125% ਮਹਿੰਗਾਈ ਭੱਤੇ ਤੇ 2.72 ਗੁਣਾਂਕ ਅਨੁਸਾਰ ਪੈਨਸ਼ਨਾਂ ਸੋਧਣ ਦੀ ਮੰਗ

 *ਪੈਨਸ਼ਨਰਾਂ ਦੀ ਮਹੀਨਾਵਾਰ ਮੀਟਿੰਗ ਵਿੱਚ ਵਿਛੜੇ ਸਾਥੀਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ*


*125% ਮਹਿੰਗਾਈ ਭੱਤੇ ਤੇ 2.72 ਗੁਣਾਂਕ ਅਨੁਸਾਰ ਪੈਨਸ਼ਨਾਂ ਸੋਧਣ ਦੀ ਮੰਗ*


*ਪੁਰਾਣੀ ਪੈਨਸ਼ਨ ਬਿਨਾਂ ਕਿਸੇ ਤਬਦੀਲੀ ਦੇ ਲਾਗੂ ਕਰੇ ਸਰਕਾਰ - ਸੋਮ ਲਾਲ*


ਨਵਾਂ ਸ਼ਹਿਰ 7 ਦਸੰਬਰ ( )  ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਸੋਮ ਲਾਲ ਜੀ ਦੀ ਪ੍ਰਧਾਨਗੀ ਹੇਠ ਵਿਸ਼ਵਕਰਮਾ ਮੰਦਰ ਰਾਹੋਂ ਰੋਡ ਨਵਾਂ ਸ਼ਹਿਰ ਵਿਖੇ ਹੋਈ। ਜ਼ਿਲ੍ਹਾ ਸਕੱਤਰ ਜੀਤ ਲਾਲ ਗੋਹਲੜੋਂ ਨੇ ਵਿਛੜ ਚੁੱਕੇ ਸਾਥੀਆਂ ਮਾਸਟਰ ਗੁਰਨਾਮ ਸਿੰਘ ਜਾਫਰ ਪੁਰ, ਸੁਰੇਸ਼ ਕੁਮਾਰ ਗੋਰਖਾ ਰਾਹੋਂ, ਤਰਸੇਮ ਲਾਲ ਮਹਿੰਦੀਪੁਰ ਅਤੇ ਹਰਮੇਸ਼ ਕੁਮਾਰੀ ਸਬੰਧੀ ਸ਼ੋਕ ਮਤਾ ਪੇਸ਼ ਕੀਤਾ। ਮੀਟਿੰਗ ਵਿੱਚ ਸ਼ਾਮਲ ਸਮੂਹ ਸਾਥੀਆਂ ਨੇ ਦੋ ਮਿੰਟ ਦਾ ਮੋਨ ਰੱਖ ਕੇ ਵਿਛੜੇ ਸਾਥੀਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ।



         ਇਸ ਉਪਰੰਤ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਰਨੈਲ ਸਿੰਘ ਰਾਹੋਂ ਰਿਟਾਇਰਡ ਬੀਪੀਈਓ, ਰਾਮ ਮਿੱਤਰ ਕੋਹਲੀ, ਪ੍ਰਿੰ. ਇਕਬਾਲ ਸਿੰਘ, ਗੁਰਦਿਆਲ ਸਿੰਘ ਜਗਤਪੁਰ, ਸੁੱਚਾ ਰਾਮ ਸਾਬਕਾ ਬੀਪੀਈਓ, ਰਾਮ ਪਾਲ, ਭਲਵਿੰਦਰ ਪਾਲ, ਰੇਸ਼ਮ ਲਾਲ, ਜੁਗਿੰਦਰ ਪਾਲ, ਕੁਲਦੀਪ ਸਿੰਘ ਦੌੜਕਾ ਆਦਿ ਨੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਸਰਕਾਰ ਦੀ ਬਦਨੀਤੀ ਦੀ ਚਰਚਾ ਕੀਤੀ। ਬੁਲਾਰਿਆਂ ਨੇ ਪੁਰਾਣੀ ਪੈਨਸ਼ਨ ਵਿੱਚ ਬਿਨਾਂ ਕੋਈ ਤਬਦੀਲੀ ਕੀਤਿਆਂ ਹੂਬਹੂ ਬਹਾਲ ਕਰਨ, ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਨੂੰ ਸਿਹਤ ਬੀਮੇ ਦੀ ਸਹੂਲਤ ਦੇਣ, 65 ਤੋਂ 70 ਸਾਲ ਦੀ ਉਮਰ ਵਿੱਚ 20% ਬੁਢਾਪਾ ਭੱਤਾ ਦੇਣ, ਮਹਿੰਗਾਈ ਭੱਤੇ ਦੀਆਂ ਹੁਣ ਤੱਕ ਦੀਆਂ ਕਿਸ਼ਤਾਂ ਅਤੇ ਉਨ੍ਹਾਂ ਦਾ ਬਕਾਇਆ ਯਕਮੁਸ਼ਤ ਦੇਣ, ਘੱਟੋ-ਘੱਟ ਪੈਨਸ਼ਨ 12000 ਰੁਪਏ ਕਰਨ, ਸੀਨੀਅਰ ਸਿਟੀਜ਼ਨ ਲਈ ਰੇਲਵੇ ਸਫਰ ਦੇ ਕਿਰਾਏ ਵਿੱਚ ਬੰਦ ਕੀਤੀ 40% ਰਿਆਇਤ ਬਹਾਲ ਕਰਨ ਦੀ ਜ਼ੋਰਦਾਰ ਮੰਗ ਕੀਤੀ ਗਈ।

      ਪੈਨਸ਼ਨਰਾਂ ਦੇ ਸਾਂਝੇ ਫਰੰਟ ਵਲੋਂ 29 ਨਵੰਬਰ ਨੂੰ ਮੋਹਾਲੀ ਵਿਖੇ ਕੀਤੀ ਗਈ ਰੈਲੀ ਵਿੱਚ ਜ਼ਿਲ੍ਹੇ ਵਿੱਚੋਂ ਸ਼ਮੂਲੀਅਤ ਤੇ ਤਸੱਲੀ ਪ੍ਰਗਟ ਕੀਤੀ ਗਈ। ਪੈਨਸ਼ਨਾਂ ਸਬੰਧੀ ਵੱਖ ਵੱਖ ਬੈਕਾਂ ਵਿੱਚ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਚਰਚਾ ਕੀਤੀ ਗਈ ਜਿਸ ਦੇ ਹੱਲ ਲਈ ਬੈਂਕ ਅਧਿਕਾਰੀਆਂ ਨੂੰ ਵਫਦ ਦੇ ਰੂਪ ਵਿੱਚ ਮਿਲਣ ਦਾ ਫੈਸਲਾ ਕੀਤਾ ਗਿਆ। ਪੈਨਸ਼ਨਰਾਂ ਦੇ ਮੈਡੀਕਲ ਪ੍ਰਤੀ ਪੂਰਤੀ ਦੇ ਕੇਸਾਂ ਨੂੰ ਲੰਮੇ ਸਮੇਂ ਤੱਕ ਹੱਲ ਨਾ ਕਰਨ ਦੀ ਨਿਖੇਧੀ ਕੀਤੀ ਗਈ ਅਤੇ ਇਸ ਸਬੰਧੀ ਅਧਿਕਾਰੀਆਂ ਨੂੰ ਵਫਦ ਦੇ ਰੂਪ ਵਿੱਚ ਮਿਲਣ ਦਾ ਫੈਸਲਾ ਕੀਤਾ ਗਿਆ।

             ਮੀਟਿੰਗ ਵਿੱਚ ਪੰਜਾਬ ਦੇ ਜਨਤਕ ਖੇਤਰ ਦੇ ਸਮੁੱਚੇ ਅਦਾਰਿਆਂ ਵਿੱਚ ਕੱਚੇ, ਠੇਕੇ ਤੇ, ਆਊਟ ਸੋਰਸ, ਮਾਣ ਭੱਤੇ ਤੇ ਕੰਮ ਕਰਦੇ ਮੁਲਾਜ਼ਮ ਜੋ ਲੋਕਾਂ ਨੂੰ ਸੇਵਾਵਾਂ ਦੇ ਰਹੇ ਹਨ, ਨੂੰ ਤੁਰੰਤ ਰੈਗੂਲਰ ਕਰਨ ਦੀ ਮੰਗ ਕੀਤੀ। ਪਿਛਲੀ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤਾ ਧੋਖਾ ਰੱਦ ਕਰਕੇ ਜਨਵਰੀ 2016 ਨੂੰ 125% ਬਣਦੇ ਮਹਿੰਗਾਈ ਭੱਤੇ ਨਾਲ 2.72 ਦੇ ਗੁਣਾਂਕ ਨਾਲ ਪੈਨਸ਼ਨ ਦੁਹਰਾਈ ਕਰਨ, ਕੇਂਦਰੀ ਪੈਟਰਨ ਤੇ ਡੀਏ ਦੇ ਬਕਾਏ ਦੇਣ, 20 ਸਾਲ ਦੀ ਸੇਵਾ ਵਾਲੇ ਮੁਲਾਜ਼ਮਾਂ ਨੂੰ ਪੂਰੀ ਪੈਨਸ਼ਨ ਦਾ ਲਾਭ ਦੇਣ, ਕੈਸ਼ਲੈੱਸ ਹੈਲਥ ਸਕੀਮ ਸੋਧ ਕੇ ਲਾਗੂ ਕਰਨ ਦੀ ਮੰਗ ਕੀਤੀ। ਅੰਤ ਵਿੱਚ ਵਿੱਤ ਸਕੱਤਰ ਅਸ਼ੋਕ ਕੁਮਾਰ ਨੇ ਇਸ ਸਾਲ ਦਾ ਫੰਡ ਅਤੇ ਖਰਚੇ ਦਾ ਹਿਸਾਬ ਕਿਤਾਬ ਮੀਟਿੰਗ ਵਿੱਚ ਰੱਖਿਆ ਜਿਸ ਨੂੰ ਸਰਵਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

          ਮੀਟਿੰਗ ਵਿਚ ਸੁਰਜੀਤ ਸਿੰਘ, ਭੁਪਿੰਦਰ ਸਿੰਘ, ਹਰਭਜਨ ਸਿੰਘ, ਅਵਤਾਰ ਸਿੰਘ, ਪਿਆਰਾ ਸਿੰਘ, ਮਹਿੰਗਾ ਰਾਮ, ਤਰਸੇਮ ਸਿੰਘ, ਅਵਤਾਰ ਸਿੰਘ, ਰਾਮ ਲਾਲ, ਸਰੂਪ ਲਾਲ, ਬਖਤਾਵਰ ਸਿੰਘ, ਭਾਗ ਸਿੰਘ, ਸੁਰਜੀਤ ਰਾਮ, ਹਰਭਜਨ ਸਿੰਘ ਭਾਵੜਾ, ਜੀਤ ਰਾਮ ਪਿਆਰਾ ਰਾਮ, ਕੇਵਲ ਰਾਮ, ਮਹਿੰਦਰ ਪਾਲ, ਲਲਿਤ ਕੁਮਾਰ, ਈਸ਼ਵਰ ਚੰਦਰ, ਦੀਦਾਰ ਸਿੰਘ ਆਦਿ ਹਾਜ਼ਰ ਸਨ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends