15000 TEACHER RECRUITMENT IN PUNJAB: 15 ਫਰਵਰੀ ਤੱਕ 15000 ਅਧਿਆਪਕਾਂ ਦੀ ਭਰਤੀ - ਸਿੱਖਿਆ ਮੰਤਰੀ

15000 TEACHER RECRUITMENT IN PUNJAB: 15 ਫਰਵਰੀ ਤੱਕ 15000 ਅਧਿਆਪਕਾਂ ਦੀ ਭਰਤੀ - ਸਿੱਖਿਆ ਮੰਤਰੀ 

ਲੁਧਿਆਣਾ 9 ਦਸੰਬਰ 2022


ਪੰਜਾਬ ਦੇ ਸਰਕਾਰੀ ਸਕੂਲਾਂ ਅਤੇ ਬੇਰੋਜ਼ਗਾਰਾਂ ਲਈ ਵੱਡੀ ਖੱਬਰ ਹੈ। ਪੰਜਾਬ ਸਰਕਾਰ ਲਗਭਗ 15000 ਅਧਿਆਪਕਾਂ ਦੀ ਭਰਤੀ ਕਰਨ ਜਾ ਰਹੀ ਹੈ। ਸੂਬੇ ਦੇ ਸਕੂਲੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ  ਕਿਹਾ ਹੈ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ 15 ਫਰਵਰੀ ਤਕ ਸੂਬੇ ਵਿਚ 15 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ।  


ਉਨ੍ਹਾਂ ਕਿਹਾ ਕਿ ਇਸ ਭਰਤੀ ਨਾਲ  ਸਕੂਲਾਂ ਵਿਚ ਅਧਿਆਪਕਾਂ ਦੀ ਕਮੀ ਦੂਰ ਹੋਵੇਗੀ ਅਤੇ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ  ਮਿਲੇਗਾ।


ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਹਰੇਕ  ਸੰਭਵ ਯਤਨ ਕਰ ਰਹੀ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬੇ ਭਰ ਦੇ ਸਰਕਾਰੀ ਸਕੂਲਾਂ ’ਚ ਅਧਿਆਪਕਾਂ ਦੀਆਂ ਲਗਪਗ 22 ਹਜ਼ਾਰ ਅਸਾਮੀਆਂ ਖਾਲੀ ਹਨ।


15 ਫਰਵਰੀ ਤਕ 15 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ।  ਸੱਤ ਹਜ਼ਾਰ ਖਾਲੀ  ਅਸਾਮੀਆਂ ਬਾਰੇ ਸਿੱਖਿਆ ਮੰਤਰੀ ਨੇ ਕਿਹਾ ਇਹ ਅਸਾਮੀਆਂ ਵੀ ਅਗਲੇ ਪਡ਼ਾਅ ਵਿਚ ਭਰ ਦਿੱਤੀਆਂ ਜਾਣਗੀਆਂ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends