42nd Punjab school games 2022: ਖਾਲਸਾ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ਤੋਂ ਹੋਇਆ ਸੂਬਾ ਪੱਧਰੀ ਖੇਡਾਂ ਦਾ ਸ਼ੁਭ ਆਰੰਭ ( ਅੰਜੂ ਸੂਦ)

 ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅਗਾਜ਼

ਖਾਲਸਾ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ਤੋਂ ਹੋਇਆ ਸੂਬਾ ਪੱਧਰੀ ਖੇਡਾਂ ਦਾ ਸ਼ੁਭ ਆਰੰਭ

ਪੰਜਾਬ ਦੇ 23 ਜ਼ਿਲ੍ਹਿਆਂ ਦੇ ਹਜ਼ਾਰਾਂ ਖਿਡਾਰੀਆਂ ਨੇ ਲਿਆ ਭਾਗ

ਸ੍ਰੀ ਅਨੰਦਪੁਰ ਸਾਹਿਬ 06 ਦਸੰਬਰ (ਅੰਜੂ ਸੂਦ ) 

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋ ਅੱਜ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਭਾਈ ਨੰਦ ਲਾਲ ਪਬਲਿਕ ਸਕੂਲ ਵਿਖੇ 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਆਗਾਜ ਨਾਲ ਕੀਤਾ ਗਿਆ। ਪ੍ਰੋਗਰਾਮ ਦਾ ਅਗਾਜ਼ ਭਾਈ ਨੰਦ ਲਾਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੁਆਰਾ ਸ਼ਬਦ ਗਾਇਨ ਨਾਲ ਹੋਇਆ।ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋ ਖੇਡਾਂ ਦੀ ਨਰਸਰੀ ਤਿਆਰ ਕਰਨ ਲਈ ਵੱਡੇ ਉਪਰਾਲੇ ਕੀਤੇ ਹਨ।ਉਹਨਾਂ ਆਖਿਆ ਕਿ ਸੂਬਾ ਸਰਕਾਰ ਖੇਡਾਂ ਦਾ ਮਿਆਰ ਉੱਚਾ ਚੁੱਕਣ ਲਈ ਵਚਨਬੱਧ ਹੈ।ਇਸੀ ਕੜੀ ਤਹਿਤ ਖੇਡਾਂ ਵਤਨ ਪੰਜਾਬ ਦੀਆਂ ਰਾਹੀਂ ਪੰਜਾਬ ਦੀ ਜੁਆਨੀ ਨੂੰ ਖੇਡਾਂ ਨਾਲ ਜੋੜਿਆ ਗਿਆ ।ਉਹਨਾਂ ਕਿਹਾ ਕਿ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਦਾ ਹੋਸ਼ਲਾ ਵਧਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਖੇਡਾਂ ਦਾ ਮਿਆਰ ਹੋਰ ਉਚਾ ਚੁੱਕਣ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਸਿੱਖਿਆ ਮੰਤਰੀ ਸ. ਬੈਂਸ ਨੇ ਕਿਹਾ ਕਿ ਕਰੋਨਾਂ ਮਹਾਂਮਾਰੀ ਤੋਂ ਬਾਅਦ ਇਹ ਪ੍ਰਾਇਮਰੀ ਸਕੂਲ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਬਾਹਰਲੇ ਜ਼ਿਲ੍ਹਿਆਂ ਤੋਂ ਆਏ ਖਿਡਾਰੀਆਂ ਅਤੇ ਅਧਿਆਪਕਾਂ ਨੂੰ ਕਿਹਾ ਕਿ ਉਹ ਵਿਰਾਸਤ ਏ ਖਾਲਸਾ ਦਾ ਦੌਰਾ ਜਰੂਰ ਕਰਨ,ਜਿਥੋ ਉਹਨਾਂ ਨੂੰ ਪੰਜਾਬ ਦੀ ਵਿਰਾਸਤ ਦਾ ਨਜ਼ਾਰਾ ਦੇਖਣ ਨੂੰ ਮਿਲੇਗਾ। ਸਮਾਗਮ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਭਨਾਮ ਦੀਆਂ ਨੰਨੀਆਂ ਵਿਦਿਆਰਥਣਾਂ ਨੇ ਗਿੱਧਾ ਪੇਸ਼ ਕੀਤਾ।ਇਸ ਤੋਂ ਪਹਿਲਾਂ ਉਦਘਾਟਨੀ ਸਮਾਰੋਹ ਵਿੱਚ ਪਹੁੰਚਣ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਡੀ. ਪੀ. ਆਈ. (ਐ.ਸਿੱ) ਮੈਡਮ ਹਰਿੰਦਰ ਕੌਰ, ਡਿਪਟੀ ਸਪੋਰਟਸ ਡਾਇਰੈਕਟਰ ਸੁਨੀਲ ਕੁਮਾਰ, ਅਸਿਸਟੈਂਟ ਕਮਿਸ਼ਨਰ ਰੂਪਨਗਰ ਹਰਜੋਤ ਕੌਰ, ਐਸ. ਡੀ. ਐਮ. ਮਨੀਸ਼ਾ ਰਾਣਾ,ਪ੍ਰਿੰ.ਸਤਨਾਮ ਸਿੰਘ ਭਾਈ ਨੰਦ ਲਾਲ ਸਕੂਲ ਅਤੇ ਜਿਲਾ ਪ੍ਰਾਇਮਰੀ ਸਿੱਖਿਆ ਅਫਸਰ ਸੰਗੀਤਾ ਸ਼ਰਮਾਂ, ਜਿਲਾ ਸੈਕੰਡਰੀ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ ਵਲੋ ਗੁਲਦਸਤੇ ਭੇਟ ਕਰਕੇ ਸ਼ਾਨਦਾਰ ਸਵਾਗਤ ਕੀਤਾ ਗਿਆ। ਉਪਰੰਤ ਸਿੱਖਿਆ ਮੰਤਰੀ ਵਲੋ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਵੱਖ ਵੱਖ ਜ਼ਿਲ੍ਹਆਂ ਦੀਆਂ ਟੀਮਾ ਦੇ ਮਾਰਚ ਪਾਸਟ ਤੋਂ ਸਲਾਮੀ ਲਈ ਗਈ। ਬਲਵਿੰਦਰ ਸਿੰਘ ਦੀ ਅਗਵਾਈ ਹੇਠ ਜਿਲ੍ਹਾ ਰੂਪਨਗਰ ਦੇ ਖਿਡਾਰੀਆਂ ਵਲੋ ਖੇਡਾਂ ਦੀ ਮਸ਼ਾਲ ਜਗਾਈ ਗਈ।ਇਸੀ ਦੌਰਾਨ ਸਮੂਹ ਜਿਲਿ੍ਹਆਂ ਦੇ ਖਿਡਾਰੀਆਂ ਨੇ ਸੱਚੀ ਖੇਡ ਭਾਵਨਾਂ, ਇਮਾਨਦਾਰੀ ਨਾਲ ਖੇਡਾਂ ਖੇਡਣ ਦੀ ਸਹੁੰ ਚੁੱਕੀ।ਇਸ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋ 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ਼ ਖੇਡਾਂ ਸ਼ੁਰੂ ਕਰਨ ਦਾ ਰਸਮੀ ਐਲਾਨ ਕੀਤਾ।ਇਸ ਮੌਕੇ ਸਿੱਖਿਆ ਮੰਤਰੀ ਵਲੋ ਹਰੇਕ ਜਿਲੇ ਦੇ ਖਿਡਾਰੀਆਂ ਨਾਲ ਗੱਲਬਾਤ ਕਰਕੇ ਰਿਹਾਇਸ਼ ਅਤੇ ਖਾਣ ਪੀਣ ਸਬੰਧੀ ਕੀਤੇ ਪ੍ਰਬੰਧਾਂ ਬਾਰੇ ਜਾਣਕਾਰੀ ਲਈ। ਰਾਜ ਪੱਧਰੀ ਖੇਡਾਂ ਦੇ ੳੇੁਦਘਾਟਨੀ ਸਮਾਗਮ ਦੀ ਸਮਾਪਤੀ ਉਪਰੰਤ ਸਿੱਖਿਆ ਮੰਤਰੀ ਸ.ਬੈਂਸ ਨੇ ਖਿਡਾਰੀਆਂ ਨਾਲ ਪੰਗਤ ਵਿਚ ਬੈਠ ਕੇ ਲੰਗਰ ਛਕਿਆ।

ਖੇਡਾਂ ਦੇ ਉਦਘਾਟਨੀ ਸਮਾਗਮ ਦੌਰਾਨ ਮਾਰਚ ਪਾਸਟ ਤੋਂ ਸਲਾਮੀ ਲੈਂਦੇ ਹੋਏ ਸਿੱਖਿਆ ਮੰਤਰੀ ਸ.ਬੈਂਸ


ਇਸ ਮੌਕੇ ਉਪ ਜਿਲ੍ਹਾ ਸਿੱਖਿਆ ਅਫਸਰ (ਐ.ਸਿੱ.) ਰੰਜਨਾ ਕਟਿਆਲ,ਉਪ ਜ਼ਿਲ੍ਹਾ ਸਿੱਖਿਆ ਅਫਸਰ (ਸ) ਐਸ.ਪੀ ਸਿੰਘ, ਬਲਵਿੰਦਰ ਕੌਰ ਬੈਂਸ ਪ੍ਰਿੰ .ਵਰਿੰਦਰ ਸ਼ਰਮਾ, ਡੀ.ਐਮ. ਖੇਡਾਂ ਬਲਜਿੰਦਰ ਸਿੰਘ, ਕਮਿੱਕਰ ਸਿੰਘ ਡਾਢੀ ਪ੍ਰਧਾਨ ਜ਼ਿਲ੍ਹਾ ਯੂਥ ਆਪ, ਹਰਮਿੰਦਰ ਸਿੰਘ ਢਾਹੇ ਜ਼ਿਲ੍ਹਾ ਪ੍ਰਧਾਨ, ਬਾਬੂ ਚਮਨ ਲਾਲ, ਹਰਦਿਆਲ ਸਿੰਘ ਬੈਂਸ, ਪ੍ਰਿੰ.ਅਵਤਾਰ ਸਿੰਘ,ਪ੍ਰਿੰ. ਸ਼ਰਨਜੀਤ ਸਿੰਘ, ਪ੍ਰਿੰ. ਇੰਦਰਜੀਤ ਸਿੰਘ, ਸੀ. ਲੈਕ. ਸਤਨਾਮ ਸਿੰਘ ਸੰਧੂ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਮਨਜੀਤ ਸਿੰਘ ਮਾਵੀ, ਜਸਵੀਰ ਸਿੰਘ ਅਰੋੜਾ,ਪ੍ਰਿੰ. ਹਰਦੀਪ ਸਿੰਘ ਢੀਡਸਾਂ, ਸੁਪਰਡੈਂਟ ਮਲਕੀਤ ਸਿੰਘ ਭੱਠਲ, ਰਵਿੰਦਰ ਕੁਮਾਰ, ਪੰਕਜ ਕੁਮਾਰ, ਲੈਕ.ਅਰਵਿੰਦਰ ਕੁਮਾਰ,ਦੀਪਕ ਸੋਨੀ, ਮਨਿੰਦਰ ਰਾਣਾ, ਕੁਲਦੀਪ ਪਰਮਾਰ, ਹਰਕੀਰਤ ਸਿੰਘ ਮਿਨਹਾਸ, ਦੀਪਕ ਆਂਗਰਾ, ਜਗਜੀਤ ਸਿੰਘ ਜੱਗੀ, ਦਵਿੰਦਰ ਸਿੰਘ,ਜਸਪ੍ਰੀਤ ਸਿੰਘ, ਸ਼ੰਮੀ ਬਰਾਰੀ, ਰਾਮ ਕੁਮਾਰ ਮੁਕਾਰੀ, ਰਜਿੰਦਰ ਸੋਨੀ, ਹਰਤੇਗਬੀਰ ਸਿੰਘ ਤੇਗੀ, ਗੁਰਜਤਿੰਦਰ ਸਿੰਘ ਅਤੇ ਕੇਸਰ ਸਿੰਘ ਸੰਧੂ ਸਮੇਤ ਹੋਰ ਵੀ ਹਾਜ਼ਰ ਸਨ।



Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

AFPI MOHALI ADMISSION 2024-25: ਮੁੰਡਿਆਂ ਲਈ NDA, ਆਰਮੀ , ਨੇਵੀ ਅਤੇ ਏਅਰ ਫੋਰਸ ਵਿੱਚ ਭਰਤੀ ਲਈ ਸੁਨਹਿਰੀ ਮੌਕਾ, ਅਰਜ਼ੀਆਂ ਦੀ ਮੰਗ

Maharaja Ranjit Singh Academy entrance test 2024-25 Registration Maharaja Ranjit Singh Academy entrance test 2024-25 ਪੰਜਾਬ ਸਰਕਾਰ ਦੀ ਮੋਹਾਲੀ ਵ...

RECENT UPDATES

Trends