ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਨੇ ਸਾਲ 2023 ਦਾ ਕੈਲੰਡਰ ਕੀਤਾ ਜਾਰੀ-
ਜੱਥੇਬੰਦੀ ਦੇ ਸਾਬਕਾ ਸੂਬਾ ਪ੍ਰਧਾਨ ਤੇ ਕਿਰਤ ਦੀ ਲਹਿਰ ਨੁੰ ਪ੍ਰਣਾਏ ਕਾਮਰੇਡ ਰਣਧੀਰ ਗਿੱਲ ਦੀ ਨਿੱਘੀ ਯਾਦ ਨੂੰ ਕੀਤਾ ਸਮਰਪਿਤ-
ਲੁਧਿਆਣਾ , 26 ਦਸੰਬਰ (Jobsoftoday) ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਅੱਜ ਇੱਥੇ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਜੱਥੇਬੰਦੀ ਦੇ ਸਾਬਕਾ ਸੂਬਾ ਪ੍ਰਧਾਨ ਤੇ ਕਿਰਤ ਦੀ ਲਹਿਰ ਨੂੰ ਪ੍ਰਣਾਏ ਕਾਮਰੇਡ ਰਣਧੀਰ ਸਿੰਘ ਗਿੱਲ ਦੀ ਨਿੱਘੀ ਯਾਦ ਨੁੰ ਸਮਰਪਿਤ ਜੱਥੇਬੰਦੀ ਦਾ ਸਾਲ 2023 ਦਾ ਕੈਲੰਡਰ ਜਾਰੀ ਕੀਤਾ ਗਿਆ। ਕੈਲੰਡਰ ਜਾਰੀ ਕਰਨ ਦੀ ਰਸਮ ਜੱਥੇਬੰਦੀ ਦੇ ਸੂਬਾਈ ਸਰਪ੍ਰਸਤ ਚਰਨ ਸਿੰਘ ਸਰਾਭਾ, ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ , ਸੀਨੀਅਰ ਮੀਤ ਪ੍ਰਧਾਨ ਪ੍ਰਵੀਨ ਕੁਮਾਰ ਲੁਧਿਆਣਾ ਤੇ ਸੁਖਜਿੰਦਰ ਸਿੰਘ ਖਾਨਪੁਰ,ਮੀਤ ਪ੍ਰਧਾਨ ਪਰਮਿੰਦਰ ਸਿੰਘ ਸੋਢੀ ਤੇ ਪ੍ਰੈਸ ਸਕੱਤਰ ਟਹਿਲ ਸਿੰਘ ਸਰਾਭਾ ਤੇ ਜਸਪਾਲ ਸੰਧੂ, ਪੰਜਾਬ ਸੂਬਾਰਡੀਨੇਟ ਸਰਵਿਸਜ਼ ਫੈਡਰੇਸ਼ਨ 1680 ਸੈਕਟਰ 22-ਬੀ ਚੰਡੀਗੜ੍ਹ ਦੇ ਸੂਬਾਈ ਪ੍ਰਧਾਨ ਰਣਜੀਤ ਸਿੰਘ ਰਾਣਵਾਂ ਅਤੇ ਯੂਨੀਅਨ ਦੇ ਸਮੂਹ ਸੂਬਾ ਕਾਰਜਕਾਰਨੀ ਕਮੇਟੀ ਮੈਂਬਰਾਂ ਵੱਲੋਂ ਅਦਾ ਕੀਤੀ ਗਈ।
ਇਸ ਮੌਕੇ ' ਤੇ ਸੰਬੋਧਨ ਕਰਦਿਆਂ ਆਗੂਆਂ ਨੇ ਨਵੀਂ ਸਿੱਖਿਆ ਨੀਤੀ 2020 ਦੇ ਲੋਕ ਵਿਰੋਧੀ ਪੱਖਾਂ ਤੇ ਰੌਸ਼ਨੀ ਪਾੂਊਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਮੰਗ ਕੀਤੀ ਕਿ ਪੰਜਾਬ ਵਿੱਚ "ਸਕੂਲ ਆਫ ਐਮੀਨੈਂਸ" ਖੋਲ੍ਹਣ ਦੀ ਬਜਾਏ ਸਕੂਲੀ ਸਿੱਖਿਆ ਵਿੱਚ ਕਾਮਨ ਸਕੂਲ ਸਿਸਟਮ ਲਾਗੂ ਕੀਤਾ ਜਾਵੇ ਅਤੇ ਪ੍ਰਾਇਮਰੀ ਪੱਧਰ ਤੋਂ ਵੀ ਸੈਕੰਡਰੀ ਪੱਧਰ ਤੱਕ ਅਧਿਆਪਕਾਂ ਦੀਆਂ ਖਾਲੀ ਪਈਆਂ ਲਗਭਗ 25-30 ਹਜ਼ਾਰ ਅਸਾਮੀਆਂ ਉੱਪਰ ਰੈਗੂਲਰ ਭਰਤੀ ਕੀਤੀ ਜਾਵੇ, ਪੰਜਾਬ ਦੇ ਸਮੂਹ ਮੁਲਾਜ਼ਮਾਂ, ਅਧਿਆਪਕਾਂ ਅਤੇ ਪੈਨਸ਼ਨਰਜ਼ ਨਾਲ ਕੀਤੇ ਗਏ ਸਾਰੇ ਚੋਣ ਵਾਅਦੇ ਜਿਵੇਂ ਸਮੂਹ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ , ਪੁਰਾਣੀ ਪੈਨਸ਼ਨ ਸਕੀਮ ਨੂੰ ਹੂਬਹੂ ਬਹਾਲ ਕਰਨ ਲਈ ਵਿਸਤਾਰ ਸਹਿਤ ਨੋਟੀਫਿਕੇਸ਼ਨ ਜਾਰੀ ਕਰਨਾ, ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਵੱਲੋਂ ਪੈਦਾ ਕੀਤੀਆਂ ਤਰੁੱਟੀਆਂ ਦੂਰ ਕਰਨਾ, ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਬਕਾਇਆ ਪਈਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਨੂੰ ਕੇਂਦਰੀ ਪੈਟਰਨ ਅਨੁਸਾਰ ਜਾਰੀ ਕਰਨਾ, ਕੰਪਿਊਟਰ ਅਧਿਆਪਕਾਂ ਦੀਆਂ ਸੇਵਾਵਾਂ ਪਿਕਟਸ ਵਿੱਚ ਬਾਹਰ ਕਰਕੇ ਸਿੱਖਿਆ ਵਿਭਾਗ ਵਿੱਚ ਮਰਜ ਕਰਨਾ , ਸਿੱਖਿਆ ਵਿਭਾਗ ਵਿੱਚ ਵੱਖ ਵੱਖ ਵਰਗਾਂ ਦੀਆਂ ਖਾਲੀ ਪਈਆਂ ਸਾਰੀਆਂ ਆਸਾਮੀਆਂ ਰੈਗੂਲਰ ਤੌਰ ਤੇ ਭਰਨ ਅਤੇ ਵੱਖ ਵੱਖ ਵਰਗਾਂ ਦੀਆਂ ਬਕਾਇਆ ਪਈਆਂ ਤਰੱਕੀਆਂ ਦੇ ਹੁਕਮ ਤੁਰੰਤ ਜਾਰੀ ਕੀਤੇ ਜਾਣ ਆਦਿ ਮਸਲੇ ਤੁਰੰਤ ਅਮਲੀ ਰੂਪ ਵਿੱਚ ਲਾਗੂ ਕੀਤੇ ਜਾਣ ।
ਇਸ ਸਮੇਂ ਪੰਜਾਬ ਸੂਬਾਰਡੀਨੇਟ ਸਰਵਿਸਜ਼ ਫੈਡਰੇਸ਼ਨ 1680 ਸੈਕਟਰ 22 ਬੀ , ਚੰਡੀਗੜ੍ਹ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਵੱਲੋ ਆਉਣ ਵਾਲੇ ਸਮੇਂ ਦੌਰਾਨ ਉਲੀਕੇ ਗਏ ਐਕਸ਼ਨਾਂ ਦੀ ਹਮਾਇਤ ਕਰਦੇ ਹੋਏ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਇਹਨਾਂ ਐਕਸ਼ਨਾਂ ਵਿੱਚ ਭਰਵੀੰ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ| ਇਸ ਮੌਕੇ ' ਤੇ ਹੋਰਨਾਂ ਤੋਂ ਇਲਾਵਾ ਪਰਮਿੰਦਰ ਪਾਲ ਸਿੰਘ ਕਾਲੀਆ, ਬਲਬੀਰ ਸਿੰਘ ਕੰਗ,ਅਮਨਦੀਪ ਸਿੰਘ ਬੁਢਲਾਡਾ, ਰਕੇਸ਼ ਧਵਨ ਅੰਮ੍ਰਿਤਸਰ, ਕੁਲਦੀਪ ਸਿੰਘ ਸ਼ਹਿਦੇਵ ਫਰੀਦਕੋਟ , ਜੋਰਾ ਸਿੰਘ ਬੱਸੀਆਂ, ਪਰਮਜੀਤ ਸਿੰਘ ਪੰਮਾ (ਬੀਐੱਡ ਫਰੰਟ) ਆਦਿ ਅਧਿਆਪਕ ਆਗੂ ਸ਼ਾਮਲ ਸਨ ।