ਪੁਰਾਣੀ ਪੈਨਸ਼ਨ ਸਕੀਮ ਦੇ ਨੋਟੀਫਿਕੇਸ਼ਨ ਦਾ ਜਥੇਬੰਦੀ ਵੱਲੋਂ ਸਵਾਗਤ-
ਨੋਟੀਫਿਕੇਸ਼ਨ ਵਿੱਚ ਸਵੈ ਸਪਸ਼ਟਤਾ ਦੀ ਘਾਟ ਕਾਰਨ ਮੁਲਾਜ਼ਮ ਵਰਗ ਭੰਬਲਭੂਸੇ ਵਿੱਚ ਫਸਿਆ-
ਫ਼ਤਹਿਗੜ੍ਹ ਸਾਹਿਬ 19 ਨਵੰਬਰ
ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਨਵੀਂ ਪੈਨਸ਼ਨ ਸਕੀਮ ਬੰਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸਬੰਧੀ ਅੱਜ ਜਾਰੀ ਕੀਤੇ ਨੋਟੀਫਿਕੇਸ਼ਨ ਉੱਪਰ ਟਿੱਪਣੀ ਕਰਦੇ ਹੋਏ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ , ਕੋ ਕਨਵੀਨਰ ਰਣਦੀਪ ਸਿੰਘ ਫ਼ਤਹਿਗੜ੍ਹ ਸਾਹਿਬ , ਟਹਿਲ ਸਿੰਘ ਸਰਾਭਾ, ਕੰਵਲਜੀਤ ਸਿੰਘ ਰੋਪੜ, ਦਰਸ਼ੀ ਕਾਂਤ ਰਾਜਪੁਰਾ, ਗੁਰਇਕਬਾਲ ਸਿੰਘ ਪੀ ਏ ਯੂ, ਜਸਬੀਰ ਕੌਰ ਮਾਹੀ ਅਤੇ ਜਸਵਿੰਦਰ ਸਿੰਘ ਨਿਹਾਲ ਸਿੰਘ ਵਾਲਾ ਆਦਿ ਆਗੂਆਂ ਨੇ ਕਿਹਾ ਕਿ ਜਥੇਬੰਦੀ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਨੋਟੀਫਿਕੇਸ਼ਨ ਜਾਰੀ ਕਰਨ ਦੇ ਫੈਸਲੇ ਦਾ ਸਵਾਗਤ ਕਰਦੀ ਹੈ ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਵਿੱਚ ਸਵੈ ਸਪਸ਼ਟਤਾ ਦੀ ਘਾਟ ਹੈ ਜਿਸ ਕਾਰਨ ਪੰਜਾਬ ਦੇ ਮੁਲਾਜ਼ਮ ਭੰਬਲਭੂਸੇ ਵਾਲੀ ਸਥਿਤੀ ਵਿੱਚ ਫਸੇ ਹੋਏ ਹਨ ਕਿਉਂਕਿ ਪੰਜਾਬ ਸਰਕਾਰ ਵੱਲੋਂ ਇਸ ਤੋਂ ਅਗਲੀ ਪ੍ਰਕਿਰਿਆ ਬਾਅਦ ਵਿੱਚ ਜਾਰੀ ਕਰਨ ਸਬਂਧੀ ਲਿਖ ਦਿੱਤਾ ਗਿਆ ਹੈ ਇਸ ਦੀ ਕੋਈ ਸਮਾਂ ਸੀਮਾ ਵੀ ਤੈਅ ਨਹੀਂ ਕੀਤੀ ਗਈ । ਜੱਥੇਬੰਦੀ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀਆਂ ਸਾਰੀਆਂ ਹਦਾਇਤਾਂ ਅਤੇ ਪ੍ਰਕ੍ਰਿਆਵਾਂ ਨੂੰ ਫੌਰੀ ਤੌਰ ਤੇ ਜਨਤਕ ਕੀਤਾ ਜਾਵੇ ਅਤੇ 1 ਜਨਵਰੀ 2004 ਤੋਂ ਪਹਿਲਾਂ ਲਾਗੂ ਪੁਰਾਣੀ ਪੈਨਸ਼ਨ ਸਕੀਮ ਨੂੰ ਹੂਬਹੂ ਲਾਗੂ ਕੀਤਾ ਜਾਵੇ ਤਾਂ ਜੋ ਪੰਜਾਬ ਦੇ ਮੁਲਾਜ਼ਮਾਂ ਦਾ ਅਸਲ ਵਿੱਚ ਬੁਢਾਪਾ ਅਤੇ ਭਵਿੱਖ ਸੁਰੱਖਿਅਤ ਹੋ ਸਕੇ|ਇਸ ਸਮੇਂ ਗੁਰਮੇਲ ਸਿੰਘ ਪੱਖੋਵਾਲ, ਜੋਰਾ ਸਿੰਘ ਬੱਸੀਆਂ, ਦਰਸ਼ਨ ਸਿੰਘ ਮੋਹੀ, ਨਰਿੰਦਰਪਾਲ ਸਿੰਘ ਬੁਰਜ, ਹਰਪ੍ਰੀਤ ਸਿੰਘ, ਸਮਸ਼ੇਰ ਸਿੰਘ, ਹਾਕਮ ਸਿੰਘ ਆਦਿ ਹਾਜ਼ਰ ਸਨ|