ਵਿਜੀਲੈਂਸ ਬਿਊਰੋ ਨੇ ਜ਼ੁਰਮਾਨਾ ਰੱਦ ਕਰਨ ਲਈ 5,00,000 ਰੁਪਏ ਰਿਸ਼ਵਤ ਲੈਂਦਿਆਂ ਈ.ਟੀ.ਓ. ਤੇ ਆਬਕਾਰੀ ਇੰਸਪੈਕਟਰ ਨੂੰ ਰੰਗੇ ਹੱਥੀਂ ਕੀਤਾ ਕਾਬੂ

 ਵਿਜੀਲੈਂਸ ਬਿਊਰੋ ਨੇ ਜ਼ੁਰਮਾਨਾ ਰੱਦ ਕਰਨ ਲਈ 5,00,000 ਰੁਪਏ ਰਿਸ਼ਵਤ ਲੈਂਦਿਆਂ ਈ.ਟੀ.ਓ. ਤੇ ਆਬਕਾਰੀ ਇੰਸਪੈਕਟਰ ਨੂੰ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਦਸੰਬਰ:

ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਕਰ ਤੇ ਆਬਕਾਰੀ ਅਫਸਰ (ਈ.ਟੀ.ਓ) ਸੰਦੀਪ ਸਿੰਘ ਅਤੇ ਆਬਕਾਰੀ ਤੇ ਕਰ ਇੰਸਪੈਕਟਰ ਵਿਸ਼ਾਲ ਸ਼ਰਮਾ ਨੂੰ 5,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਆਬਕਾਰੀ ਤੇ ਕਰ ਵਿਭਾਗ ਲੁਧਿਆਣਾ ਦੇ ਜੀ.ਐਸ.ਟੀ. ਵਿੰਗ ਵਿੱਚ ਤਾਇਨਾਤ ਮੁਲਜ਼ਮਾਂ ਨੂੰ ਰਵਿੰਦਰ ਕੁਮਾਰ ਵਾਸੀ ਸਰਾਭਾ ਨਗਰ, ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਵਿਭਾਗ ਵੱਲੋਂ ਕੀਤੇ ਸਰਵੇਖਣ ਦੌਰਾਨ ਉਸ ਦੀ ਫਰਮ ਨੂੰ ਲਾਇਆ ਜ਼ੁਰਮਾਨਾ ਰੱਦ (ਰਾਈਟ ਆਫ਼) ਕਰਨ ਬਦਲੇ ਉਕਤ ਆਬਕਾਰੀ ਅਧਿਕਾਰੀ 15 ਲੱਖ ਰੁਪਏ ਰਿਸ਼ਵਤ ਮੰਗ ਕਰ ਰਹੇ ਸਨ ਪਰ ਸੌਦਾ 12 ਲੱਖ ਰੁਪਏ ਵਿੱਚ ਤੈਅ ਹੋਇਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਵੇਂ ਆਬਕਾਰੀ ਅਧਿਕਾਰੀਆਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਪਹਿਲੀ ਕਿਸ਼ਤ ਵਜੋਂ 5,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ, ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Featured post

PSEB 8th Result 2024 BREAKING NEWS: 8 ਵੀਂ ਜਮਾਤ ਦਾ ਨਤੀਜਾ ਅਗਲੇ ਹਫਤੇ

PSEB 8th Result 2024 : DIRECT LINK Punjab Board Class 8th result 2024  :  ਸਮੂਹ ਸਕੂਲ ਮੁੱਖੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਅੱਠਵੀਂ ਦੇ ਪ੍ਰੀਖਿਆਰਥੀਆਂ...

RECENT UPDATES

Trends