EWS ECONOMICALLY WEAKER SECTION QUOTA
EWS QUOTA : ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਰਾਖਵੇਂਕਰਨ ਤੇ ਸੁਪਰੀਮ ਕੋਰਟ ਦਾ ਫ਼ੈਸਲਾ
ਨਵੀਂ ਦਿੱਲੀ, 7 ਨਵੰਬਰ
ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਦਾਖਲਿਆਂ ਅਤੇ ਸਰਕਾਰੀ ਨੌਕਰੀਆਂ 'ਚ 10 ਫੀਸਦੀ ਰਾਖਵਾਂਕਰਨ ਪ੍ਰਦਾਨ ਕਰਨ ਵਾਲੀ 103ਵੀਂ ਸੰਵਿਧਾਨਕ ਸੋਧ ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਨੇ ਆਪਣਾ ਅਹਿਮ ਫੈਸਲਾ ਸੁਣਾਇਆ ਹੈ।
ALSO READ: ਵੋਟਰ ਸੂਚੀਆਂ ਦੀ ਸੁਧਾਈ ਸ਼ੁਰੂ, ਇੱਕ ਮਹੀਨੇ ਸੁਧਾਈ ਕਰਨਗੇ ਬੀਐਲਓ
ਸੁਪਰੀਮ ਕੋਰਟ ਨੇ EWS ਰਾਖਵੇਂਕਰਨ ਨੂੰ ਬਰਕਰਾਰ ਰੱਖਿਆ ਹੈ। ਅਦਾਲਤ ਨੇ ਇਸ ਨੂੰ ਸੰਵਿਧਾਨ ਦੇ ਵਿਰੁੱਧ ਨਹੀਂ ਕਿਹਾ ਹੈ। 50 ਫੀਸਦੀ ਤੋਂ ਵੱਧ ਰਾਖਵਾਂਕਰਨ ਹੋਣ 'ਤੇ EWS ਰਾਖਵੇਂਕਰਨ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਗਈ ਸੀ। ਇਸ ਨੂੰ ਸੁਪਰੀਮ ਕੋਰਟ ਵਿੱਚ ਕੇਂਦਰ ਸਰਕਾਰ ਦੀ ਵੱਡੀ ਜਿੱਤ ਮੰਨਿਆ ਜਾ ਰਿਹਾ ਹੈ।