REVISION OF ELECTORAL ROLL: ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ 9 ਨਵੰਬਰ ਤੋਂ 8 ਦਸੰਬਰ ਤੱਕ
ਪਟਿਆਲਾ 7 ਨਵੰਬਰ
ਜ਼ਿਲ੍ਹਾ ਪਟਿਆਲਾ ਅੰਦਰ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ 9 ਨਵੰਬਰ ਤੋਂ ਸ਼ੁਰੂ ਹੋ ਰਿਹਾ ਹੈ।ਵਧੀਕ ਜ਼ਿਲ੍ਹਾ ਚੋਣ ਅਫ਼ਸਰ ਗੁਰਪ੍ਰੀਤ ਸਿੰਘ ਥਿੰਦ ਨੇ ਦੱਸਿਆ ਕਿ ਵੋਟਰ ਸੂਚੀ ਵਿਚ ਕਿਸੇ ਵੀ ਕਿਸਮ ਦੀ ਦਰੁਸਤੀ ਸਬੰਧੀ ਆਮ ਜਨਤਾ ਤੋਂ ਦਾਅਵੇ ਅਤੇ ਇਤਰਾਜ਼ 9-11- 2022 ਤੋਂ 8-12-2022 ਤੱਕ ਪ੍ਰਾਪਤ ਕੀਤੇ ਜਾਣਗੇ।
ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਗੁਰਪ੍ਰੀਤ ਸਿੰਘ ਥਿੰਦ ਨੇ ਦੱਸਿਆ ਕਿ ਕਿ ਸਾਰੇ ਪੋਲਿੰਗ ਬੂਥਾਂ 'ਤੇ 19 ਤੇ 20 ਨਵੰਬਰ ਅਤੇ 3 ਤੇ 4 ਦਸੰਬਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿੱਥੇ ਬੀਐੱਲਓਜ਼ ਵੱਲੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੇ ਪੋਲਿੰਗ ਬੂਥਾਂ 'ਤੇ ਬੈਠ ਕੇ ਬਿਨੈਕਾਰਾਂ ਪਾਸੋਂ ਫਾਰਮ ਨੰਬਰ 6, 7 ਅਤੇ 8 ਪ੍ਰਾਪਤ ਕੀਤੇ ਜਾਣਗੇ।
ਉਨ੍ਹਾਂ ਨੇ ਦੱਸਿਆ ਕਿ ਬੀਐੱਲਓਜ਼ ਵੱਲੋਂ ਘਰ-ਘਰ ਜਾ ਕੇ ਅਤੇ ਮਹੀਨਾਵਾਰ ਸਪੈਸ਼ਲ ਕੈਂਪਾਂ ਦੌਰਾਨ ਫੋਟੋ ਵੋਟਰ ਸੂਚੀਆਂ ਦੇ ਡਾਟੇ ਨਾਲ ਆਧਾਰ ਕਾਰਡ ਨੂੰ ਲਿੰਕ ਕਰਨ ਲਈ ਫਾਰਮ ਨੰਬਰ 6 ਬੀ ਇਕੱਤਰ ਕਰਨ ਦਾ ਕੰਮ ਵੀ ਜਾਰੀ ਹੈ ਤੇ ਹੁਣ 20 ਨਵੰਬਰ ਅਤੇ 4 ਦਸੰਬਰ ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਵਿੱਚ ਵੀ ਬੀਐੱਲਓਜ਼ ਆਪਣੇ ਪੋਲਿੰਗ ਬੂਥ 'ਤੇ ਬੈਠ ਕੇ ਵੋਟਰਾਂ ਪਾਸੋਂ ਫਾਰਮ ਨੰਬਰ 6 ਬੀ ਵਿੱਚ ਆਧਾਰ ਨੰਬਰ ਵੀ ਇਕੱਤਰ ਕਰਨਗੇ।
ਉਨ੍ਹਾਂ ਵੋਟਰਾਂ ਨੂੰ ਵਿਸ਼ੇਸ਼ ਕੈਂਪਾਂ ਦੌਰਾਨ ਆਪਣੀ ਫੋਟੋ ਵੋਟਰ ਸੂਚੀ ਵਿੱਚ ਕਿਸੇ ਕਿਸਮ ਦਾ ਸੁਧਾਰ ਕਰਵਾਉਣ ਲਈ ਕੈਂਪਾਂ ਵਿੱਚ ਸ਼ਾਮਲ ਹੋਣਾ ਦਾ ਸੱਦਾ ਦਿੱਤਾ ਅਤੇ ਜਿਹੜੇ ਵੋਟਰਾਂ ਵੱਲੋਂ ਹਾਲ ਤੱਕ ਫੋਟੋ ਵੋਟਰ ਸੂਚੀਆਂ ਨੂੰ ਆਧਾਰ ਕਾਰਡ ਨਾਲ ਲਿੰਕ ਨਹੀਂ ਕਰਵਾਇਆ ਗਿਆ ਉਨ੍ਹਾਂ ਨੂੰ ਵਿਸ਼ੇਸ਼ ਕੈਂਪਾਂ ਦੌਰਾਨ ਆਧਾਰ ਕਾਰਡ ਲਿੰਕ ਕਰਵਾਉਣ ਦੀ ਅਪੀਲ ਵੀ ਕੀਤੀ।