ਅੰਮ੍ਰਿਤਸਰ(24 ਦਸੰਬਰ)ਡੀ.ਟੀ.ਐੱਫ. ਵੱਲੋਂ ਸਿੱਖਿਆ ਮੰਤਰੀ ਨੂੰ ਭੇਜਿਆ ਗਿਆ 'ਮੰਗ ਪੱਤਰ

 ਡੀ.ਟੀ.ਐੱਫ. ਵੱਲੋਂ ਸਿੱਖਿਆ ਮੰਤਰੀ ਨੂੰ ਭੇਜਿਆ ਗਿਆ 'ਮੰਗ ਪੱਤਰ


ਓ.ਡੀ.ਐੱਲ. ਅਧਿਆਪਕਾਂ ਨੂੰ ਤੁਰੰਤ ਪੱਕਾ ਕਰਨ ਦੀ ਮੰਗ 









ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਦੇ ਆਗੂਆਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਰਾਜੇਸ਼ ਕੁਮਾਰ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰ. ਜੁਗਰਾਜ ਸਿੰਘ ਰਾਹੀਂ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੂੰ ਮੰਗ ਪੱਤਰ ਭੇਜਿਆ ਗਿਆ। ਇਸ ਉਪਰੰਤ ਹੋਈ ਜਿਲ੍ਹਾ ਕਮੇਟੀ ਦੀ ਮੀਟਿੰਗ ਦੌਰਾਨ 1 ਜਨਵਰੀ ਤੋਂ ਵੱਡੇ ਪੱਧਰ 'ਤੇ ਮੈਂਬਰਸ਼ਿਪ ਮੁਹਿੰਮ ਭਖਾਉਣ ਅਤੇ ਸਿੱਖਿਆ ਮੰਤਰੀ ਵੱਲੋਂ 30 ਦਸੰਬਰ ਨੂੰ ਜਥੇਬੰਦੀ ਨਾਲ ਹੋਣ ਵਾਲੀ ਪੈਨਲ ਮੀਟਿੰਗ ਵਿੱਚ ਜੇਕਰ ਪ੍ਰਮੁੱਖ ਮੰਗਾਂ ਦਾ ਕੋਈ ਠੋਸ ਹੱਲ ਨਾ ਨਿਕਲਿਆ ਤਾਂ 15 ਜਨਵਰੀ 2023 ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਕੀਤੇ ਜਾਣ ਵਾਲੇ ਸੂਬਾਈ ਰੋਸ ਮੁਜ਼ਾਹਰੇ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਤੋਂ ਵੱਡੀ ਗਿਣਤੀ ਵਿੱਚ ਅਧਿਆਪਕਾਂ ਦੀ ਸ਼ਮੂਲੀਅਤ ਕਰਵਾਈ ਜਾਵੇਗੀ। 


ਇਸ ਮੌਕੇ ਡੀ.ਟੀ.ਐੱਫ. ਦੇ ਆਗੂ ਅਸ਼ਵਨੀ ਅਵਸਥੀ ਅਤੇ ਜਰਮਨਜੀਤ ਸਿੰਘ ਨੇ ਕਿਹਾ ਕਿ ਓਪਨ ਡਿਸਟੈਂਸ ਲਰਨਿੰਗ ਅਧਿਆਪਕਾਂ (3442, 7654, 5178) ਦੇ ਪੈਂਡਿੰਗ 125 ਰੈਗੂਲਰ ਆਰਡਰ ਜਾਰੀ ਕਰਨ, 180 ਈ.ਟੀ.ਟੀ. ਅਧਿਆਪਕਾਂ 'ਤੇ ਮੁੱਢਲੀ ਭਰਤੀ (4500 ਈ.ਟੀ.ਟੀ.) ਦੇ ਸਾਰੇ ਲਾਭ ਬਹਾਲ ਕਰਨ, ਸਾਲ 2018 ਦੇ ਮਾਰੂ ਸੇਵਾ ਨਿਯਮਾਂ ਤਹਿਤ ਲਾਗੂ ਵਿਭਾਗੀ ਪ੍ਰੀਖਿਆ ਦੀ ਸ਼ਰਤ ਰੱਦ ਕਰਨ, ਈ.ਟੀ.ਟੀ. ਤੋਂ ਮਾਸਟਰ ਕਾਡਰ ਸਮੇਤ ਟੀਚਿੰਗ ਤੇ ਨਾਨ ਟੀਚਿੰਗ ਦੀਆਂ ਸਾਰੀਆਂ ਤਰੱਕੀਆਂ ਮੁਕੰਮਲ ਕਰਨ, ਮਾਸਟਰ ਤੇ ਲੈਕਚਰਾਰ ਕਾਡਰ ਦੀਆਂ ਸੀਨੀਆਰਤਾ ਸੂਚੀਆਂ 'ਚ ਰਹਿੰਦੇ ਨਾਮ ਸ਼ਾਮਿਲ ਕਰਨ, ਵਿਕਟੇਮਾਈਜੇਸ਼ਨਾਂ ਰੱਦ ਕਰਨ, 5178 ਅਧਿਆਪਕਾਂ ਨਾਲ ਹੋਇਆ ਪੱਖਪਾਤ ਦੂਰ ਕਰਨ ਲਈ ਨਵੰਬਰ 2017 ਤੋਂ ਪੂਰੇ ਸਕੇਲ ਅਨੁਸਾਰ ਬਕਾਇਆ ਦੇਣ, 8886 ਅਧਿਆਪਕਾਂ ਨੂੰ ਮਿਤੀ 1 ਅਪ੍ਰੈਲ 2018 ਤੋਂ ਪੂਰਾ ਬਕਾਇਆ ਤੇ ਸੀਨੀਆਰਤਾ ਤਹਿ ਕਰਨ, ਨਿੱਜੀਕਰਨ ਤੇ ਕੇਂਦਰੀਕਰਨ ਪੱਖੀ ਨਵੀਂ ਸਿੱਖਿਆ ਨੀਤੀ ਲਾਗੂ ਕਰਨ ਦੀ ਥਾਂ ਪੰਜਾਬ ਦੀ ਆਪਣੀ ਸਿਖਿਆ ਨੀਤੀ ਘੜਣ, ਦੂਰ ਦੁਰਾਡੇ ਕੰਮ ਕਰਦੇ ਅਧਿਆਪਕਾਂ ਨੂੰ ਬਿਨਾਂ ਸ਼ਰਤ ਬਦਲੀ ਦਾ ਮੌਕਾ ਦੇਣ, ਵੱਖ-ਵੱਖ ਸ਼ਰਤਾਂ ਕਾਰਨ ਪੁਰਾਣੇ ਸਟੇਸ਼ਨਾਂ 'ਤੇ ਹੀ ਡੈਪੂਟੇਸ਼ਨ ਅਧੀਨ ਅਧਿਆਪਕਾਂ ਦੀ ਬਦਲੀ ਹਕੀਕੀ ਰੂਪ ਵਿੱਚ ਲਾਗੂ ਕਰਨ, ਸਾਰੀਆਂ ਪੈਂਡਿੰਗ ਭਰਤੀਆਂ ਦੀ ਪ੍ਰਕ੍ਰਿਆ ਪੂਰੀ ਕਰਨ, ਕੰਪਿਊਟਰ ਅਧਿਆਪਕਾਂ 'ਤੇ ਛੇਵਾਂ ਪੰਜਾਬ ਤਨਖਾਹ ਕਮਿਸ਼ਨ ਤੇ ਸੇਵਾ ਨਿਯਮ ਲਾਗੂ ਕਰਦਿਆਂ ਵਿਭਾਗੀ ਮਰਜ਼ਿੰਗ ਕਰਨ, ਕੱਚੇ ਅਧਿਆਪਕਾਂ ਨੂੰ ਤੁਰੰਤ ਰੈਗੂਲਰ ਕਰਨ, ਇੱਕ ਕਲਰਕ ਨੂੰ ਇੱਕ ਸਕੂਲ ਦਾ ਹੀ ਚਾਰਜ ਦੇਣ, ਬੀ.ਪੀ.ਈ.ਓ. ਦਫਤਰਾਂ ਵਿੱਚ ਸ਼ਿਫਟ ਕੀਤੇ 228 ਪੀ.ਟੀ.ਆਈ. ਅਧਿਆਪਕਾਂ ਨੂੰ ਵਾਪਸ ਪਿੱਤਰੀ ਸਕੂਲਾਂ ਵਿੱਚ ਭੇਜਣ, ਬੀ.ਐੱਲ.ਓ. ਡਿਊਟੀਆਂ ਅਤੇ ਪੜ੍ਹੋ ਪੰਜਾਬ ਪ੍ਰੋਜੈਕਟ ਤਹਿਤ ਕੰਮ ਕਰਦੇ ਅਧਿਆਪਕਾਂ ਨੂੰ ਫਾਰਗ ਕਰਕੇ ਕੇਵਲ ਪੜਾਉਣ ਦਾ ਕਾਰਜ ਦੇਣ, ਬੰਦ ਕੀਤਾ ਪੇਂਡੂ ਇਲਾਕਾ ਭੱਤਾ, ਬਾਰਡਰ ਭੱਤਾ, ਏ.ਸੀ.ਪੀ. ਦਾ ਲਾਭ, ਪੁਰਾਣੀ ਪੈਨਸ਼ਨ ਪ੍ਰਣਾਲੀ ਅਤੇ 17 ਜੁਲਾਈ 2020 ਤੋਂ ਬਾਅਦ ਲਾਗੂ ਨਵੇਂ ਤਾਨਖਾਹ ਸਕੇਲਾਂ ਦੀ ਥਾਂ ਪੰਜਾਬ ਤਨਖਾਹ ਸਕੇਲ ਬਹਾਲ ਕੀਤੇ ਜਾਣ।

ਵਫਦ ਵਿੱਚ ਮੈਡਮ ਅਰਚਨਾ, ਗੁਰਕ੍ਰਿਪਾਲ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਗੁਰਦੇਵ ਸਿੰਘ, ਕੁਲਦੀਪ ਸਿੰਘ ਤੋਲਾਨੰਗਲ, ਦੀਪਕ, ਬਲਦੇਵ ਮੰਨਣ, ਨਰੇਸ਼ ਸ਼ਰਮਾ, ਮਨੀਸ਼ ਪੀਟਰ, ਸ਼ਮਸ਼ੇਰ ਸਿੰਘ, ਮਨਪ੍ਰੀਤ ਅਦਲੀਵਾਲ, ਅਮਰਜੀਤ ਸਿੰਘ, ਰਮਨ ਸ਼ਰਮਾ ਨੰਗਲੀ, ਜਗਨੂਪ ਕੌਰ, ਹਰਜਿੰਦਰ ਕੌਰ, ਯਾਦਵਿੰਦਰ ਕੌਰ ਅਤੇ ਹਰਮਨ ਕੌਰ ਆਦਿ ਹਾਜ਼ਰ ਸਨ।

💐🌿Follow us for latest updates 👇👇👇

Featured post

Punjab School Holidays announced in January 2026

Punjab Government Office / School Holidays in January 2026 – Complete List Punjab Government Office / School Holidays in...

RECENT UPDATES

Trends