ਪਠਾਨਕੋਟ, 2 ਦਿਸੰਬਰ (ਬਲਕਾਰ ਅੱਤਰੀ) ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਸਾਇੰਸ ਟੀਮ ਨੇ ਕੀਤਾ ਡਾਇਟ ਪ੍ਰਿੰਸੀਪਲ ਹਰਿੰਦਰ ਸੈਣੀ ਦਾ ਸਵਾਗਤ।)

 ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਸਾਇੰਸ ਟੀਮ ਨੇ ਕੀਤਾ ਡਾਇਟ ਪ੍ਰਿੰਸੀਪਲ ਹਰਿੰਦਰ ਸੈਣੀ ਦਾ ਸਵਾਗਤ।


ਡਾਇਟ ਪ੍ਰਿੰਸੀਪਲ ਨੇ ਪੜ੍ਹੋਂ ਪੰਜਾਬ ਪੜ੍ਹਾਓ ਪੰਜਾਬ ਟੀਮ ਨੂੰ ਸਿੱਖਿਆ ਸੁਧਾਰਾਂ ਦੀ ਗਤੀ ਵਧਾਉਣ ਲਈ ਕੀਤਾ ਪ੍ਰੇਰਿਤ।


ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਸਾਇੰਸ ਟੀਮ ਵੱਲੋਂ ਡਾਇਟ ਪਠਾਨਕੋਟ ਦੇ ਨਵ ਨਿਯੁਕਤ ਪ੍ਰਿੰਸੀਪਲ ਹਰਿੰਦਰ ਸੈਣੀ ਦਾ ਡੀਐਮ ਸਾਇੰਸ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਗੁਲਦਸਤੇ ਨਾਲ ਸਵਾਗਤ ਕੀਤਾ। ਇਸ ਮੌਕੇ ਤੇ ਨਵ ਨਿਯੁਕਤ ਡਾਇਟ ਪ੍ਰਿੰਸੀਪਲ ਹਰਿੰਦਰ ਸੈਣੀ ਨੇ ਟੀਮ ਮੈਂਬਰਾਂ ਨੂੰ ਜ਼ਿਲ੍ਹੇ ਵਿੱਚ ਸਿੱਖਿਆ ਸੁਧਾਰਾਂ ਨੂੰ ਹੋਰ ਤੇਜ਼ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਸਕੂਲਾਂ ਵਿੱਚ ਵਿਜਟ ਕਰਕੇ ਅਧਿਆਪਕਾਂ ਦੇ ਨਾਲ ਵਧੀਆ ਤਾਲਮੇਲ ਬਣਾਉਣ ਤਾਂ ਜੋ ਜ਼ਿਲ੍ਹੇ ਵਿੱਚ ਗੁਣਾਤਮਕ ਸਿੱਖਿਆ ਨੂੰ ਬੜਾਵਾ ਦਿੱਤਾ ਜਾ ਸਕੇ। ਉਹਨਾਂ ਕਿਹਾ ਕਿ ਉਹ ਜ਼ਿਲ੍ਹਾ ਸਿੱਖਿਆ ਦਫ਼ਤਰ ਦੇ ਨਾਲ ਮਿਲ ਕੇ ਪਠਾਨਕੋਟ ਨੂੰ ਨਵੀਆਂ ਬੁਲੰਦੀਆਂ ਤੇ ਲੈ ਕੇ ਜਾਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਨਗੇ ਅਤੇ ਖੋਜ ਕਾਰਜਾਂ ਨੂੰ ਤੇਜ ਕੀਤਾ ਜਾਵੇਗਾ।

ਡੀਐਮ ਸੰਜੀਵ ਸ਼ਰਮਾ ਨੇ ਇਸ ਮੌਕੇ ਕਿਹਾ ਕਿ ਪੂਰੀ ਟੀਮ ਉਨ੍ਹਾਂ ਦੀ ਰਹਿਨੁਮਾਈ ਹੇਠ ਕੰਮ ਕਰਦੇ ਹੋਏ ਪਠਾਨਕੋਟ ਨੂੰ ਸਿੱਖਿਆ ਦੇ ਖੇਤਰ ਵਿੱਚ ਬੁਲੰਦੀਆਂ ਤੇ ਲੈਕੇ ਜਾਣ ਲਈ ਵਚਨਬੱਧ ਹੈ। 

ਇਸ ਮੌਕੇ ਤੇ ਬੀਐਮ ਕਿਰਨ ਕੁਮਾਰ, ਰਾਜਨ ਕੁਮਾਰ, ਹਰਦੀਪ ਸਿੰਘ, ਰਾਜੇਸ਼ ਸਲਵਾਨ , ਰਾਜੇਸ਼ ਡੋਗਰਾ, ਅਜੇ ਕੁਮਾਰ ਅਤੇ ਮੋਹਨੀਸ਼ ਆਦਿ ਹਾਜ਼ਰ ਸਨ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends