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵੱਲੋਂ ਸਖ਼ਤ ਨਿਖੇਧੀ 


ਸੰਘਰਸ਼ ਨੂੰ ਦਬਾਉਣ ਲਈ 'ਆਪ' ਸਰਕਾਰ ਵੱਲੋਂ ਅਪਣਾਏ ਹੱਥਕੰਡਿਆਂ ਦਾ ਵਿਰੋਧ

 

 

20 ਨਵੰਬਰ, ਚੰਡੀਗੜ੍ਹ : 

ਪਿਛਲੇ ਦਿਨੀਂ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਵਿਦਿਅਕ ਟੂਰ ਨਾਲ ਸਬੰਧਤ ਮੰਗਾਂ ਨੂੰ ਲੈ ਕੇ ਜਿਲ੍ਹਾ ਸਿੱਖਿਆ ਦਫ਼ਤਰ ਸੰਗਰੂਰ ਵਿਖੇ ਕੀਤੇ ਪ੍ਰਦਰਸ਼ਨ ਉਪਰੰਤ ਸੰਘਰਸ਼ ਕਰ ਰਹੇ ਪੰਜ ਅਧਿਆਪਕ ਆਗੂਆਂ ਵਿਰੁੱਧ ਸੰਗਰੂਰ ਦੇ ਥਾਣੇ ਵਿਖੇ ਐੱਫ.ਆਈ.ਆਰ. ਦਰਜ ਕਰਨ ਅਤੇ ਪੰਜਾਬ ਸਰਕਾਰ ਦੇ ਇਸ਼ਾਰੇ 'ਤੇ ਡੀਪੀਆਈ ਦਫ਼ਤਰ ਵੱਲੋਂ ਇਨ੍ਹਾਂ ਅਧਿਆਪਕਾਂ ਦੀਆਂ ਸੰਗਰੂਰ ਜਿਲ੍ਹੇ ਤੋਂ ਬਾਹਰ ਜਬਰੀ ਬਦਲੀਆਂ ਕਰਨ ਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਰਨਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਸਖਤ ਨਿਖੇਧੀ ਕੀਤੀ ਹੈ।



 

ਡੀ.ਟੀ.ਐੱਫ. ਦੇ ਸੂਬਾ ਮੀਤ ਪ੍ਰਧਾਨਾਂ ਜਗਪਾਲ ਬੰਗੀ, ਬੇਅੰਤ ਫੂਲੇਵਾਲਾ, ਰਾਜੀਵ ਬਰਨਾਲਾ, ਗੁਰਪਿਆਰ ਕੋਟਲੀ, ਜਸਵਿੰਦਰ ਔਜਲਾ ਅਤੇ ਰਘਬੀਰ ਭਵਾਨੀਗੜ੍ਹ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੀ ਪਹਿਲੀਆਂ ਸਰਕਾਰਾਂ ਵਾਂਗ ਹੱਕੀ ਤੇ ਜਾਇਜ਼ ਮੰਗਾਂ ਲਈ ਸੰਘਰਸ਼ ਕਰਨ ਵਾਲੇ ਅਧਿਆਪਕਾਂ 'ਤੇ ਜ਼ਬਰ ਕਰਨ ਦਾ ਤਾਨਾਸ਼ਾਹੀ ਰਾਹ ਅਖਤਿਆਰ ਕੀਤਾ ਜਾ ਰਿਹਾ ਹੈ । ਜਿਸ ਤੋਂ ਮੁੜ ਸਪੱਸ਼ਟ ਹੁੰਦਾ ਹੈ ਕਿ ਬਦਲਾਅ ਦੇ ਨਾਅਰੇ ਹੇਠ ਪੰਜਾਬ ਦੀ ਸੱਤਾ ਵਿੱਚ ਆਈ 'ਆਪ' ਸਰਕਾਰ ਵੀ ਕਾਰਪੋਰੇਟ ਪੱਖੀ ਅਤੇ ਜਮਹੂਰੀ ਸੰਘਰਸ਼ਾਂ ਨੂੰ ਡੰਡੇ ਦੇ ਜ਼ੋਰ ਨਾਲ ਦਬਾਉਣ ਵਾਲੀ ਨੀਤੀ ਤੋਂ ਹੀ ਕੰਮ ਲੈ ਰਹੀ ਹੈ। ਡੀ.ਟੀ.ਐੱਫ. ਆਗੂਆਂ ਹਰਜਿੰਦਰ ਸਿੰਘ ਵਡਾਲਾ ਬਾਂਗਰ, ਦਲਜੀਤ ਸਫੀਪੁਰ, ਕੁਲਵਿੰਦਰ ਜੋਸ਼ਨ, ਪਵਨ ਕੁਮਾਰ ਮੁਕਤਸਰ, ਨਛੱਤਰ ਸਿੰਘ ਤਰਨਤਾਰਨ, ਤੇਜਿੰਦਰ ਸਿੰਘ, ਰੁਪਿੰਦਰ ਗਿੱਲ, ਸੁਖਦੇਵ ਡਾਨਸੀਵਾਲ ਨੇ ਸੰਗਰੂਰ ਜ਼ਿਲ੍ਹੇ ਦੇ ਪੰਜ ਸੰਘਰਸ਼ਸ਼ੀਲ ਅਧਿਆਪਕਾਂ ਦੀਆਂ ਬਦਲੀਆਂ ਨੂੰ ਤੁਰੰਤ ਰੱਦ ਕਰਨ ਅਤੇ ਅਧਿਆਪਕਾਂ ਖਿਲਾਫ ਦਰਜ ਝੂਠਾ ਪੁਲਿਸ ਕੇਸ ਵੀ ਵਾਪਸ ਲੈਣ ਦੀ ਮੰਗ ਕੀਤੀ ਹੈ।


ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਨੇ 'ਆਪ' ਸਰਕਾਰ ਨੂੰ ਅਜਿਹੇ ਤਾਨਾਸ਼ਾਹੀ ਤੌਰ-ਤਰੀਕੇ ਅਪਣਾਉਣ ਤੋਂ ਬਾਜ ਆਉਣ ਦੀ ਨਸੀਅਤ ਦਿੱਤੀ ਹੈ ਅਤੇ ਅਜਿਹਾ ਨਾ ਹੋਣ ਦੀ ਸੂਰਤ ਵਿੱਚ ਵਿਆਪਕ ਲੋਕ ਸੰਘਰਸ਼ਾਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੀ ਚੇਤਾਵਨੀ ਵੀ ਦਿੱਤੀ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends