ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਸਾਲ 2023 ਦਾ ਕੈਲੰਡਰ 26 ਦਸੰਬਰ ਨੂੰ ਲੁਧਿਆਣਾ ਵਿਖੇ ਕੀਤਾ ਜਾਵੇਗਾ ਜਾਰੀ-

 ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਸਾਲ 2023 ਦਾ ਕੈਲੰਡਰ 26 ਦਸੰਬਰ ਨੂੰ ਲੁਧਿਆਣਾ ਵਿਖੇ ਕੀਤਾ ਜਾਵੇਗਾ ਜਾਰੀ- 



  , 24 ਦਸੰਬਰ ( ) ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸਰਪ੍ਰਸਤ ਚਰਨ ਸਿੰਘ ਸਰਾਭਾ , ਸੂਬਾਈ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ , ਸੀਨੀਅਰ ਮੀਤ ਪ੍ਰਧਾਨ ਪ੍ਰਵੀਨ ਕੁਮਾਰ ਲੁਧਿਆਣਾ ਤੇ ਸੁਖਜਿੰਦਰ ਸਿੰਘ ਖਾਨਪੁਰ , ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਾੜੀਮੇਘਾ , ਵਿੱਤ ਸਕੱਤਰ ਨਵੀਨ ਸੱਚਦੇਵਾ , ਪ੍ਰੈਸ ਸਕੱਤਰ ਟਹਿਲ ਸਿੰਘ ਸਰਾਭਾ , ਸੂਬਾਈ ਸਲਾਹਕਾਰ ਬਲਕਾਰ ਵਲਟੋਹਾ , ਪੇਮ ਚਾਵਲਾ ਤੇ ਕਾਰਜ ਸਿੰਘ ਕੈਰੋ ਅਤੇ ਸੰਜੀਵ ਸ਼ਰਮਾ ਲੁਧਿਆਣਾ ਨੇ ਦੱਸਿਆ ਹੈ ਕਿ ਜੱਥੇਬੰਦੀ ਦੇ ਸਾਬਕਾ ਸੂਬਾ ਪ੍ਰਧਾਨ ਤੇ ਕਿਰਤ ਦੀ ਲਹਿਰ ਨੂੰ ਪ੍ਰਣਾਏ ਕਾਮਰੇਡ ਰਣਧੀਰ ਸਿੰਘ ਗਿੱਲ ਦੀ ਨਿੱਘੀ ਯਾਦ ਨੁੰ ਸਮਰਪਿਤ ਜੱਥੇਬੰਦੀ ਦਾ ਸਾਲ 2023 ਦਾ ਕੈਲੰਡਰ 26 ਦਸੰਬਰ ਨੂੰ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ , ਨੇੜੇ ਬੱਸ ਸਟੈਂਡ ਲੁਧਿਆਣਾ ਵਿਖੇ ਜੱਥੇਬੰਦੀ ਦੀ ਸਮੂਹ ਸੂਬਾ ਕਾਰਜਕਾਰਨੀ ਕਮੇਟੀ ਮੈਂਬਰਾਂ ਵੱਲੋਂ ਜਾਰੀ ਕੀਤਾ ਜਾਵੇਗਾ ।



    ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈੱਸ ਤੋਂ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਸਮੂਹ ਮੁਲਾਜ਼ਮਾਂ , ਅਧਿਆਪਕਾਂ ਅਤੇ ਪੈਨਸ਼ਨਰਸਂ ਨਾਲ ਕੀਤੇ ਗਏ ਸਾਰੇ ਚੋਣ ਵਾਅਦੇ ਜਿਵੇਂ ਸਮੂਹ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ , ਪੁਰਾਣੀ ਪੈਨਸ਼ਨ ਸਕੀਮ ਨੂੰ ਹੂਬਹੂ ਬਹਾਲ ਕਰਨ ਲਈ ਵਿਸਤਾਰ ਸਹਿਤ ਨੋਟੀਫਿਕੇਸ਼ਨ ਜਾਰੀ ਕਰਨਾ , ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਵੱਲੋਂ ਪੈਦਾ ਕੀਤੀਆਂ ਤਰੁੱਟੀਆਂ ਦੂਰ ਕਰਨਾ , ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਬਕਾਇਆ ਪਈਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਨੂੰ ਕੇਂਦਰੀ ਪੈਟਰਨ ਅਨੁਸਾਰ ਜਾਰੀ ਕਰਨਾ , ਕੰਪਿਊਟਰ ਅਧਿਆਪਕਾਂ ਦੀਆਂ ਸੇਵਾਵਾਂ ਪਿਕਟਸ ਵਿੱਚ ਬਾਹਰ ਕਰਕੇ ਸਿੱਖਿਆ ਵਿਭਾਗ ਵਿੱਚ ਮਰਜ ਕਰਨਾ , ਸਿੱਖਿਆ ਵਿਭਾਗ ਵਿੱਚ ਵੱਖ ਵੱਖ ਵਰਗਾਂ ਦੀਆਂ ਖਾਲੀ ਪਈਆਂ ਸਾਰੀਆਂ ਆਸਾਮੀਆਂ ਰੈਗੂਲਰ ਤੌਰ ਤੇ ਭਰਨ ਅਤੇ ਵੱਖ ਵੱਖ ਵਰਗਾਂ ਦੀਆਂ ਬਕਾਇਆ ਪਈਆਂ ਤਰੱਕੀਆਂ ਦੇ ਹੁਕਮ ਤੁਰੰਤ ਜਾਰੀ ਕੀਤੇ ਜਾਣ ਆਦਿ ਮਸਲੇ ਤੁਰੰਤ ਅਮਲੀ ਰੂਪ ਵਿੱਚ ਲਾਗੂ ਕੀਤੇ ਜਾਣ । ਇਸ ਸਮੇਂ ਪ੍ਰਮਿੰਦਰਪਾਲ ਸਿੰਘ ਕਾਲੀਆ, ਮਨੀਸ਼ ਕੁਮਾਰ, ਹਰੀ ਦੇਵ, ਜਗਮੇਲ ਸਿੰਘ ਪੱਖੋਵਾਲ, ਬਲਵੀਰ ਸਿੰਘ ਕੰਗ, ਦਵਿੰਦਰ ਸਿੰਘ, ਜੋਰਾ ਸਿੰਘ ਬੱਸੀਆਂ, ਗਿਆਨ ਸਿੰਘ ਦਰਾਹਾ, ਹਾਕਮ ਸਿੰਘ ਲਹਿਰਾ, ਨਰਿੰਦਰਪਾਲ ਸਿੰਘ ਬੁਰਜ ਲਿੱਟਾਂ ਸਮੇਤ ਆਗੂ ਹਾਜਰ ਸਨ | 

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends