15 ਲੱਖ ਤੋਂ ਵੱਧ ਮਾਪਿਆਂ ਨੇ ਮੈਗਾ ਪੀਟੀਐੱਮ 'ਚ ਸ਼ਮੂਲੀਅਤ ਕਰਕੇ ਇਤਿਹਾਸ ਸਿਰਜਿਆ
ਸਾਰਾ ਦਿਨ ਸਕੂਲਾਂ ਵਿੱਚ ਰਿਹਾ ਮੇਲੇ ਵਰਗਾ ਮਾਹੌਲ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮਾਪੇ-ਅਧਿਆਪਕ ਮਿਲਣੀ ਨੁੰ ਸਫ਼ਲ ਬਣਾਉਣ ਲਈ ਮਾਪਿਆਂ, ਅਧਿਆਪਕਾਂ, ਪ੍ਰਸ਼ਾਨਿਕ ਅਧਿਕਾਰੀਆਂ ਤੇ ਪੰਜਾਬ ਦੇ ਲੋਕਾਂ ਦਾ ਧੰਨਵਾਦ
:ਪੰਜਾਬ ਦੇ ਲਗਭਗ 19 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਪ੍ਰਗਤੀ ਰਿਪੋਰਟ ਮਾਪਿਆਂ ਨੂੰ ਦੱਸਣ ਲਈ ਅੱਜ ਕੀਤੀ ਗਈ ਮੈਗਾ ਮਾਪੇ ਅਧਿਆਪਕ ਮਿਲਣੀ ਵਿੱਚ 15 ਲੱਖ ਦੇ ਕਰੀਬ ਮਾਪਿਆਂ ਨੇ ਇੱਕੋ ਦਿਨ ਸ਼ਮੂਲੀਅਤ ਕਰਕੇ ਨਵਾਂ ਇਤਿਹਾਸ ਸਿਰਜ ਦਿੱਤਾ ਹੈ। ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3:00 ਵਜੇ ਤੱਕ ਪੰਜਾਬ ਦੇ ਸਕੂਲਾਂ ਵਿੱਚ ਮੇਲੇ ਵਰਗਾ ਮਾਹੌਲ ਬਣਿਆ ਰਿਹਾ। ਇਸ ਉਪਰਾਲੇ ਨੂੰ ਸਫ਼ਲ ਬਣਾਉਣ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਿੱਖਿਆ ਵਿਭਾਗ ਦੇ ਸਾਰੇ ਅਫ਼ਸਰਾਂ, ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਅਤੇ ਹੋਰ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੇ ਸਾਰਾ ਦਿਨ ਸਕੂਲਾਂ ਵਿੱਚ ਰਹਿਣ ਅਤੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਦਾ ਉਤਸ਼ਾਹ ਵਧਾਉਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਇੱਕ ਮਿਸ਼ਨ ਦੇ ਰੂਪ ਵਿੱਚ ਕੀਤੇ ਗਏ ਉਪਰਾਲੇ ਨੂੰ ਉਹਨਾਂ ਨੇ ਇਤਿਹਾਸਿਕ ਬਣਾ ਦਿੱਤਾ ਹੈ।
ਸ. ਬੈਂਸ ਨੇ ਕਿਹਾ ਕਿ ਮਾਪੇ ਅਧਿਆਪਕ ਮਿਲਣੀ ਵਿੱਚ ਸਕੂਲਾਂ ਨੂੰ ਬਹੁਤ ਹੀ ਵਧੀਆ ਢੰਗ ਨਾਲ ਸਜਾਇਆ ਗਿਆ ਸੀ। ਸਕੂਲ ਸਟਾਫ ਵੱਲੋਂ ਮਾਪਿਆਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਬੱਚਿਆਂ ਦੀ ਸਕੂਲਾਂ ਵਿੱਚ ਹਾਜ਼ਰੀ ਯਕੀਨੀ ਬਣਾਉਣ ਲਈ ਨਿਵੇਕਲੇ ਢੰਗਾਂ ਨਾਲ ਸਹੁੰ ਚੁਕਾਈ ਗਈ। ਇਸਤੋਂ ਇਲਾਵਾ ਅਧਿਆਪਕਾਂ ਵੱਲੋ ਮਾਪਿਆਂ ਨੂੰ ਘਰਾਂ ਵਿੱਚ ਬੱਚਿਆਂ ਲਈ ਰੀਡਿੰਗ ਕਾਰਨਰ ਸਥਾਪਤ ਕਰਨ ਲਈ ਸਕੂਲ ‘ਚ ਮਾਡਲ ਰੀਡਿੰਗ ਕਾਰਨਰ ਬਣਾ ਕੇ ਅਗਵਾਈ ਦਿੱਤੀ ਗਈ।
ਸਿੱਖਿਆ ਮੰਤਰੀ ਸ. ਬੈਂਸ ਨੇ ਦੱਸਿਆ ਕਿ ਮਾਪਿਆਂ ਨੂੰ ਉਹਨਾਂ ਦੇ ਬੱਚਿਆਂ ਦੀ ਪ੍ਰਗਤੀ ਸਬੰਧੀ ਵੀ ਜਾਣਕਾਰੀ ਦਿੱਤੀ ਗਈ ਅਤੇ ਸਾਲਾਨਾ ਇਮਤਿਹਾਨਾਂ ਲਈ ਵਧੀਆ ਤਿਆਰੀ ਕਰਨ ਦੇ ਟਿਪਸ, ਬਿਜ਼ਨਸ ਬਲਾਸਟਰ ਤੇ ਸਕੂਲ ਆਫ਼ ਐਮੀਨੈਂਸ ਬਾਰੇ ਵੀ ਮਾਪਿਆਂ ਨੂੰ ਜਾਣੂੰ ਕਰਵਾਇਆ ਗਿਆ।
ਸ੍ਰੀ ਬੈਂਸ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੋ ਰਹੀ ਮੈਗਾ ਪੀਟੀਐੱਮ ਨੂੰ ਦੇਖਣ ਲਈ ਦਿੱਲੀ ਦੇ ਉੱਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਸ਼ਿਰਕਤ ਕੀਤੀ। ਉਹਨਾਂ ਵੱਖ-ਵੱਖ ਹਲਕਿਆਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਇੰਚਾਰਜਾਂ ਦਾ ਵੀ ਧੰਨਵਾਦ ਕੀਤਾ ਜਿਹਨਾਂ ਨੇ ਸਰਕਾਰੀ ਸਕੂਲਾਂ ਵਿੱਚ ਉਚੇਚੇ ਤੌਰ ‘ਤੇ ਪਹੁੰਚ ਕੇ ਮੈਗਾ ਪੀਟੀਐਮ ਵਿੱਚ ਸ਼ਿਕਰਕਤ ਕੀਤੀ ਹੈ। ਉਹਨਾਂ ਕਿਹਾ ਕਿ ਇਸ ਸ਼ਾਨਦਾਰ ਉਪਰਾਲੇ ਦੇ ਭਵਿੱਖ ਵਿੱਚ ਸਕਾਰਾਤਮਕ ਨਤੀਜੇ ਜ਼ਰੂਰ ਦੇਖਣ ਨੂੰ ਮਿਲਣਗੇ। ਲੱਖ ਤੋਂ ਵੱਧ ਮਾਪਿਆਂ ਨੇ ਮੈਗਾ ਪੀਟੀਐੱਮ 'ਚ ਸ਼ਮੂਲੀਅਤ ਕਰਕੇ ਇਤਿਹਾਸ ਸਿਰਜਿਆ
ਸਾਰਾ ਦਿਨ ਸਕੂਲਾਂ ਵਿੱਚ ਰਿਹਾ ਮੇਲੇ ਵਰਗਾ ਮਾਹੌਲ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮਾਪੇ-ਅਧਿਆਪਕ ਮਿਲਣੀ ਨੁੰ ਸਫ਼ਲ ਬਣਾਉਣ ਲਈ ਮਾਪਿਆਂ, ਅਧਿਆਪਕਾਂ, ਪ੍ਰਸ਼ਾਨਿਕ ਅਧਿਕਾਰੀਆਂ ਤੇ ਪੰਜਾਬ ਦੇ ਲੋਕਾਂ ਦਾ ਧੰਨਵਾਦ
ਚੰਡੀਗੜ੍ਹ 24 ਦਸੰਬਰ
:ਪੰਜਾਬ ਦੇ ਲਗਭਗ 19 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਪ੍ਰਗਤੀ ਰਿਪੋਰਟ ਮਾਪਿਆਂ ਨੂੰ ਦੱਸਣ ਲਈ ਅੱਜ ਕੀਤੀ ਗਈ ਮੈਗਾ ਮਾਪੇ ਅਧਿਆਪਕ ਮਿਲਣੀ ਵਿੱਚ 15 ਲੱਖ ਦੇ ਕਰੀਬ ਮਾਪਿਆਂ ਨੇ ਇੱਕੋ ਦਿਨ ਸ਼ਮੂਲੀਅਤ ਕਰਕੇ ਨਵਾਂ ਇਤਿਹਾਸ ਸਿਰਜ ਦਿੱਤਾ ਹੈ। ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3:00 ਵਜੇ ਤੱਕ ਪੰਜਾਬ ਦੇ ਸਕੂਲਾਂ ਵਿੱਚ ਮੇਲੇ ਵਰਗਾ ਮਾਹੌਲ ਬਣਿਆ ਰਿਹਾ। ਇਸ ਉਪਰਾਲੇ ਨੂੰ ਸਫ਼ਲ ਬਣਾਉਣ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਿੱਖਿਆ ਵਿਭਾਗ ਦੇ ਸਾਰੇ ਅਫ਼ਸਰਾਂ, ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਅਤੇ ਹੋਰ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੇ ਸਾਰਾ ਦਿਨ ਸਕੂਲਾਂ ਵਿੱਚ ਰਹਿਣ ਅਤੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਦਾ ਉਤਸ਼ਾਹ ਵਧਾਉਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਇੱਕ ਮਿਸ਼ਨ ਦੇ ਰੂਪ ਵਿੱਚ ਕੀਤੇ ਗਏ ਉਪਰਾਲੇ ਨੂੰ ਉਹਨਾਂ ਨੇ ਇਤਿਹਾਸਿਕ ਬਣਾ ਦਿੱਤਾ ਹੈ।
ਸ. ਬੈਂਸ ਨੇ ਕਿਹਾ ਕਿ ਮਾਪੇ ਅਧਿਆਪਕ ਮਿਲਣੀ ਵਿੱਚ ਸਕੂਲਾਂ ਨੂੰ ਬਹੁਤ ਹੀ ਵਧੀਆ ਢੰਗ ਨਾਲ ਸਜਾਇਆ ਗਿਆ ਸੀ। ਸਕੂਲ ਸਟਾਫ ਵੱਲੋਂ ਮਾਪਿਆਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਬੱਚਿਆਂ ਦੀ ਸਕੂਲਾਂ ਵਿੱਚ ਹਾਜ਼ਰੀ ਯਕੀਨੀ ਬਣਾਉਣ ਲਈ ਨਿਵੇਕਲੇ ਢੰਗਾਂ ਨਾਲ ਸਹੁੰ ਚੁਕਾਈ ਗਈ। ਇਸਤੋਂ ਇਲਾਵਾ ਅਧਿਆਪਕਾਂ ਵੱਲੋ ਮਾਪਿਆਂ ਨੂੰ ਘਰਾਂ ਵਿੱਚ ਬੱਚਿਆਂ ਲਈ ਰੀਡਿੰਗ ਕਾਰਨਰ ਸਥਾਪਤ ਕਰਨ ਲਈ ਸਕੂਲ ‘ਚ ਮਾਡਲ ਰੀਡਿੰਗ ਕਾਰਨਰ ਬਣਾ ਕੇ ਅਗਵਾਈ ਦਿੱਤੀ ਗਈ।
ਸਿੱਖਿਆ ਮੰਤਰੀ ਸ. ਬੈਂਸ ਨੇ ਦੱਸਿਆ ਕਿ ਮਾਪਿਆਂ ਨੂੰ ਉਹਨਾਂ ਦੇ ਬੱਚਿਆਂ ਦੀ ਪ੍ਰਗਤੀ ਸਬੰਧੀ ਵੀ ਜਾਣਕਾਰੀ ਦਿੱਤੀ ਗਈ ਅਤੇ ਸਾਲਾਨਾ ਇਮਤਿਹਾਨਾਂ ਲਈ ਵਧੀਆ ਤਿਆਰੀ ਕਰਨ ਦੇ ਟਿਪਸ, ਬਿਜ਼ਨਸ ਬਲਾਸਟਰ ਤੇ ਸਕੂਲ ਆਫ਼ ਐਮੀਨੈਂਸ ਬਾਰੇ ਵੀ ਮਾਪਿਆਂ ਨੂੰ ਜਾਣੂੰ ਕਰਵਾਇਆ ਗਿਆ।
ਸ੍ਰੀ ਬੈਂਸ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੋ ਰਹੀ ਮੈਗਾ ਪੀਟੀਐੱਮ ਨੂੰ ਦੇਖਣ ਲਈ ਦਿੱਲੀ ਦੇ ਉੱਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਸ਼ਿਰਕਤ ਕੀਤੀ। ਉਹਨਾਂ ਵੱਖ-ਵੱਖ ਹਲਕਿਆਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਇੰਚਾਰਜਾਂ ਦਾ ਵੀ ਧੰਨਵਾਦ ਕੀਤਾ ਜਿਹਨਾਂ ਨੇ ਸਰਕਾਰੀ ਸਕੂਲਾਂ ਵਿੱਚ ਉਚੇਚੇ ਤੌਰ ‘ਤੇ ਪਹੁੰਚ ਕੇ ਮੈਗਾ ਪੀਟੀਐਮ ਵਿੱਚ ਸ਼ਿਕਰਕਤ ਕੀਤੀ ਹੈ। ਉਹਨਾਂ ਕਿਹਾ ਕਿ ਇਸ ਸ਼ਾਨਦਾਰ ਉਪਰਾਲੇ ਦੇ ਭਵਿੱਖ ਵਿੱਚ ਸਕਾਰਾਤਮਕ ਨਤੀਜੇ ਜ਼ਰੂਰ ਦੇਖਣ ਨੂੰ ਮਿਲਣਗੇ।