PROMOTION OF PRINCIPAL: ਪ੍ਰਿੰਸੀਪਲਾਂ ਦੀ ਪੱਦ ਉਨਤੀਆਂ ਤੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਸੂਬੇ ਦੇ ਮੁੱਖ ਸਕੱਤਰ ਸਮੇਤ 4 ਸਕੱਤਰਾਂ ਨੂੰ ਕੀਤਾ ਦਿੱਲੀ ਤਲਬ
ਚੰਡੀਗੜ੍ਹ 21 ਨਵੰਬਰ,2022
ਸਕੂਲ ਪ੍ਰਿੰਸੀਪਲਾਂ ਦੀਆਂ ਪ੍ਰਮੋਸ਼ਨਾਂ ਵਿੱਚ ਰੋਸਟਰ ਸਿਸਟਮ ਲਾਗੂ ਨਾਂ ਕਰਨ ਤੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨਵੀਂ ਦਿੱਲੀ ਵੱਲੋਂ ਸੂਬੇ ਦੇ ਪ੍ਰਿੰਸੀਪਲ ਸਕੱਤਰ ਅਤੇ ਸਿੱਖਿਆ ਸਕੱਤਰ ( ਸਕੂਲ ਸਿੱਖਿਆ) ਨੂੰ ਤਲਬ ਕੀਤਾ ਗਿਆ ਹੈ। ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨਵੀਂ ਦਿੱਲੀ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਪੰਜਾਬ ਦੇ ਮੁੱਖ ਸਕੱਤਰ ਅਤੇ ਸਿੱਖਿਆ ਸਕੱਤਰ ਨੂੰ 22 ਨਵੰਬਰ ਨੂੰ ਨਿੱਜੀ ਤੌਰ `ਤੇ ਹਾਜ਼ਰ ਹੋਣ।
ਕਿਉਂ ਜਾਰੀ ਕੀਤੇ ਇਹ ਹੁਕਮ: ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਪ੍ਰਿੰਸੀਪਲ ਸਕੱਤਰ ਅਤੇ ਸਿੱਖਿਆ ਸਕੱਤਰ ( ਸਕੂਲ ਸਿੱਖਿਆ) ਨੂੰ ਤਲਬ ਕਰਨ ਦੇ ਹੁਕਮ ਅਨੁਸੂਚਿਤ ਜਾਤੀ ਪੀਈਐੱਸ ਆਫੀਸਰਜ਼ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਸੁਰਿੰਦਰਪਾਲ ਵੱਲੋਂ ਅਨੁਸੂਚਿਤ ਜਾਤੀ ਦੇ ਪ੍ਰਿੰਸੀਪਲਾਂ ਨੂੰ ਅਣਗੌਲਿਆਂ ਕੀਤੇ ਜਾਣ ਦੀ ਸ਼ਿਕਾਇਤ ਦੇ ਅਧਾਰ ਤੇ ਕੀਤੇ ਗਏ ਹਨ।
ਵੱਡੀ ਖੱਬਰ: ਮੁਲਾਜ਼ਮਾਂ ਦੇ ਪੈਂਡਿੰਗ ਡੀਏ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ
ਸ਼ਿਕਾਇਤ ਵਿਚ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਪ੍ਰਿੰਸੀਪਲਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ ਅਤੇ ਜਨਰਲ ਕੈਟਾਗਰੀ ਦੇ ਜੂਨੀਅਰ ਪ੍ਰਿੰਸੀਪਲਾਂ, ਜ਼ਿਲ੍ਹਾ ਸਿੱਖਿਆ ਅਫਸਰ ਸਮੇਤ ਡਿਪਟੀ ਡਾਇਰੈਕਟਰ ਲਗਾਇਆ ਜਾ ਰਿਹਾ ਹੈ।
ਸਰਕਾਰੀ ਨੌਕਰੀ : ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਿੱਚ ਬੰਪਰ ਭਰਤੀ, ਜਾਣੋ ਪੂਰੀ ਜਾਣਕਾਰੀ
ਅਨੁਸੂਚਿਤ ਜਾਤੀ ਪੀਈਐੱਸ ਆਫੀਸਰਜ਼ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਦੱਸਿਆ ਕਿ ਸਿੱਖਿਆ ਅਧਿਕਾਰੀਆਂ ਵੱਲੋਂ ਸਾਲ 2010 ਵਿੱਚ ਪ੍ਰਿੰਸੀਪਲ ਬਣੇ ਅਨੁਸੂਚਿਤ ਜਾਤੀ ਦੇ ਸੀਨੀਅਰ ਅਧਿਕਾਰੀਆਂ ਨੂੰ ਨਜ਼ਰਅੰਦਾਜ਼ ਕਰ ਕੇ ਸਾਲ 2012 ਅਤੇ 2014 ਵਿੱਚ ਪ੍ਰਿੰਸੀਪਲ ਬਣੇ ਜਨਰਲ ਕੈਟਾਗਰੀ ਦੇ ਜੂਨੀਅਰ ਅਧਿਕਾਰੀਆਂ ਨੂੰ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਡਿਪਟੀ ਡਾਇਰੈਕਟਰ ਲਗਾਇਆ ਜਾ ਰਿਹਾ ਹੈ।
ਅਨੁਸੂਚਿਤ ਜਾਤੀ ਕਮਿਸ਼ਨ ਨੇ 4 ਸਕੱਤਰਾਂ ਨੂੰ ਕੀਤਾ ਤਲਬ
ਕਮਿਸ਼ਨ ਨੇ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਸਕੱਤਰ, ਸਿੱਖਿਆ ਸਕੱਤਰ, ਸਮਾਜ ਭਲਾਈ ਵਿਭਾਗ ਦੇ ਸਕੱਤਰ ਅਤੇ ਪਰਸੋਨਲ ਸਕੱਤਰ ਨੂੰ 22 ਨਵੰਬਰ ਨੂੰ ਸਵੇਰੇ 11 ਵਜੇ ਨਿੱਜੀ ਤੌਰ 'ਤੇ ਦਿੱਲੀ ਸਥਿਤ ਦਫਤਰ ਵਿੱਚ ਹਾਜ਼ਰ ਹੋਣ ਦੇ ਹੁਕਮ ਦਿੱਤੇ ਹਨ।